ਭਾਜਪਾ ਹਮੇਸ਼ਾ ਪਾਰਟੀ ਨਾਲ ਵਫਾਦਾਰੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਲੋਕਾਂ ਦੀ ਕਦਰ ਕਰਦੀ ਹੈ : ਪੰਜਗਰਾਈਂ
ਕੋਟਕਪੂਰਾ, 17 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਭਾਰਤੀ ਜਨਤਾ ਪਾਰਟੀ ਦੇ ਓ ਬੀ ਸੀ ਮੋਰਚਾ ਪੰਜਾਬ ਦੇ ਪ੍ਰਧਾਨ ਸ਼ਿਵਰਾਜ ਚੌਧਰੀ ਦਾ ਜਸਪਾਲ ਜਸਪਾਲ ਸਿੰਘ ਪੰਜਗਰਾਈ ਮੀਤ ਪ੍ਰਧਾਨ ਪੰਜਾਬ ਭਾਰਤੀ ਜਨਤਾ ਪਾਰਟੀ ਐਸ.ਸੀ. ਮੋਰਚਾ ਪੰਜਾਬ ਮੁੱਖ ਸੇਵਾਦਾਰ ਵਿਧਾਨ ਸਭਾ ਹਲਕਾ ਜੈਤੋ ਅਤੇ ਸੀਨੀਅਰ ਭਾਜਪਾ ਬਲਵਿੰਦਰ ਸਿੰਘ ਬਰਗਾੜੀ ਵੱਲੋਂ ਉਹਨਾਂ ਨੂੰ ਪੰਜਾਬ ਪ੍ਰਧਾਨ ਬਣਨ ‘ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਸਮੇਂ ਜਸਪਾਲ ਸਿੰਘ ਪੰਜਗਰਾਈ ਕਿਹਾ ਕਿ ਸ਼ਿਵਰਾਜ ਚੌਧਰੀ ਜ਼ਿਲਾ ਫਰੀਦਕੋਟ ਦੇ ਲੰਮਾ ਸਮਾਂ ਇਨਚਾਰਜ ਲੱਗੇ ਰਹੇ, ਜਿਨਾਂ ਨੇ ਹਮੇਸ਼ਾ ਮਿਹਨਤੀ ਅਤੇ ਕੰਮ ਕਰਨ ਵਾਲੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਦਾ ਮਾਨ ਸਨਮਾਨ ਕੀਤਾ, ਕਿਉਂਕਿ ਭਾਰਤੀ ਜਨਤਾ ਪਾਰਟੀ ਹਮੇਸ਼ਾ ਪਾਰਟੀ ਦੇ ਨਾਲ ਵਫਾਦਾਰੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਲੋਕਾਂ ਦੀ ਕਦਰ ਕਰਦੀ ਹੈ, ਜਿਸ ਕਰਕੇ ਸ਼ਿਵਰਾਜ ਚੌਧਰੀ ਨੇ ਹਮੇਸ਼ਾ ਜਿਲਾ ਫਰੀਦਕੋਟ ਦੇ ਪੁਰਾਣੇ ਅਤੇ ਸੀਨੀਅਰ ਆਗੂਆਂ ਲਈ ਆਪਣਾ ਵਿਸ਼ੇਸ਼ ਤੌਰ ‘ਤੇ ਧਿਆਨ ਰੱਖਿਆ। ਇਸ ਸਮੇਂ ਉਹਨਾਂ ਕਿਹਾ ਕਿ ਪੰਜਾਬ ਦੇ ਸਾਰੇ ਮੋਰਚਿਆਂ ਦੇ ਸਹਿਯੋਗ ਨਾਲ 2027 ਵਿੱਚ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਸਰਕਾਰ ਬਣੇਗੀ। ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਪੰਜਾਬ ਅਤੇ ਜਿਲਾ ਫਰੀਦਕੋਟ ਦੇ ਪ੍ਰਧਾਨ ਸੰਦੀਪ ਸਿੰਘ ਸੰਨੀ ਬਰਾੜ ਦੇ ਅਗਵਾਈ ਵਿੱਚ ਭਾਰਤੀ ਜਨਤਾ ਪਾਰਟੀ ਚੜਦੇ ਕਦਮਾਂ ਵੱਲ ਜਾ ਰਹੀ ਹੈ, ਜਿਸ ਕਰਕੇ ਜਿਲਾ ਫਰੀਦਕੋਟ ਭਾਰਤੀ ਜਨਤਾ ਪਾਰਟੀ ਅੱਜ ਸੰਦੀਪ ਸਿੰਘ ਸੰਨੀ ਬਰਾੜ ਦੀ ਦੇਖ-ਰੇਖ ਵਿੱਚ ਅੱਗੇ ਵਧ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਾਕਮ ਸਿੰਘ ਮੌੜ ਪੰਜਗਰਾਈ ਕਲਾਂ, ਜਗਜੀਤ ਸਿੰਘ ਜੱਗਾ ਬਰਗਾੜੀ, ਮਨਜੀਤ ਸਿੰਘ ਦਲ ਸਿੰਘ ਵਾਲਾ ਅਤੇ ਜਗਦੀਸ਼ ਸਿੰਘ ਆਦਿ ਵੀ ਹਾਜ਼ਰ ਸਨ।

