ਕੋਟਕਪੂਰਾ, 25 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਡਾ. ਪ੍ਰਗਿਆ ਜੈਨ ਐਸ.ਐਸ.ਪੀ. ਦੀ ਅਗਵਾਈ ਹੇਠ ਪੁਲਿਸ ਲਾਈਨ ਫਰੀਦਕੋਟ ਵਿਖੇ ਸਪੈਸ਼ਲ ਮੋਕ ਡਰਿੱਲ ਦਾ ਆਯੋਜਨ ਕੀਤਾ ਗਿਆ, ਤਾਂ ਕਿ ਕਿਸੇ ਵੀ ਐਮਰਜੈਂਸੀ ਸਥਿਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਤਿਆਰੀਆਂ ਨੂੰ ਯਕੀਨੀ ਬਣਾਇਆ ਜਾ ਸਕੇ। ਜਿਸ ਦੌਰਾਨ ਬੁਲੇਟ ਪਰੂਫ, ਰੈਪਿਡ ਰਿਸਪਾਂਸ ਵਾਹਨਾਂ, ਕੇਨ ਸ਼ੀਲਡ, ਹੈਲਮੇਟ, ਬਾਡੀ ਪ੍ਰੋਟੈਕਟਰ, ਅੱਥਰੂ ਗੈਸ, ਬੈਰੀਕੇਡ ਅਤੇ ਅਣਸੁਖਾਵੀਂ ਸਥਿਤੀਆਂ ਨਾਲ ਨਜਿੱਠਣ ਲਈ ਵਰਤੇ ਜਾਣ ਵਾਲੇ ਹੋਰ ਸਮਾਨ ਦੀ ਜਾਂਚ ਕੀਤੀ ਗਈ ਅਤੇ ਥੋੜ੍ਹੇ ਸਮੇਂ ਵਿੱਚ ਅੱਗੇ ਵਧਣ ਲਈ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਜੋ ਕਾਨੂੰਨ ਅਤੇ ਵਿਵਸਥਾ ਦੀਆਂ ਸਥਿਤੀਆਂ ਵਿੱਚ ਜਵਾਬਦੇਹੀ ਨੂੰ ਵਧਾਉਣ ਦੇ ਉਦੇਸ਼ ਨਾਲ ਕੀਤਾ ਗਿਆ ਸੀ। ਇਸ ਦੌਰਾਨ ਪੁਲਿਸ ਕਰਮਚਾਰੀਆਂ ਨੂੰ ਟ੍ਰੇਨਿੰਗ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਦੰਗਾਕਾਰੀਆਂ ਨਾਲ ਅਸਾਨੀ ਨਾਲ ਨਜਿੱਠਣ ਸਬੰਧੀ ਹਦਾਇਤਾਂ ਦਿੱਤੀਆਂ ਤਾ ਕਿ ਜਿਲ੍ਹਾ ਵਿੱਚ ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਬਰਕਰਾਰ ਰੱਖੀ ਜਾ ਸਕੇ। ਇਸ ਟ੍ਰੇਨਿੰਗ ਦੌਰਾਨ ਪੁਲਿਸ ਕਰਮਚਾਰੀਆਂ ਨੂੰ ਸੁਰੱਖਿਆ ਤਕਨੀਕਾਂ ਦੀ ਜਾਣਕਾਰੀ ਦਿੱਤੀ ਗਈ ਤਾਂ ਕਿ ਕਿਸੇ ਵੀ ਐਮਰਜੈਂਸੀ ਦੀ ਹਾਲਤਾਂ ਨਾਲ ਨਜਿੱਠਿਆ ਜਾ ਸਕੇ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਐਸ.ਐਸ.ਪੀ ਨੇ ਦੱਸਿਆ ਕਿ ਜਿਲ੍ਹਾ ਫਰੀਦਕੋਟ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣਾ ਪੁਲਿਸ ਦੀ ਮੁੱਖ ਜ਼ਿੰਮੇਵਾਰੀ ਹੈ ਅਤੇ ਅਜਿਹੀਆਂ ਮੋਕ ਡਰਿੱਲਾਂ ਨਾਲ ਪੁਲਿਸ ਕਰਮਚਾਰੀਆਂ ਦੀ ਟਰੇਨਿੰਗ ਨੂੰ ਹੋਰ ਮਜ਼ਬੂਤ ਕੀਤਾ ਜਾਂਦਾ ਹੈ। ਇਹ ਆਧੁਨਿਕ ਉਪਕਰਣ ਸਿਰਫ਼ ਸੁਰੱਖਿਆ ਲਈ ਹੀ ਨਹੀਂ, ਸਗੋਂ ਆਮ ਲੋਕਾਂ ਦੀ ਭਲਾਈ ਲਈ ਵੀ ਵਰਤੇ ਜਾਣਗੇ।