ਕੋਟਕਪੂਰਾ, 2 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਕਾਂਗਰਸ ਪਾਰਟੀ ਨੇ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਵਿਚ ਵੱਡੀ ਜਿੱਤ ਦਾ ਦਾਅਵਾ ਕਰਦਿਆਂ ਕਿਹਾ ਹੈ ਕਿ ਕਾਂਗਰਸ ਪਾਰਟੀ ਦੇ ਇਕ-ਇਕ ਬਲਾਕ ਵਿਚ ਅਨੇਕਾਂ-ਅਨੇਕਾਂ ਚੋਣਾਂ ਲੜਣ ਦੇ ਇਛੁੱਕ ਹਨ। ਇੱਥੋਂ ਪਤਾ ਲੱਗਦਾ ਹੈ ਕਿ ਕਾਂਗਰਸ ਪਾਰਟੀ ਦਾ ਵੱਕਾਰ ਹੋਰ ਵਧਿਆ ਹੈ। ਇਨ੍ਹਾਂ ਚੋਣਾਂ ਵਿਚ ਕਾਂਗਰਸ ਪਾਰਟੀ ਹੂੰਝਾਂ ਫੇਰ ਜਿੱਤ ਹਾਸਲ ਕਰੇਗੀ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜਗਜੀਤ ਸਿੰਘ ਬਬਲਾ ਸਰਪੰਚ, ਸਾਬਕਾ ਪ੍ਰਧਾਨ ਪੰਚਾਇਤ ਯੂਨੀਅਨ ਬਲਾਕ ਕੋਟਕਪੂਰਾ ਨੇ ਕਿਹਾ ਕਿ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦਾ ਐਲਾਨ ਹੁੰਦਿਆਂ ਹੀ ਕਾਂਗਰਸ ਨੇ ਇਸ ਦੀ ਤਿਆਰੀ ਖਿੱਚ ਦਿੱਤੀ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਜਿੱਤ ਦਾ ਆਗਾਜ਼ ਇਨ੍ਹਾਂ ਚੋਣਾਂ ਤੋਂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਝੂਠ ਬੋਲ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਦੇਖ ਚੁੱਕੇ ਹਨ, ਜਿਸ ਨੇ ਦਾਅਵਿਆਂ ਅਤੇ ਵਾਅਦਿਆਂ ਤੋਂ ਇਲਾਵਾ ਕੁਝ ਨਹੀਂ ਕੀਤਾ। ਆਮ ਆਦਮੀ ਪਾਰਟੀ ਸੱਤਾ ਦੀ ਸ਼ਕਤੀ ਨਾਲ ਇਹ ਚੋਣਾਂ ਜਿੱਤਣ ਦੀ ਕੋਸ਼ਿਸ਼ ਕਰੇਗੀ ਪਰ ਪੰਜਾਬ ਦੀ ਜਾਗਦੀ ਜ਼ਮੀਰ ਵਾਲੇ ਲੋਕ ਕਾਂਗਰਸ ਨੂੰ ਸਮਰਥਨ ਕਰਨਗੇ, ਕਿਉਂਕਿ ਉਨ੍ਹਾਂ ਦਾ ਭਰੋਸਾ ਕਾਂਗਰਸ ਵਿਚ ਹੈ। ਜੋ ਸਭ ਧਰਮਾਂ ਦੀ ਨਿਰਪੱਖ ਅਤੇ ਵਿਕਾਸ ਕਰਨ ਵਾਲੀ ਪਾਰਟੀ ਹੈ।

