ਫ਼ਰੀਦਕੋਟ, 28 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਰੂਪਨਗਰ ਵਿਖੇ ਹੋਈਆਂ 70ਵੀਆਂ ਪੰਜਾਬ ਰਾਜ ਸਕੂਲ ਖੇਡਾਂ ਦੇ ਤਹਿਤ ਸਰਕਲ ਸਟਾਈਲ ਕਬੱਡੀ ਅੰਡਰ-17 ਲੜਕਿਆਂ ਦੀ ਫ਼ਰੀਦਕੋਟ ਦੀ ਟੀਮ ਨੇ ਪੰਜਾਬ ਭਰ ’ਚੋਂ ਪਹਿਲਾ ਸਥਾਨ ਹਾਸਲ ਕੀਤਾ। ਇਨ੍ਹਾਂ ਖੇਡਾਂ ’ਚ ਕੁੱਲ 23 ਜ਼ਿਲਿਆਂ ਦੀਆਂ ਟੀਮਾਂ ਨੇ ਹਿੱਸਾ ਲਿਆ। ਇਸ ਖੇਡ ਮੁਕਾਬਲੇ ਦਾ ਫਾਈਨਲ ਮੈੱਚ ਫਰੀਦਕੋਟ ਅਤੇ ਗੁਰਦਾਸਪੁਰ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ। ਫ਼ਾਈਨਲ ਮੁਕਾਬਲੇ ’ਚ ਫ਼ਰੀਦਕੋਟ ਨੇ ਗੁਰਦਾਸਪੁਰ ਨੂੰ 42-26 ਅੰਕਾਂ ਦੇ ਫਰਕ ਨਾਲ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ। ਇਸ ਟੀਮ ਦੇ ਇੰਚਾਰਜ ਗੁਰਪ੍ਰੀਤ ਸਿੰਘ ਡੀ.ਪੀ.ਈ. ਢੁੱਡੀ, ਮੈਨੇਜਰ ਗੁਰਪ੍ਰੀਤ ਸਿੰਘ ਡੀ.ਆਈ.ਈ ਗੁਰਪ੍ਰੀਤ ਸਿੰਘ ਕੋਟ ਸੁਖੀਆ ਅਤੇ ਸਮੂਹ ਕਬੱਡੀ ਖਿਡਾਰੀਆਂ ਨੂੰ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਸ਼੍ਰੀਮਤੀ ਅੰਜਨਾ ਕੌਂਸ਼ਲ, ਉਪ ਜ਼ਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ ਫ਼ਰੀਦਕੋਟ ਸ਼੍ਰੀ ਪਵਨ ਕੁਮਾਰ, ਜ਼ਿਲਾ ਖੇਡ ਕੋਆਰਡੀਨੇਟਰ ਕੇਵਲ ਕੌਰ, ਜ਼ਿਲਾ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਨਵਪ੍ਰੀਤ ਸਿੰਘ, ਜ਼ਿਲਾ ਰਿਸੋਰਸ ਕੋਆਰਡੀਨੇਟਰ ਕਰਮਜੀਤ ਸਿੰਘ ਸਰਾਂ, ਜ਼ਿਲਾ ਗਾਈਡੈਂਸ ਕਾਊਂਸਲਰ ਜਸਬੀਰ ਸਿੰਘ ਜੱਸੀ ਨੇ ਵਧਾਈ ਦਿੰਦਿਆਂ ਭਵਿੱਖ ਦੇ ਨੈਸ਼ਨਲ ਮੁਕਾਬਲੇ ਵਾਸਤੇ ਹੋਰ ਸਖ਼ਤ ਮਿਹਨਤ ਕਰਨ ਵਾਸਤੇ ਪ੍ਰੇਰਿਤ ਕੀਤਾ ਗਿਆ।

