ਕੋਟਕਪੂਰਾ, 21 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਭਾਰਤੀ ਜਨਤਾ ਪਾਰਟੀ ਵਿੱਚ ਦਿਨੋ ਦਿਨ ਵਾਧਾ ਹੁੰਦਾ ਜਾ ਰਿਹਾ ਹੈ, ਉਥੇ ਵਿਧਾਨ ਸਭਾ ਹਲਕਾ ਜੈਤੋ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਭਾਰੀ ਬਲ ਮਿਲਿਆ, ਜਦੋਂ ਕਿਸਾਨ ਅੰਦੋਲਨ ਸਮੇਂ ਡੀਜਲ ਦਾ ਲੰਗਰ ਲਾਉਣ ਵਾਲਾ ਕਿਸਾਨ ਆਗੂ ਪ੍ਰਿਤਪਾਲ ਸਿੰਘ ਔਲਖ ਅਤੇ ਜਸਕਰਨ ਸਿੰਘ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੀਨੀਅਰ ਆਗੂ ਨੂੰ ਜਸਪਾਲ ਸਿੰਘ ਪੰਜਗਰਾਈ ਮੀਤ ਪ੍ਰਧਾਨ ਪੰਜਾਬ ਭਾਰਤੀ ਜਨਤਾ ਪਾਰਟੀ ਐਸਸੀ ਮੋਰਚ ਪੰਜਾਬ ਵਿਧਾਨ ਸਭਾ ਹਲਕਾ ਜੈਤੋ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਨੈਬ ਸਿੰਘ ਸੈਣੀ ਹਰਿਆਣਾ, ਪੰਜਾਬ ਪ੍ਰਧਾਨ ਭਾਜਪਾ ਸ੍ਰੀ ਸੁਨੀਲ ਜਾਖੜ, ਕਾਰਜਕਾਰੀ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ, ਸ੍ਰੀ ਵਿਕਰਮਜੀਤ ਸਿੰਘ ਚੀਮਾ ਮੀਤ ਪ੍ਰਧਾਨ ਪੰਜਾਬ ਨੇ ਭਾਜਪਾ ਵਿੱਚ ਸਰੋਪਾ ਪਾ ਕੇ ਸਾਹਮਣੇ ਕਰਵਾਇਆ! ਇਸ ਸਮੇਂ ਇਸ ਕਿਸਾਨ ਆਗੂ ਦਾ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਨਿੱਘਾ ਸਵਾਗਤ ਕੀਤਾ ਅਤੇ ਉਹਨਾਂ ਨੂੰ ਬਣਦਾ ਮਾਨ ਸਨਮਾਨ ਦੇਣ ਲਈ ਗੱਲ ਕੀਤੀ! ਇਸ ਸਮੇਂ ਪ੍ਰਿਤਪਾਲ ਸਿੰਘ ਔਲਖ ਤੇ ਜਸਕਰਨ ਸਿੰਘ ਨੇ ਕਿਹਾ ਕੇ ਭਾਰਤੀ ਜਨਤਾ ਪਾਰਟੀ ਕਿਸਾਨਾਂ ਲਈ ਵਰਦਾਨ ਹੈ, ਜਿਨਾਂ ਨੇ ਹਰ ਸਮੇਂ ਕਿਸਾਨਾਂ ਤੇ ਸਿੱਖਾਂ ਦੀ ਭਲਾਈ ਲਈ ਕੰਮ ਕੀਤਾ ਆਉਨ ਵਾਲੇ ਸਮੇਂ ਵਿੱਚ ਅਸੀਂ ਦਿਨ ਰਾਤ ਭਾਰਤੀ ਜਨਤਾ ਪਾਰਟੀ ਲਈ ਕੰਮ ਕਰਾਂਗੇ! ਉਨਾ ਕਿਹਾ ਕਿ ਜਸਪਾਲ ਸਿੰਘ ਪੰਜਗਰਾਈ ਭਾਰਤੀ ਜਨਤਾ ਪਾਰਟੀ ਲਈ ਵਿਧਾਨ ਸਭਾ ਹਲਕਾ ਜੈਤੋ ਵਿੱਚ ਬਹੁਤ ਮਿਹਨਤ ਕਰਕੇ ਕੰਮ ਕਰ ਰਹੇ ਹਨ, ਅਸੀਂ ਜਸਪਾਲ ਪੰਜਗਰਾਈ ਨਾਲ ਮਿਲ ਕੇ ਵਿਧਾਨ ਸਭਾ ਹਲਕਾ ਜੈਤੋ ਵਿੱਚ ਹਰ ਪਿੰਡ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਕਾਮਯਾਬ ਕਰਾਂਗੇ। ਉਹਨਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਹਰ ਵਰਗ ਲਈ ਪੰਜਾਬ ਦੇ ਭਲੇ ਲਈ ਕੰਮ ਕਰੇਗੀ ਅਤੇ ਆਉਣ ਵਾਲੀ ਸਰਕਾਰ ਵਿੱਚ ਅਸੀਂ ਪੰਜਾਬ ਭਰ ਦੇ ਕਿਸਾਨਾਂ ਨੂੰ ਭਾਰਤੀ ਜਨਤਾ ਪਾਰਟੀ ਨਾਲ ਜੋੜਾਂਗੇ!
