ਕੋਟਕਪੂਰਾ, 24 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਐਸ.ਬੀ.ਆਰ.ਐਸ. ਗੁਰੂਕੁਲ ਸਕੂਲ ਵੱਲੋਂ ਸਾਲ 2024-25 ਦੇ ਸਲਾਨਾ ਨਤੀਜਿਆਂ ਦਾ ਐਲਾਨ ਅਤੇ ਵਿਦਿਆਰਥੀਆਂ ਦੇ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਜਿਸਦੀ ਅਗਵਾਈ ਸਕੂਲ ਮੁਖੀ ਡਾਇਰੈਕਟਰ ਪ੍ਰਿੰਸੀਪਲ ਡਾ. ਧਵਨ ਕੁਮਾਰ ਨੇ ਕੀਤੀ। ਪੋ੍ਰਗਰਾਮ ਦੀ ਸ਼ੁਰੂਆਤ ਮਾਪਿਆਂ ਅਤੇ ਵਿਦਿਆਰਥੀਆਂ ਦਾ ਸਵਾਗਤ ਕਰਕੇ ਕੀਤੀ ਗਈ। ਪ੍ਰਿੰਸੀਪਲ ਡਾ: ਧਵਨ ਕੁਮਾਰ ਨੇ ਸਾਲ ਭਰ ਦੀਆਂ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਜਾਣੂ ਕਰਵਾਇਆ। ਵਿਦਿਆਰਥੀਆਂ ਵੱਲੋਂ ਵਿੱਦਿਆ, ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਕੀਤੇ ਗਏ ਸ਼ਾਨਦਾਰ ਪ੍ਰਦਰਸ਼ਨ ਲਈ ਸਰਾਹਿਆ ਗਿਆ। ਇਸ ਮੌਕੇ ਮਾਪਿਆਂ ਨੇ ਆਪਣੇ ਬੱਚਿਆਂ ਪ੍ਰਤੀ ਪ੍ਰਾਪਤ ਕੀਤੀਆਂ ਪ੍ਰਗਤੀਆਂ ਅਤੇ ਸਾਲ ਭਰ ਦੀਆਂ ਗਤੀਵਿਧੀਆਂ ਉੱਤੇ ਵਿਚਾਰ ਚਰਚਾ ਕੀਤੀ। ਚੰਗੇ ਅੰਕ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਅਤੇ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਡਾ. ਧਵਨ ਕੁਮਾਰ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਮਿਹਨਤ ਅਤੇ ਨਿਮਰਤਾ ਨਾਲ ਅੱਗੇ ਵਧਣ ਦੀ ਪ੍ਰੇਰਣਾ ਦਿੱਤੀ। ਉਹਨਾਂ ਆਪਣੇ ਅਣਮੁੱਲੇ ਵਿਚਾਰਾਂ ਨਾਲ ਭਵਿੱਖ ਵਿੱਚ ਹੋਰ ਮਿਹਨਤ ਕਰਕੇ ਅੱਗੇ ਜਾਣ ਅਤੇ ਉਪਲਬਧੀਆਂ ਪ੍ਰਾਪਤ ਕਰਨ ਲਈ ਪ੍ਰੇਰਿਆ। ਇਸ ਮੌਕੇ ਮਾਪੇ ਆਪਣੀ ਖੁਸ਼ੀ ਜਾਹਿਰ ਕਰਦੇ ਹੋਏ ਪੂਰਾ ਸਹਿਯੋਗ ਦੇਣ ਲਈ ਵਚਨਬੱਧ ਹੋਏ।