ਸਬੰਧਤ ਅਧਿਕਾਰੀਆਂ ਨੂੰ ਤੁਰਤ ਕਾਰਵਾਈ ਕਰਨ ਲਈ ਦਿੱਤੇ ਗਏ ਨਿਰਦੇਸ਼
ਕੋਟਕਪੂਰਾ, 19 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਵੱਲੋਂ ਆਪਣੇ ਦਫਤਰ ਵਿਖੇ ਆਏ ਨਾਗਰਿਕਾਂ ਦੀਆਂ ਸਮੱਸਿਆਵਾਂ ਨੂੰ ਨਿੱਜੀ ਤੌਰ ’ਤੇ ਸੁਣਿਆ ਗਿਆ ਅਤੇ ਹਰ ਇਕ ਵਿਅਕਤੀ ਦੀ ਗੱਲ ਸੰਵੇਦਨਸ਼ੀਲਤਾ ਨਾਲ ਸੁਣ ਕੇ ਉਹਨਾਂ ਵੱਲੋਂ ਸਬੰਧਤ ਪੁਲਿਸ ਅਧਿਕਾਰੀਆਂ ਨੂੰ ਇਹਨਾ ਮਾਮਲਿਆ ਵਿੱਚ ਤੁਰੰਤ ਬਣਦੀ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ। ਇਸ ਸਬੰਧੀ ਡਾ. ਪ੍ਰਗਿਆ ਜੈਨ ਐਸ.ਐਸ.ਪੀ. ਨੇ ਦੱਸਿਆ ਕਿ ਫਰੀਦਕੋਟ ਪੁਲਿਸ ਹਮੇਸ਼ਾ ਪਬਲਿਕ ਦੀ ਸੇਵਾ ਲਈ ਤਤਪਰ ਰਹਿੰਦੀ ਹੈ। ਇਸੇ ਲੜੀ ਤਹਿਤ ਪਬਲਿਕ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਦਾ ਹੈ। ਇਸ ਦੇ ਨਾਲ ਹੀ ਉਹਨਾ ਦੱਸਿਆ ਕਿ ਪਬਲਿਕ ਦੀਆਂ ਦਰਖਾਸਤਾ ਦਾ ਜਲਦ ਨਿਪਟਾਰਾ ਕਰਨ ਲਈ ਪੁਲਿਸ ਪ੍ਰਸ਼ਾਸ਼ਨ ਵੱਲੋ ਫਰੀਦਕੋਟ ਜਿਲ੍ਹੇ ਦੇ ਸਾਰੇ ਥਾਣਿਆਂ ਅਤੇ ਦਫਤਰਾ ਅੰਦਰ ਸਪੈਸ਼ਲ ਸਮਾਧਾਨ ਕੈਪਾਂ ਦਾ ਵੀ ਆਯੋਜਨ ਕੀਤਾ ਜਾਦਾ ਹੈ, ਤਾਂ ਜੋ ਵੱਧ ਤੋ ਵੱਧ ਪਬਲਿਕ ਦੇ ਮਸਲਿਆ ਨੂੰ ਜਲਦ ਹੱਲ ਕੀਤਾ ਜਾ ਸਕੇ ਅਤੇ ਇੱਕ ਜਿੰਮੇਵਾਰ ਅਤੇ ਸੁਚਾਰੂ ਪੁਲਿਸ ਪ੍ਰਾਸ਼ਸ਼ਨ ਦਿੱਤਾ ਜਾ ਸਕੇ। ਇਸ ਸਬੰਧੀ ਮੌਜੂਦ ਪਬਲਿਕ ਵੱਲੋਂ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਦੱਸਿਆ ਕਿ ਐਸ.ਐਸ.ਪੀ ਫਰੀਦਕੋਟ ਵੱਲੋਂ ਉਹਨਾ ਦੀਆਂ ਮੁਸ਼ਕਿਲਾ ਨੂੰ ਤੁਰਤ ਪ੍ਰਭਾਵ ਨਾਲ ਸੁਣਿਆ ਗਿਆ ਹੈ ਅਤੇ ਜਿੰਨਾ ਦੇ ਤੁਰਤ ਅਤੇ ਕਾਨੂੰਨੀ ਤਰੀਕੇ ਅਨੁਸਾਰ ਹੱਲ ਲਈ ਸਬੰਧਿਤ ਪੁਲਿਸ ਅਧਿਕਾਰੀਆਂ ਨੂੰ ਜਰੂਰੀ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ ਅਤੇ ਇਸ ਤਰ੍ਹਾਂ ਦੀ ਤੁਰਤ ਕਾਰਵਾਈ ਨਾਲ ਉਹਨਾ ਦਾ ਭਰੋਸ਼ਾ ਪੁਲਿਸ ਪ੍ਰਸ਼ਾਸ਼ਨ ਸਬੰਧੀ ਹੋਰ ਮਜਬੂਤ ਹੁੰਦਾ ਹੈ।