ਕੋਟਕਪੂਰਾ, 31 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਵਿਧਾਇਕ ਸਭਾ ਹਲਕਾ ਕੋਟਕਪੂਰਾ ਦੇ ਅਧੀਨ ਆਉਂਦੇ ਪਿੰਡ ਮੱਤਾ ਦੇ ਟਕਸਾਲੀ ਅਕਾਲੀ ਪਰਿਵਾਰ ਨਾਲ ਸਬੰਧਤ ਅਤੇ ਉੱਘੇ ਸਮਾਜਸੇਵੀ ਕੁਲਬੀਰ ਸਿੰਘ ਮੱਤਾ ਨੂੰ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸਲਾਹਕਾਰ ਬੋਰਡ ਦਾ ਮੈਂਬਰ ਨਾਮਜਦ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਮੱਤਾ ਪਰਿਵਾਰ ਅਕਾਲੀ ਦਲ ਨਾਲ ਲਗਭਗ ਪੌਣੀ ਸਦੀ ਤੋਂ ਨਿਰਸਵਾਰਥ ਜੁੜਿਆ ਹੋਇਆ ਹੈ। ਉਨਾਂ ਦੀ ਸਿਆਸੀ ਨਜਾਕਤ ਨੂੰ ਪਹਿਚਾਣਦਿਆਂ ਸਮੇਂ ਦੀ ਲੋੜ ਅਨੁਸਾਰ ਅਕਾਲੀ ਦਲ ਦੀ ਸੁਧਾਰ ਲਹਿਰ ਨਾਲ ਜੁੜ ਗਏ, ਜਿਸ ਦੇ ਫਲਸਰੂਪ ਸ੍ਰ: ਮੱਤਾ ਨੂੰ ਸੁਧਾਰ ਲਹਿਰ ਦੇ ਸਲਾਹਕਾਰ ਬੋਰਡ ਦਾ ਮੈਂਬਰ ਨਾਮਜਦ ਕੀਤਾ ਗਿਆ ਹੈ। ਉਨਾਂ ਤੋਂ ਉਨਾਂ ਦੇ ਹਮਾਇਤੀਆਂ ਵਲੋਂ ਲਹਿਰ ਦੇ ਕਨਵੀਨਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਵਿਸ਼ਵਾਸ਼ ਦਿਵਾਇਆ ਕਿ ਉਹ ਸੁਧਾਰ ਲਹਿਰ ਨੂੰ ਪ੍ਰਚੰਡ ਕਰਨ ਲਈ ਹਰ ਕੁਰਬਾਨੀ ਲਈ ਤਿਆਰ ਰਹਿਣਗੇ।