ਡਰੀਮਲੈਂਡ ਸਕੂਲ ਦੀਆਂ ਵਿਦਿਆਰਥਣਾ ਦੇ ਪੰਜਾਬ ’ਚੋਂ ਅਹਿਮ ਸਥਾਨ
ਕੋਟਕਪੂਰਾ, 15 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
‘ਕਿਸਮੇਂ ਕਿਤਨਾ ਹੈ ਦਮ’ ਟੈਲੇਂਟ ਕਾ ਮਹਾਂ ਸੰਗਰਾਮ ਟੀ.ਵੀ. ਰਿਐਲਟੀ ਸ਼ੋਅ ਵਿੱਚ ਸ਼ਹਿਰ ਦੇ ਵੱਖ-ਵੱਖ ਸਕੂਲਾਂ ਵੱਲੋਂ ਵੱਖ-ਵੱਖ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਵਿਦਿਆਰਥੀਆਂ ਦਾ ਐਡੀਸ਼ਨ ਲਿਆ ਗਿਆ। ਇਸ ਡਾਂਸ ਮੁਕਾਬਲੇ ਵਿੱਚ ਸਥਾਨਕ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਆਪਣੀ ਪੁਜੀਸ਼ਨ ਕਾਇਮ ਰੱਖਦਿਆਂ ਗਰੈਂਡ ਫਾਈਨਲ ਵਿੱਚ ਆਪਣਾ ਸਥਾਨ ਬਣਾਇਆ। ਇਹ ਫਾਈਨਲ ਮੁਕਾਬਲਾ ਧੂਰੀ ਸ਼ਹਿਰ ਵਿਖੇ ਕਰਵਾਇਆ ਗਿਆ। ਸਕੂਲ ਦੇ ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਨੇ ਦੱਸਿਆ ਕਿ ਇਸ ਮੁਕਾਬਲੇ ਵਿੱਚ ਸਕੂਲ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਦਿਕਸ਼ਾ ਸਪੁੱਤਰੀ ਭੀਮ ਸੇਨ ਨੇ ਪੰਜਾਬ ਵਿੱਚੋਂ ਦੂਜਾ ਸਥਾਨ ਹਾਸਿਲ ਕੀਤਾ। ਛੇਵੀਂ ਜਮਾਤ ਦੀ ਵਿਦਿਆਰਥਣ ਅਰੂਸ਼ੀ ਸਪੁੱਤਰੀ ਹਰਜੀਤ ਸਿੰਘ ਨੇ ਪੰਜਾਬ ਵਿੱਚੋਂ ਤੀਜਾ ਸਥਾਨ ਹਾਸਿਲ ਕੀਤਾ। ਸਕੂਲ ਦੇ ਪ੍ਰਿੰਸੀਪਲ ਰਾਕੇਸ਼ ਸ਼ਰਮਾ ਨੇ ਵਿਦਿਆਰਥਣਾਂ, ਮਾਪਿਆਂ ਅਤੇ ਸਕੂਲ ਸਟਾਫ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਅੱਗੇ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਮੈਡਮ ਨਵਪ੍ਰੀਤ ਸ਼ਰਮਾ ਨੇ ਵਿਦਿਆਰਥਣਾਂ ਨੂੰ ਭਵਿੱਖ ਵਿੱਚ ਆਪਣੀ ਕਲਾ ਨਿਖਾਰਨ ਅਤੇ ਇਸ ਫੀਲਡ ਵਿੱਚ ਹੋਰ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪਿ੍ਰੰਸੀਪਲ ਰਾਕੇਸ਼ ਸ਼ਰਮਾ, ਮੈਡਮ ਨਵਪ੍ਰੀਤ ਸ਼ਰਮਾ, ਮੈਡਮ ਰਾਜਵਿੰਦਰ ਕੌਰ ਅਤੇ ਅਧਿਆਪਕ ਪ੍ਰਦੀਪ ਕੁਮਾਰ ਸਮੇਤ ਸਮੂਹ ਸਟਾਫ ਅਤੇ ਵਿਦਿਆਰਥੀ ਵੀ ਹਾਜ਼ਰ ਸਨ।

