ਕੋਟਕਪੂਰਾ, 16 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਕਨਫਡੇਰੇਸ਼ਨ ਦੇ ਕੌਮੀ ਆਗੂ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22ਬੀ, ਚੰਡੀਗੜ੍ਹ ਦੇ ਸੂਬਾਈ ਚੇਅਰਮੈਨ ਕਾਮਰੇਡ ਰਣਬੀਰ ਸਿੰਘ ਢਿੱਲੋਂ, ਜੋ ਪਿਛਲੇ ਸਾਲ ਸਦੀਵੀ ਵਿਛੋੜਾ ਦੇ ਗਏ ਸਨ, ਦੇ ਪਹਿਲੀ ਬਰਸੀ ਦੇ ਸਮਾਗਮ ਮਿਤੀ 19 ਜੁਲਾਈ ਦਿਨ ਸ਼ਨੀਵਾਰ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿੱਚ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾਈ ਚੇਅਰਮੈਨ ਦਰਸ਼ਨ ਸਿੰਘ ਲੁਬਾਣਾ, ਸਰਪ੍ਰਸਤ ਚਰਨ ਸਿੰਘ ਸਰਾਭਾ, ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ, ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਮੰਗਵਾਲ ਤੇ ਗੁਰਜੀਤ ਸਿੰਘ ਘੋੜੇਵਾਹ, ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ, ਐਡੀਸ਼ਨਲ ਜਨਰਲ ਸਕੱਤਰ ਕਰਤਾਰ ਸਿੰਘ ਪਾਲ ਅਤੇ ਪ੍ਰੇਮ ਚਾਵਲਾ, ਪਰਵੀਨ ਕੁਮਾਰ ਲੁਧਿਆਣਾ, ਰਣਦੀਪ ਸਿੰਘ ਫਤਿਹਗੜ੍ਹ ਸਾਹਿਬ, ਪ੍ਰੈਸ ਸਕੱਤਰ ਟਹਿਲ ਸਿੰਘ ਸਰਾਭਾ ਅਤੇ ਪ੍ਰਭਜੀਤ ਸਿੰਘ ਉੱਪਲ ਨੇ ਦੱਸਿਆ ਹੈ ਕਿ ਇਹਨਾਂ ਸਮਾਗਮਾ ਦੌਰਾਨ ਸਾਥੀ ਰਣਬੀਰ ਸਿੰਘ ਢਿੱਲੋ ਦੇ ਲੰਮੇ ਸੰਘਰਸ਼ਮਈ ਜੀਵਨ ਬਾਰ, ਸੰਘਰਸ਼ ਸ਼ਾਂਤ ਦੌਰਾਨ ਕੀਤੀਆਂ ਗਈਆਂ ਪ੍ਰਾਪਤੀਆਂ ਬਾਰੇ ਅਤੇ ਮੌਜੂਦਾ ਸਮੇਂ ਦੌਰਾਨ ਮੁਲਾਜ਼ਮ ਵਰਗ ਨੂੰ ਦਰਪੇਸ਼ ਚੁਣੌਤੀਆਂ ਸਬੰਧੀ ਵਿਚਾਰ ਚਰਚਾ ਕੀਤੀ ਜਾਵੇਗੀ। ਇਸ ਦੌਰਾਨ ਫਰੀਦਕੋਟ ਜ਼ਿਲ੍ਹੇ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਆਗੂ ਕੁਲਵੰਤ ਸਿੰਘ ਚਾਨੀ, ਅਸ਼ੋਕ ਕੌਸ਼ਲ, ਇਕਬਾਲ ਸਿੰਘ ਮੰਘੇੜਾ, ਸੋਮਨਾਥ ਅਰੋੜਾ, ਨਛੱਤਰ ਸਿੰਘ ਭਾਣਾ, ਇਕਬਾਲ ਸਿੰਘ ਢੁੱਡੀ ਤੇ ਬਲਕਾਰ ਸਿੰਘ ਸਹੋਤਾ ਵੱਲੋਂ ਦੱਸਿਆ ਗਿਆ ਹੈ ਕਿ 19 ਜੁਲਾਈ ਨੂੰ ਸਵੇਰੇ ਠੀਕ 10:00 ਵਜੇ ਸ਼ਹੀਦ ਭਗਤ ਸਿੰਘ ਪਾਰਕ ਨੇੜੇ ਪੁਰਾਣਾ ਕਿਲ੍ਹਾ ਕੋਟਕਪੂਰਾ ਵਿਖੇ ਸਾਥੀ ਰਣਬੀਰ ਸਿੰਘ ਢਿੱਲੋਂ ਦਾ ਪਹਿਲਾ ਬਰਸੀ ਸਮਾਗਮ ਮਨਾਇਆ ਜਾਵੇਗਾ।