ਬੀਤੀ ਰਾਤ ਸ਼ੰਭੂ ਬਾਰਡਰ ਤੇ ਚੱਲ ਰਹੇ ਕਿਸਾਨੀ ਮੋਰਚੇ ਵਿੱਚ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਪਿੰਡ ਵਲੀਪੁਰ ਜ਼ਿਲ੍ਹਾ ਤਰਨ ਤਾਰਨ ਦੀ ਬੀਬੀ ਬਲਵਿੰਦਰ ਕੌਰ ਦੀ ਹੋਈ ਮੌਤ।
ਤਰਨ ਤਾਰਨ 5 ਮਈ : (ਵਰਲਡ ਪੰਜਾਬੀ ਟਾਈਮਜ਼)
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਸਤਨਾਮ ਸਿੰਘ ਮਾਣੋਚਾਹਲ, ਸੂਬਾ ਆਗੂ ਹਰਪ੍ਰੀਤ ਸਿੰਘ ਸਿੱਧਵਾਂ, ਸੂਬਾ ਆਗੂ ਅਤੇ ਜਿਲਾ ਸਕੱਤਰ ਹਰਜਿੰਦਰ ਸਿੰਘ ਸ਼ਕਰੀ , ਰੇਸ਼ਮ ਸਿੰਘ ਘੁਰਕਵਿੰਡ, ਜਰਨੈਲ ਸਿੰਘ ਨੂਰਦੀ, ਹਰਬਿੰਦਰਜੀਤ ਸਿੰਘ ਕੰਗ, ਬਲਵਿੰਦਰ ਸਿੰਘ ਚੋਹਲਾ ਸਾਹਿਬ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਬੀਬੀ ਬਲਵਿੰਦਰ ਕੌਰ ਪਤਨੀ ਰਸ਼ਪਾਲ ਸਿੰਘ ਜੋ ਕਿ ਪਿਛਲੇ ਦਿੱਲੀ ਅੰਦੋਲਨ ਵਿੱਚ ਵੀ ਲਗਾਤਾਰ ਮੋਰਚੇ ਵਿੱਚ ਹਾਜ਼ਰੀ ਭਰਦੇ ਰਹੇ। ਤੇ ਹੁਣ ਇਸ ਵਾਰ ਵੀ ਲੋਕਾਂ ਦੀਆਂ ਹੱਕੀ ਮੰਗਾਂ ਵਾਸਤੇ ਲਗਾਤਾਰ ਸ਼ੰਭੂ ਬਾਰਡਰ ਤੇ ਹਾਜਰੀ ਭਰ ਰਹੇ ਸਨ। ਸਰਕਾਰ ਦੀਆਂ ਮਾੜੀਆਂ ਪੋਲਸੀਆਂ ਕੱਟੀਆਂ ਨੀਤੀਆਂ ਕਰਕੇ ਆਮ ਲੋਕਾਂ ਨੂੰ ਅੱਤ ਦੀ ਗਰਮੀ ਵਿੱਚ ਸੜਕਾਂ ਤੇ ਪ੍ਰਦਰਸ਼ਨ ਕਰ ਲਈ ਮਜਬੂਰ ਕਰ ਰਹੀ ਹੈ। 2% ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਸਰਕਾਰ 98% ਲੋਕਾਂ ਨੂੰ ਬੇਰੋਜ਼ਗਾਰੀ ਭਰਿਸ਼ਟਾਚਾਰ ਗਰੀਬੀ ਦੀ ਦਲਦਲ ਵਿੱਚ ਸੁੱਟ ਰਹੀ ਹੈ। ਲੋਕਾਂ ਦੀ ਹੱਕ ਸੱਚ ਦੀ ਲੜਾਈ ਲਈ ਬੀਬੀ ਬਲਵਿੰਦਰ ਕੌਰ ਲਗਾਤਾਰ ਸ਼ੰਭੂ ਬਾਰਡਰ ਤੇ ਕਿਸਾਨੀ ਮੋਰਚੇ ਵਿੱਚ ਹਾਜਰੀ ਭਰ ਰਹੇ ਸਨ। ਜਿਸ ਦੇ ਚਲਦਿਆਂ ਬੀਤੇ ਰਾਤ ਤਕਰੀਬਨ 12:30 ਵਜੇ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਬੀਬੀ ਬਲਵਿੰਦਰ ਕੌਰ ਪਤਨੀ ਰਸ਼ਪਾਲ ਸਿੰਘ ਸ਼ੰਭੂ ਬਾਰਡਰ ਤੇ ਕਿਸਾਨੀ ਮੋਰਚੇ ਵਿੱਚ ਸ਼ਹੀਦੀ ਪ੍ਰਾਪਤ ਕਰ ਗਏ। ਜਿਨਾਂ ਦੀ ਉਮਰ ਤਕਰੀਬਨ 55 ਸਾਲ ਸੀ। ਕਿਸਾਨ ਆਗੂਆਂ ਨੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਜਿੱਥੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਵੱਡਾ ਘਾਟਾ ਪਿਆ ਹੈ। ਉੱਥੇ ਹੀ ਜਥੇਬੰਦੀ ਨੂੰ ਵੀ ਬਹੁਤ ਵੱਡਾ ਘਾਟਾ ਪਿਆ ਹੈ। ਉਹਨਾਂ ਕਿਹਾ ਮੌਤ ਇੱਕ ਅਟੱਲ ਸੱਚਾਈ ਹੈ। ਹਰ ਇਨਸਾਨ ਨੇ ਇਸ ਰਸਤੇ ਤੇ ਜਾਣਾ। ਪਰ ਜਿਹੜਾ ਦੇਸ਼ ਕੌਮ ਦੇ ਖਾਤਰ ਸ਼ਹੀਦ ਹੁੰਦੇ ਹਨ ।ਉਹ ਅਮਰ ਹੋ ਜਾਂਦੇ ਹਨ। ਸ਼ਹੀਦ ਕੌਮ ਦੇ ਸਰਮਾਏ ਹੁੰਦੇ ਹਨ। ਪਰਿਵਾਰ ਨੂੰ ਹੌਸਲਾ ਦਿੰਦੇ ਹੋਏ ਆਗੂਆਂ ਨੇ ਕਿਹਾ ਕਿ ਅਸੀਂ ਪਰਿਵਾਰ ਦੇ ਨਾਲ ਬਿਲਕੁਲ ਖੜੇ ਹਾਂ। ਕਿਸਾਨ ਆਗੂ ਸਲਵਿੰਦਰ ਸਿੰਘ ਡਾਲੇਕੇ, ਸਰਵਨ ਸਿੰਘ ਵਲੀਪੁਰ, ਬੀਬੀ ਕੁਲਵਿੰਦਰ ਕੌਰ ਨੇ ਕਿਹਾ ਬੀਬੀ ਬਲਵਿੰਦਰ ਕੌਰ ਦਾ ਸੰਸਕਾਰ ਪਿੰਡ ਵਲੀਪੁਰ ਜਿਲਾ ਤਰਨ ਤਾਰਨ ਵਿਖੇ 6 ਮਈ ਨੂੰ ਕੀਤਾ ਜਾਵੇਗਾ।
Leave a Comment
Your email address will not be published. Required fields are marked with *