ਕੋਟਕਪੂਰਾ/ਪੰਜਗਰਾਈਂ ਕਲਾਂ, 30 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਰੋਡੇ ਸੈਂਟਰ ਵਿੱਚ ਹੋਈਆਂ ਖੇਡਾਂ ਦੌਰਾਨ ਹੈੱਡ ਮਾਸਟਰ ਕਰਤਾਰ ਸਿੰਘ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਮਾਲਸਰ ਦੇ ਵਿਦਿਆਰਥੀਆਂ ਨੇ ਰੱਸਾਕਸੀ ਖੇਡ ਵਿੱਚ ਆਪਣੀ ਕਾਬਲੀਅਤ ਦੇ ਜ਼ੋਰ ’ਤੇ ਸਭ ਦਾ ਦਿਲ ਜਿੱਤ ਲਿਆ। ਅੰਡਰ-11 ਸ਼੍ਰੇਣੀ ਦੇ ਮੁਕਾਬਲਿਆਂ ਵਿੱਚ ਹੈੱਡ ਮਾਸਟਰ ਕਰਤਾਰ ਸਿੰਘ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਮਾਲਸਰ ਦੇ ਖਿਡਾਰੀਆਂ ਨੇ ਪਹਿਲਾਂ ਸਥਾਨ ਹਾਸਲ ਕਰਦੇ ਹੋਏ ਨਾ ਸਿਰਫ਼ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ, ਬਲਕਿ ਪੂਰੇ ਖੇਤਰ ਵਿੱਚ ਮਾਣ ਵਧਾਇਆ। ਸਕੂਲ ਦੇ ਚੇਅਰਮੈਨ ਸਰਦਾਰ ਜਸਕਰਨ ਸਿੰਘ, ਵਾਈਸ ਚੇਅਰਮੈਨ ਸਰਦਾਰ ਅਮਨਦੀਪ ਸਿੰਘ ਬਰਾੜ, ਪ੍ਰਿੰਸੀਪਲ ਮੈਡਮ ਅਮਨਦੀਪ ਕੌਰ ਸਿੱਧੂ, ਡਾਇਰੈਕਟਰ ਸਰਦਾਰ ਇਨਸਾਫ਼ ਸਿੰਘ ਬਰਾੜ ਅਤੇ ਡੀ.ਪੀ. ਗੁਰਸੇਵਕ ਸਿੰਘ ਧਾਲੀਵਾਲ ਨੇ ਇਸ ਪ੍ਰਾਪਤੀ ’ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦਾ ਇਹ ਜਜ਼ਬਾ ਭਵਿੱਖ ਵਿੱਚ ਹੋਰ ਵੱਡੀਆਂ ਸਫ਼ਲਤਾਵਾਂ ਦੀ ਨੀਂਹ ਰੱਖੇਗਾ। ਇਸ ਖ਼ਾਸ ਮੌਕੇ ਸਕੂਲ ਮੈਨੇਜਮੈਂਟ ਵੱਲੋਂ ਵਿਦਿਆਰਥੀਆਂ ਨੂੰ ਮੈਡਲ ਭੇਟ ਕਰਕੇ ਸਨਮਾਨਿਤ ਕਰਦਿਆਂ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ ਗਈ। ਚੇਅਰਮੈਨ ਜਸਕਰਨ ਸਿੰਘ ਨੇ ਕਿਹਾ ਕਿ ਖੇਡਾਂ ਸਰੀਰਕ ਹੀ ਨਹੀਂ, ਸਗੋਂ ਮਾਨਸਿਕ ਵਿਕਾਸ ਲਈ ਵੀ ਬਹੁਤ ਜ਼ਰੂਰੀ ਹਨ।