ਅਧਿਆਪਕ ਸਮਾਜ ਦੇ ਨਿਰਮਾਣ ਵਿੱਚ ਵਿਸ਼ੇਸ਼ ਯੋਗਦਾਨ ਪਾਉਂਦੇ ਹਨ : ਪ੍ਰਿੰਸੀਪਲ ਧਵਨ ਕੁਮਾਰ
ਕੋਟਕਪੂਰਾ, 7 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਐਸਬੀਆਰਐਸ ਗੁਰੂਕੁਲ ਸਕੂਲ ਵਿੱਚ ਅਧਿਆਪਕ ਦਿਵਸ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਇਹ ਦਿਨ ਭਾਰਤ ਦੇ ਪ੍ਰਸਿੱਧ ਵਿਦਵਾਨ ਅਤੇ ਦੂਜੇ ਰਾਸ਼ਟਰਪਤੀ, ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੀ ਜਨਮ ਤਾਰੀਖ ‘ਤੇ ਅਧਿਆਪਕਾਂ ਦੇ ਯੋਗਦਾਨ ਨੂੰ ਸਨਮਾਨਿਤ ਕਰਨ ਲਈ ਸਮਰਪਿਤ ਹੈ। ਇਸ ਮੌਕੇ ਸੀਨੀਅਰ ਜਮਾਤਾਂ ਦੇ ਵਿਦਿਆਰਥੀਆਂ ਵੱਲੋਂ ਅਧਿਆਪਕ ਦਿਵਸ ਮੌਕੇ ਵਿਸ਼ੇਸ਼ ਫੰਕਸ਼ਨ ਦਾ ਸੰਗਠਨ ਕੀਤਾ ਗਿਆl ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਡਾਇਰੈਕਟਰ ਪ੍ਰਿੰਸੀਪਲ ਸ੍ਰੀ ਧਵਨ ਕੁਮਾਰ ਜੀ ਨੇ ਆਪਣੇ ਦਿਲਕਸ਼ ਭਾਸ਼ਣ ਨਾਲ ਕੀਤੀਲ ਇਸ ਮੌਕੇ ਸਕੂਲ ਦੇ ਡਾਇਰੈਕਟਰ ਪ੍ਰਿੰਸੀਪਲ ਸ੍ਰੀ ਧਵਨ ਕੁਮਾਰ ਜੀ ਨੇ ਕਿਹਾ ਕਿ ਅਧਿਆਪਕ ਹਰ ਸੰਸਥਾ ਦਾ ਮੂਲ ਥੰਮ ਹਨ ਜੋ ਸਮਾਜ ਦੇ ਨਿਰਮਾਣ ਵਿੱਚ ਵਿਸ਼ੇਸ਼ ਯੋਗਦਾਨ ਪਾਉਂਦੇ ਹਨ। ਉਨ੍ਹਾਂ ਨੇ ਅਧਿਆਪਕਾਂ ਦੀ ਅਨਥੱਕ ਮਿਹਨਤ ਅਤੇ ਸੰਘਰਸ਼ ਦੀ ਸਲਾਹਣਾ ਕੀਤੀ ਅਤੇ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਪ੍ਰਦਾਨ ਕਰਨ ਲਈ ਉਨ੍ਹਾਂ ਦੇ ਯੋਗਦਾਨ ਲਈ ਉਨ੍ਹਾਂ ਦਾ ਧੰਨਵਾਦ ਵੀ ਕੀਤਾ। ਨਾਲ ਹੀ ਨਾਲ ਉਹਨਾਂ ਨੇ ਆਪਣੇ ਖ਼ੁਦ ਦੇ ਵਿਦਿਆਰਥੀ ਜੀਵਨ ਦੌਰਾਨ ਆਪਣੇ ਅਧਿਆਪਕਾਂ ਦੇ ਪਾਏ ਯੋਗਦਾਨ ਨੂੰ ਲੈ ਕੇ ਵਿਚਾਰ ਸਾਂਝੇ ਕਰਦੇ ਹੋਏ ਸਮੂਹ ਅਧਿਆਪਕ ਵਰਗ ਨੂੰ ਵਧਾਈ ਦਿੱਤੀl ਇਸ ਸਮਾਗਮ ਦੇ ਦੌਰਾਨ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਨੂੰ ਤੋਹਫ਼ੇ ਅਤੇ ਕਾਰਡ ਦੇ ਕੇ ਉਨ੍ਹਾਂ ਦੇ ਪ੍ਰਤੀ ਆਦਰ ਭਾਵ ਜਤਾਇਆ l ਇਸ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਦੁਆਰਾ ਅਧਿਆਪਕਾਂ ਦੇ ਲਈ ਵੱਖ-ਵੱਖ ਇਵੈਂਟਸ ਦਾ ਆਯੋਜਨ ਕੀਤਾ ਗਿਆ ਜਿਨ੍ਹਾਂ ਵਿੱਚ ਗੀਤ, ਨਾਟਕ, ਗੇਮਜ਼ ਅਤੇ ਭਾਸ਼ਣ ਸ਼ਾਮਲ ਸਨ। ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਲਈ ਧੰਨਵਾਦ ਅਤੇ ਸਤਿਕਾਰ ਦੇ ਸ਼ਬਦ ਕਹੇ ਅਤੇ ਉਨ੍ਹਾਂ ਦੀ ਸਫਲਤਾ ‘ਚ ਅਧਿਆਪਕਾਂ ਦੀ ਮਹੱਤਵਪੂਰਨ ਭੂਮਿਕਾ ‘ਤੇ ਚਰਚਾ ਕੀਤੀl ਅਧਿਆਪਕ ਸਮਾਜ ਦੇ ਨਿਰਮਾਣ ਵਿੱਚ ਵਿਸ਼ੇਸ਼ ਯੋਗਦਾਨ ਪਾਉਂਦੇ ਹਨ। ਉਨ੍ਹਾਂ ਨੇ ਅਧਿਆਪਕਾਂ ਦੀ ਅਨਥੱਕ ਮਿਹਨਤ ਅਤੇ ਸੰਘਰਸ਼ ਦੀ ਸਲਾਹਣਾ ਕੀਤੀl ਅਖੀਰ ਵਿੱਚ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਅਤੇ ਅਧਿਆਪਕਾਂ ਪ੍ਰਤੀ ਆਦਰ ਤੇ ਸਤਿਕਾਰ ਜਾਹਰ ਕਰਨ ਲਈ ਸਮੂਹ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਗਿਆl