ਪ੍ਰਬੰਧਕੀ ਕਾਰਜ ਕੁਸ਼ਲਤਾ ਲਈ ਦਿੱਤੀ ਵਧਾਈ
ਫ਼ਰੀਦਕੋਟ 20 ਮਾਰਚ (ਵਸ਼ਿਵਨਾਥ /ਰਲਡ ਪੰਜਾਬੀ ਟਾਈਮਜ਼)
ਪ੍ਰਮੁੱਖ ਗੈਰ ਸਰਕਾਰੀ ਸਮਾਜ ਸੇਵੀ ਸੰਸਥਾ ਐਲ.ਬੀ.ਸੀ.ਟੀ. (ਲਾਰਡ ਬੁੱਧਾ ਚੈਰੀਟੇਬਲ ਟਰੱਸਟ) ਦੇ ਉੱਚ ਪੱਧਰੀ ਵਫ਼ਦ ਨੇ ਅੱਜ ਸਥਾਨਕ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਦੇ ਵਾਇਸ ਚਾਂਸਲਰ ਡਾ. ਰਾਜੀਵ ਸੂਦ ਨਾਲ ਉਨ੍ਹਾਂ ਦੇ ਦਫਤਰ ਵਿਖੇ ਮੁਲਾਕਾਤ ਕੀਤੀ। ਟਰੱਸਟ ਦੇ ਸੰਸਥਾਪਕ ਚੇਅਰਮੈਨ ਜਗਦੀਸ਼ ਰਾਏ ਢੋਸੀਵਾਲ ਅਤੇ ਜਿਲ੍ਹਾ ਪ੍ਰਧਾਨ ਜਗਦੀਸ਼ ਰਾਜ ਭਾਰਤੀ ਦੀ ਅਗਵਾਈ ਹੇਠਲੇ ਇਸ ਵਫ਼ਦ ਵਿੱਚ ਜਿਲ੍ਹਾ ਚੇਅਰਮੈਨ ਪ੍ਰਿੰ. ਕ੍ਰਿਸ਼ਨ ਲਾਲ ਬਕੋਲੀਆ, ਸੀਨੀਅਰ ਆਗੂ ਤੇ ਸਾਹਿਤਕਾਰ ਸ਼ਿਵ ਨਾਥ ਦਰਦੀ, ਨਾਮਵਰ ਐਡਵੋਕੇਟ ਪ੍ਰਦੀਪ ਸਿੰਘ ਅਟਵਾਲ ਅਤੇ ਸੇਵਾ ਮੁਕਤ ਪੁਲਿਸ ਅਧਿਕਾਰੀ ਰਮੇਸ਼ ਚੰਦਰ ਆਦਿ ਸ਼ਾਮਿਲ ਸਨ। ਇਸ ਗੈਰ ਰਸਮੀ ਮੁਲਾਕਾਤ ਦੌਰਾਨ ਵਫ਼ਦ ਵੱਲੋਂ ਵੀ.ਸੀ. ਦੁਆਰਾ ਲਗਾਤਾਰ ਕੀਤੇ ਜਾ ਰਹੇ ਪ੍ਰਬੰਧਕੀ ਅਤੇ ਪ੍ਰਸ਼ਾਸਨਿਕ ਸੁਧਾਰਾਂ ਦੀ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਯੂਨੀਵਰਸਿਟੀ ਵਿੱਚ ਮੁਲਾਜ਼ਮ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ, ਨਿਰਪੱਖ ਤੇ ਪਾਰ ਦਰਸ਼ੀ ਤਰੀਕੇ ਨਾਲ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਅਤੇ ਤਰੱਕੀਆਂ ਬਾਰੇ ਵੀ ਗੱਲਬਾਤ ਕੀਤੀ ਗਈ। ਇਹਨਾਂ ਸਾਰੇ ਸ਼ਲਾਘਾ ਯੋਗ ਕਾਰਜਾਂ ਲਈ ਟਰੱਸਟ ਵੱਲੋਂ ਵਾਇਸ ਚਾਂਸਲਰ ਡਾ. ਸੂਦ ਨੇ ਆਪਣੀ ਵਧੀਆ ਸੋਚ ਦੇ ਨਤੀਜੇ ਵਜੋਂ ਯੂਨੀਵਰਸਿਟੀ ਦੇ ਮੈਡੀਕਲ ਕਾਲਿਜਾਂ ਵਿੱਚ ਐਮ.ਬੀ.ਬੀ.ਐੱਸ. ਦੀਆਂ ਸੀਟਾਂ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ। ਐਨਾ ਹੀ ਨਹੀਂ ਪੰਜਾਬ ਦੇ ਚਾਰ ਜ਼ਿਲ੍ਹਾ ਪੱਧਰੀ ਹਸਪਤਾਲ ਵੀ ਯੂਨੀਵਰਸਿਟੀ ਅਧੀਨ ਲਿਆਂਦੇ ਗਏ ਹਨ। ਪੰਜਾਬ ਸਰਕਾਰ ਨੇ ਡਾ. ਸੂਦ ਦੀ ਪ੍ਰਬੰਧਕੀ ਕਾਰਜ ਕੁਸ਼ਲਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਰਾਜ ਦੇ ਦੋ ਸੌ ਦੇ ਕਰੀਬ ਨਰਸਿੰਗ ਅਤੇ ਫਾਰਮੇਸੀ ਕਾਲਿਜਾਂ ਦਾ ਕੰਟਰੋਲ ਵੀ ਬਾਬਾ ਫਰੀਦ ਯੂਨੀਵਰਸਿਟੀ ਦੇ ਅਧੀਨ ਕੀਤਾ ਹੈ। ਗੱਲਬਾਤ ਦੌਰਾਨ ਡਾ. ਸੂਦ ਨੇ ਦੱਸਿਆ ਕਿ ਯੂਨੀਵਰਸਿਟੀ ਅੰਦਰ ਵੱਡੇ ਪੱਧਰ ’ਤੇ ਨਰਸਿੰਗ ਅਤੇ ਜੀ.ਐੱਨ.ਐੱਮਜ਼ ਦੀ ਭਰਤੀ ਵੀ ਕੀਤੀ ਜਾ ਰਹੀ ਹੈ। ਮੁਲਾਕਾਤ ਦੌਰਾਨ ਡਾ. ਸੂਦ ਨੇ ਟਰੱਸਟ ਦੇ ਆਗੂਆਂ ਨੂੰ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਮੌਜੂਦਾ ਸਮੇਂ ਅੰਦਰ ਬਾਬਾ ਫਰੀਦ ਯੂਨੀਵਰਸਿਟੀ ਦੇਸ਼ ਦੀ ਸਭ ਤੋਂ ਵੱਡੀ ਯੂਨੀਵਰਸਿਟੀ ਹੈ। ਮੁਲਾਕਾਤ ਦੌਰਾਨ ਢੋਸੀਵਾਲ ਅਤੇ ਭਾਰਤੀ ਨੇ ਆਪਣੀ ਸਮੁੱਚੀ ਸੰਸਥਾ ਵੱਲੋਂ ਡਾ. ਸੂਦ ਵੱਲੋਂ ਕੀਤੇ ਜਾ ਰਹੇ ਇਤਿਹਾਸਕ ਕਾਰਜਾਂ ਲਈ ਸ਼ਲਾਘਾ ਕਰਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ। ਮੁਲਾਕਾਤ ਦੇ ਅੰਤ ਵਿੱਚ ਡਾ. ਸੂਦ ਨੇ ਕਿਹਾ ਕਿ ਉਹ ਯੂਨੀਵਰਸਟੀ ਦੇ ਸਰਬ ਪੱਖੀ ਵਿਕਾਸ ਨੂੰ ਆਪਣਾ ਪਰਮ ਧਰਮ ਸਮਝਦੇ ਹਨ।

