ਫ਼ਰੀਦਕੋਟ, 29 ਅਗਸਤ ( ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼)
ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਸ਼੍ਰੀਮਤੀ ਨੀਲਮ ਰਾਣੀ, ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਪ੍ਰਦੀਪ ਦਿਓੜਾ ਦੀ ਯੋਗ ਸਰਪ੍ਰਸਤੀ, ਪਿ੍ਰੰਸੀਪਲ ਭੁਪਿੰਦਰ ਸਿੰਘ ਬਰਾੜ ਦੀ ਯੋਗ ਅਗਵਾਈ ਅਤੇ ਸਕੂਲ ਨੋਡਲ ਅਫ਼ਸਰ ਲੈਕਚਰਾਰ ਰਾਜਬਿੰਦਰ ਕੌਰ ਦੀ ਦੇਖ-ਰੇਖ ਹੇਠ ਪੀ.ਐਮ.ਸ਼੍ਰੀ ਡਾ.ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫ਼ਰੀਦਕੋਟ ਵਿਖੇ ਕਿਸ਼ੋਰ ਸਿੱਖਿਆ ਅਵਸਥਾ ਨਾਲ ਸਬੰਧਿਤ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ’ਚ ਡਾ.ਸਿਮਰਨ ਅਤੇ ਡਾ.ਕਿ੍ਰਤਿਕਾ ਵਰਮਾ ਸਿਵਲ ਹਸਪਤਾਲ ਫ਼ਰੀਦਕੋਟ ਸ਼ਾਮਲ ਹੋਏ। ਇਸ ਮੌਕੇ ਡਾ.ਸਿਮਰਨ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਦੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਸਾਨੂੰ ਇਸ ਤੋਂ ਬਚਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਸਾਨੂੰ ਆਪਣੇ ਘਰਾਂ-ਪ੍ਰੀਵਾਰਾਂ ਅਤੇ ਆਲੇ-ਦੁਆਲੇ ’ਚ ਨਸ਼ਿਆਂ ਖਿਲਾਫ਼ ਜਾਗਰੂਕਤਾ ਪੈਦਾ ਕਰਨੀ ਚਾਹੀਦੀ ਹੈ। ਇਸ ਮੌਕੇ ਡਾ.ਕਿ੍ਰਤਿਕਾ ਵਰਮਾ ਨੇ ਵਿਦਿਆਰਥੀਆਂ ਨੂੰ ਐਚ.ਆਈ.ਵੀ ਏਡਜ਼ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦੇ ਹੋਏ ਕਿ ਇਲਾਜ ਨਾਲ ਪ੍ਰਹੇਜ਼ ਹਮੇਸ਼ਾ ਵਧੀਆ ਹੁੰਦਾ ਹੈ। ਇਸ ਮੌਕੇ ਸਕੂਲ ਦੇ ਪਿ੍ਰੰਸੀਪਲ ਭੁਪਿੰਦਰ ਸਿੰਘ ਬਰਾੜ ਨੇ ਸਾਨੂੰ ਸੈਮੀਨਾਰ ਦੌਰਾਨ ਪ੍ਰਾਪਤ ਗਿਆਨ ਨੂੰ ਅੱਗੇ ਆਪਣੇ ਘਰਾਂ, ਪ੍ਰੀਵਾਰਾਂ ਅਤੇ ਸਮਾਜ ’ਚ ਵੰਡਣਾ ਹੈ। ਇਸ ਮੌਕੇ ਸਕੂਲ ਨੋਡਲ ਅਫ਼ਸਰ ਲੈਕਚਰਾਰ ਰਾਜਬਿੰਦਰ ਕੌਰ ਨੇ ਕਿਸ਼ੋਰ ਅਵਸਥਾ ਸਬੰਧੀ ਜਾਣਕਾਰੀ ਦਿੰਦਿਆਂ ਤੰਦਰੁਸਤ ਜੀਵਨ ਜਿਉਣ ਵਾਸਤੇ ਆਪਣੇ ਅਨੁਭਵ ਸਾਂਝੇ ਕੀਤੇ। ਇਸ ਮੌਕੇ ਵਿਦਿਆਰਥਣਾਂ ਵੱਲੋਂ ਪੁੱਛੇ ਪ੍ਰਸ਼ਨਾਂ ਦੇ ਤਸੱਲੀਬਖਸ਼ ਉੱਤਰ ਦਿੰਦੇ ਗਏ। ਵਿਦਿਆਰਥੀਆਂ ਦੀਆਂ ਸਮੱਸਿਆਵਾ ਨੂੰ ਹੱਲ ਕੀਤਾ ਗਿਆ। ਇਸ ਮੌਕੇ ਸਾਇੰਸ ਮਿਸਟ੍ਰੈਸ ਡਾ.ਕਮਲ ਕਿੰਗਰਾ ਨੇ ਪਹੁੰਚੇ ਡਾਕਟਰ ਸਾਹਿਬਾਨ ਦਾ ਧੰਨਵਾਦ ਕੀਤਾ। ਇਸ ਮੌਕੇ ਸਕੂਲ ਦੇ ਅਧਿਆਪਕ ਤੇ ਵਿਦਿਆਰਥਣਾਂ ਹਾਜ਼ਰ ਸਨ।