‘ਦ ਗਰੇਟ ਡਾ. ਅੰਬੇਡਕਰ ਜੀ’ ਦੇ ਜੀਵਨ ਅਧਾਰਿਤ ਕਰਵਾਏ ਨਾਟਕ ਨੇ ਸਭ ਨੂੰ ਕੀਤਾ ਭਾਵੁਕ
ਮੁੱਲਾਂਪੁਰ ਦਾਖਾ 18 ਅਪਰੈਲ (ਵਰਲਡ ਪੰਜਾਬੀ ਟਾਈਮਜ਼)
ਐੱਸ.ਸੀ./ ਬੀ.ਸੀ. ਅਧਿਆਪਕ ਯੂਨੀਅਨ ਲੁਧਿਆਣਾ ਵੱਲੋਂ ਅਤੇ ਜ਼ਿਲ੍ਹਾ ਪ੍ਰਧਾਨ ਸ. ਭੁਪਿੰਦਰ ਸਿੰਘ ਚੰਗਣ ਦੀ ਅਗਵਾਈ ਵਿੱਚ ਸਥਾਨਕ ਡਾ. ਬੀ.ਆਰ ਅੰਬੇਡਕਰ ਭਵਨ ਵਿਖੇ ਭਾਰਤ ਰਤਨ ਡਾ. ਭੀਮ ਰਾਉ ਅੰਬੇਡਕਰ ਜੀ ਦਾ 133ਵਾਂ ਜਨਮ ਦਿਵਸ ਮਨਾਇਆ ਗਿਆ।
ਇਸ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਐੱਸ.ਸੀ./ ਬੀ.ਸੀ. ਅਧਿਆਪਕ ਯੂਨੀਅਨ, ਪੰਜਾਬ ਦੇ ਸੂਬਾ ਪ੍ਰਧਾਨ ਬਲਜੀਤ ਸਿੰਘ ਸਲਾਣਾ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ ਸਮਾਗਮ ਦਾ ਉਦਘਾਟਨ ਹਰਦਿਆਲ ਸਿੰਘ ਬੋਪਾਰਾਏ ਪ੍ਰਧਾਨ ਡਾ. ਬੀ.ਆਰ.ਅੰਬੇਡਕਰ ਮਿਸ਼ਨ ਵੈਲਫੇਅਰ ਸੁਸਾਇਟੀ ਮੁੱਲਾਂਪੁਰ ਦਾਖਾ ਨੇ ਕੀਤਾ ਜਦਕਿ ਪ੍ਰਧਾਨਗੀ ਸੂਬਾ ਸੀਨੀਅਰ ਮੀਤ ਪ੍ਰਧਾਨ ਸ. ਬਲਵਿੰਦਰ ਸਿੰਘ ਲਤਾਲਾ ਨੇ ਕੀਤੀ।
ਮੁੱਖ ਮਹਿਮਾਨ ਪੰਜਾਬ ਦੇ ਸੂਬਾ ਪ੍ਰਧਾਨ ਬਲਜੀਤ ਸਿੰਘ ਸਲਾਣਾ ਵੱਲੋਂ ਬਾਬਾ ਸਾਹਿਬ ਜੀ ਦੇ ਜਨਮ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਸਮਾਜ ਦੇ ਲੋਕਾਂ ਨੂੰ ਇਕੱਠੇ ਹੋ ਕੇ ਬਾਬਾ ਸਾਹਿਬ ਡਾ. ਭੀਮ ਰਾਉ ਰਾਮ ਜੀ ਅੰਬੇਡਕਰ ਜੀ ਦੇ ਸੁਪਨੇ ਨੂੰ ਸਾਕਾਰ ਕਰਨ ਅਤੇ ਉਹਨਾਂ ਦੁਆਰਾ ਚਲਾਏ ਗਏ ਕਾਫਲੇ ਨੂੰ ਹੋਰ ਅੱਗੇ ਲੈਕੇ ਜਾਣ ਲਈ ਜਾਗਰੂਕ ਕੀਤਾ ਗਿਆ । ਸਮਾਗਮ ਦੇ ਅੰਤ ਵਿੱਚ ਸੂਬਾ ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਲਤਾਲਾ ਅਤੇ ਜਰਨਲ ਸਕੱਤਰ ਗੁਰਜੈਪਾਲ ਸਿੰਘ ਨੇ ਮੁਬਾਰਕਬਾਦ ਦਿੰਦੇ ਹੋਏ ਆਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਸਟੇਜ ਸਕੱਤਰ ਦੀ ਭੂਮਿਕਾ ਸੁਖਜੀਤ ਸਿੰਘ ਸਾਬਰ ਵੱਲੋਂ ਨਿਭਾਈ ।
ਅਜ਼ਾਦ ਰੰਗ ਮੰਚ ਫਗਵਾੜਾ ਵੱਲੋਂ ਖੇਡਿਆ ਨਾਟਕ ‘ਦ ਗਰੇਟ ਅੰਬੇਡਕਰ’ ਨੇ ਡਾ. ਅੰਬੇਡਕਰ ਜੀ ਦੇ ਜੀਵਨ ਸੰਘਰਸ਼, ਉੱਚ ਸਿੱਖਿਆ ਪ੍ਰਾਪਤੀ ਵਾਸਤੇ ਕੀਤੀਆਂ ਅਣਥੱਕ ਕੋਸ਼ਿਸ਼ਾਂ ਅਤੇ ਦਲਿਤ ਸਮਾਜ ਨੂੰ ਸੰਵਿਧਾਨ ਰਾਹੀਂ ਦਿੱਤੀਆਂ ਸਹੂਲਤਾਂ ਅਤੇ ਅੰਬੇਡਕਰੀ ਵਿਚਾਰਧਾਰਾ ਨੂੰ ਪੇਸ਼ ਕੀਤਾ ਤਾਂ ਦਰਸ਼ਕਾਂ ਦੀਆਂ ਅੱਖਾਂ ਵੀ ਨਮ ਹੋ ਗਈਆਂ ਤੇ ਉਹ ਭਾਵੁਕ ਹੋ ਗਏ।
ਇਸ ਮੌਕੇ ਮਨੋਹਰ ਸਿੰਘ ਦਾਖਾ, ਗੁਰਮੀਤ ਸਿੰਘ ਅਕਾਲਗੜ੍ਹ, ਰਣਜੀਤ ਸਿੰਘ ਹਠੂਰ ਬਲਦੇਵ ਸਿੰਘ ਮੁੱਲਾਂਪੁਰ, ਬਲਦੇਵ ਸਿੰਘ ਸੁਧਾਰ, ਬਿਆਸ ਲਾਲ ਲੁਧਿਆਣਾ, ਸ਼ੇਰ ਸਿੰਘ ਇਆਲੀ, ਬੇਅੰਤ ਸਿੰਘ ਇਆਲੀ, ਜਸਵਿੰਦਰ ਸਿੰਘ ਸਾਹਨੇਵਾਲ, ਸਤਨਾਮ ਸਿੰਘ, ਸੁਖਦੇਵ ਸਿੰਘ ਜੱਟਪੁਰੀ, ਪਰਮਜੀਤ ਸਿੰਘ ਜਿਲਾ ਸਕੱਤਰ, ਯਾਦਵਿੰਦਰ ਸਿੰਘ ਮੁੱਲਾਂਪੁਰ, ਬਲੌਰ ਸਿੰਘ ਮੰਡਿਆਣੀ, ਗੁਰਮੁਖ ਸਿੰਘ, ਸਤਨਾਮ ਸਿੰਘ ,ਸੁਰਿੰਦਰ ਸਿੰਘ ਡਾਬਾ, ਪਰਮਿੰਦਰ ਪਾਲ ਸਿੰਘ ਜਾਂਗਪੁਰ, ਰਵਿੰਦਰ ਸਿੰਘ ਜਾਂਗਪੁਰ ਜ਼ਿਲਾ ਪ੍ਰੈਸ ਸਕੱਤਰ ਮਾਸਟਰ ਹਰਭਿੰਦਰ ਸਿੰਘ ਮੁੱਲਾਪੁਰ ਅਤੇ ਮਾਸਟਰ ਜਗਜੀਤ ਸਿੰਘ ਝਾਂਡੇ ਅਧਿਆਪਕਾਂ ਤੋਂ ਇਲਾਵਾ ਸੈਂਕੜੇ ਲੋਕ ਅਤੇ ਵਿਦਿਆਰਥੀ ਹਾਜ਼ਰ ਸਨ।