ਫ਼ਰੀਦਕੋਟ 23 ਨਵੰਬਰ (ਵਰਲਡ ਪੰਜਾਬੀ ਟਾਈਮਜ਼)
ਕਲਮਾਂ ਦੇ ਰੰਗ ਸਾਹਿਤ ਸਭਾ (ਰਜਿ.) ਫ਼ਰੀਦਕੋਟ ਵੱਲੋਂ ਸ਼ਹੀਦ ਭਗਤ ਸਿੰਘ ਪਾਰਕ, ਫ਼ਰੀਦਕੋਟ ਮਹੀਨਾਵਾਰ ਮੀਟਿੰਗ ਰੱਖੀ ਗਈ, ਜਿਸ ਵਿੱਚ ਫੈਸਲਾ ਲਿਆ ਗਿਆ ਕਿ ਆਉਂਦੇ ਮਹੀਨੇ ਸਭਾ ਵੱਲੋਂ ਕਵੀ ਦਰਬਾਰ ਕਰਵਾਇਆ ਜਾਵੇਗਾ। ਇਹ ਜਾਣਕਾਰੀ ਪ੍ਰੈਸ ਨਾਲ ਸਭਾ ਦੇ ਜਰਨਲ ਸਕੱਤਰ ਜਸਵਿੰਦਰ ਜੱਸ ਨੇ ਸਾਂਝੀ ਕਰਦਿਆਂ ਦੱਸਿਆ ਕਿ ਮੀਟਿੰਗ ਦੌਰਾਨ ਪਹੁੰਚੇ ਕਵੀ ਜਨ ਵੱਲੋਂ ਆਪਣੀ ਆਪਣੀ ਕਵਿਤਾ, ਗ਼ਜ਼ਲ, ਗੀਤ ਨਾਲ ਰੰਗ ਬੰਨ੍ਹਿਆ। ਆਖਿਰ ਵਿਚ ਸਭਾ ਦੇ ਵਿੱਤ ਸਕੱਤਰ ਕਸ਼ਮੀਰ ਮਾਨਾ ਜੀ ਦੇ ਪੁੱਤਰ ਦੇ ਅਚਨਚੇਤ ਤੁਰ ਜਾਣ ਤੇ ਸਭਾ ਦੇ ਮੈਂਬਰਾਂ ਤੇ ਅਹੁਦੇਦਾਰਾਂ ਵੱਲੋਂ ਅਫਸੋਸ ਜਾਹਿਰ ਕੀਤਾ ਗਿਆ।
ਇਸ ਸਮੇਂ ਸਭਾ ਦੇ ਪ੍ਰਧਾਨ ਸ਼ਿਵਨਾਥ ਦਰਦੀ, ਸਕੱਤਰ ਲੋਕ ਗਾਇਕ ਰਾਜ ਗਿੱਲ ਭਾਣਾ , ਸੀਨੀਅਰ ਮੀਤ ਪ੍ਰਧਾਨ ਸਰਬਿੰਦਰ ਸਿੰਘ ਬੇਦੀ, ਮੀਡੀਆ ਇੰਚਾਰਜ ਅਸ਼ੀਸ਼ ਕੁਮਾਰ, ਬਲਕਾਰ ਸਹੋਤਾ, ਹਰਸੰਗੀਤ ਗਿੱਲ, ਸੁਖਵਿੰਦਰ ਸਿੰਘ ਗਿੱਲ, ਜਸਵੀਰ ਸਿੰਘ ਆਦਿ ਹਾਜ਼ਰ ਹੋਏ।
