ਵਿਦਿਆਰਥੀਆਂ ਨੂੰ ਖੂਨਦਾਨ ਲਈ ਹਮੇਸ਼ਾਂ ਅੱਗੇ ਆਉਣਾ ਚਾਹੀਦਾ ਹੈ- ਡਾ. ਹਰਦੀਪ ਸਿੰਘ

ਮਾਨਸਾ 7 ਅਕਤੂਬਰ (ਵਰਲਡ ਪੰਜਾਬੀ ਟਾਈਮਜ਼)
ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਐੱਨ.ਐੱਸ.ਐੱਸ ਵਿਭਾਗ ਵੱਲੋਂ ਸਵੈ-ਇਛੁੱਕ ਖੂਨਦਾਨ ਦਿਵਸ ਮੌਕੇ ਲੈਕਚਰ ਅਤੇ ਪੋਸਟਰ ਮੇਕਿੰਗ ਪ੍ਰਤੀਯੋਗਤਾ ਕਰਵਾਈ ਗਈ। ਇਸ ਪ੍ਰੋਗਰਾਮ ਵਿੱਚ ਕਾਲਜ ਪ੍ਰਿੰਸੀਪਲ ਡਾ. ਹਰਦੀਪ ਸਿੰਘ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਉਨ੍ਹਾਂ ਆਪਣੇ ਪ੍ਰਧਾਨਗੀ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਖੂਨਦਾਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਅੰਦਰ ਸਮਾਜ ਕਲਿਆਣ ਦੀ ਭਾਵਨਾ ਪੈਦਾ ਕਰਕੇ ਖੂਨਦਾਨ ਕਰਦਿਆਂ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਉਣ ਦੇ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਖੂਨਦਾਨ ਸਭ ਤੋਂ ਉੱਤਮ ਦਾਨ ਹੈਅਤੇ ਸਾਨੂੰ ਅਜਿਹੇ ਦਾਨ ਲਈ ਹਮੇਸ਼ਾ ਅੱਗੇ ਆਉਣਾ ਚਾਹੀਦਾ ਹੈ। ਸਮਾਗਮ ਦੇ ਮੁੱਖ ਵਕਤਾ ਡਾ. ਸੁਪਨਦੀਪ ਕੌਰ ਨੇ ਖੂਨਦਾਨ ਦਿਵਸ ਦੇ ਮਹੱਤਵ ਅਤੇ ਪਿਛੋਕੜ ਬਾਰੇ ਚਰਚਾ ਕਰਦਿਆਂ ਕਿਹਾ ਕਿ ਸਾਨੂੰ ਬਿਨਾਂ ਕਿਸੇ ਡਰ ਤੋਂ ਖੂਨਦਾਨ ਕਰਨਾ ਚਾਹੀਦਾ ਹੈ ਕਿਉਂਕਿ ਖੂਨਦਾਨ ਕਰਨ ਨਾਲ਼ ਕੋਈ ਕਮਜ਼ੋਰੀ ਜਾਂ ਨੁਕਸਾਨ ਨਹੀਂ ਹੁੰਦਾ ਸਗੋਂ ਦਾਨ ਕੀਤੇ ਖੂਨ ਦੀ ਮੁੜ ਪੂਰਤੀ ਵੀ ਛੇਤੀ ਹੋ ਜਾਂਦੀ ਹੈ। ਸਮਾਗਮ ਦਾ ਮੰਚ ਸੰਚਾਲਣ ਕਰਦਿਆਂ ਪ੍ਰੋ. ਬਲਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਖੂਨਦਾਨ ਮੁਹਿੰਮ ਨਾਲ਼ ਜੁੜਨ ਦਾ ਸੱਦਾ ਦਿੰਦਿਆਂ ਕਿਹਾ ਕਿ ਸਮਾਜ ਵਿੱਚ ਸ਼ੌਹਰਤ, ਰੁਤਬਾ ਅਤੇ ਪੈਸੇ ਨਾਲੋਂ ਮਨੁੱਖੀ ਜੀਵਨ ਦਾ ਸਭ ਤੋਂ ਵੱਧ ਮਹੱਤਵ ਹੈ, ਇਸ ਲਈ ਸਾਨੂੰ ਖੂਨਦਾਨ ਰਾਹੀਂ ਮਨੁੱਖੀ ਜਾਨਾਂ ਬਚਾਉਣੀਆਂ ਚਾਹੀਦੀਆਂ ਹਨ। ਇਸ ਮੌਕੇ ਪੋਸਟਰ ਬਣਾਉਣ ਵਾਲੇ ਵਿਦਿਆਰਥੀਆਂ ਨੇਹਾ ਰਾਣੀ , ਸੁਖਪ੍ਰੀਤ ਕੌਰ, ਹਰਵਿੰਦਰ ਕੌਰ, ਬੰਦਨਾ ਅਤੇ ਖੁਸ਼ਪ੍ਰੀਤ ਕੌਰ ਬੀ.ਏ. ਭਾਗ ਤੀਜਾ ਐੱਨ.ਐੱਸ.ਐੱਸ ਵਿਭਾਗ ਵੱਲੋਂ ਪ੍ਰਿੰਸੀਪਲ ਡਾ. ਹਰਦੀਪ ਸਿੰਘ ਨੇ ਇਨਾਮ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਪ੍ਰੋ. ਅੰਬੇਸ਼ ਭਾਰਦਵਾਜ, ਡਾ. ਅਜਮੀਤ ਕੌਰ, ਡਾ.ਆਸ਼ੂ ਗਰਗ ਪ੍ਰੋਗਰਾਮ ਅਫ਼ਸਰ ਤੋਂ ਇਲਾਵਾ ਡਾ. ਸੀਮਾ ਜਿੰਦਲ, ਡਾ. ਰਾਵਿੰਦਰ ਸਿੰਘ, ਡਾ. ਅਮਨਦੀਪ ਸਿੰਘ, ਡਾ. ਹਰਵਿੰਦਰ ਕੌਰ, ਪ੍ਰੋ. ਜੋਤੀ , ਪ੍ਰੋ. ਪ੍ਰਭਾ ਦੇਵੀ, ਪ੍ਰੋ. ਹਰਜਿੰਦਰ ਸਿੰਘ , ਪ੍ਰੋ.ਕੁਲਦੀਪ ਸਿੰਘ ਆਦਿ ਮੌਜੂਦ ਸਨ।