ਕੋਟਕਪੂਰਾ, 7 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਕੁੱਲ ਹਿੰਦ ਰਾਜ ਸਰਕਾਰੀ ਮੁਲਾਜ਼ਮ ਫੈਡਰੇਸ਼ਨ ਦੇ ਸੱਦੇ ਤੇ ਪ.ਸ.ਸ.ਫ. ਵਲੋਂ 7 ਅਤੇ 8 ਫਰਵਰੀ ਨੂੰ ਜ਼ਿਲ੍ਹਾ ਪੱਧਰ ‘ਤੇ ਦਿਨ ਰਾਤ ਦੇ ਧਰਨੇ ਆਯੋਜਿਤ ਕੀਤੇ ਜਾ ਰਹੇ ਹਨ। ਇਹਨਾਂ ਦੋ ਰੋਜ਼ਾ ਧਰਨੇ ਦੀ ਤਿਆਰੀ ਵਜ਼ੋਂ ਪ.ਸ.ਸ.ਫ. ਜ਼ਿਲ੍ਹਾ ਫਰੀਦਕੋਟ ਦੀ ਜ਼ਿਲ੍ਹਾ ਪ੍ਰਧਾਨ ਸਿਮਰਜੀਤ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੂੰ ਵਿਸ਼ੇਸ਼ ਤੌਰ ‘ਤੇ ਸੰਬੋਧਨ ਕਰਦੇ ਹੋਏ ਪ ਸ ਸ ਫ ਦੇ ਸੂਬਾ ਆਗੂ ਜਤਿੰਦਰ ਕੁਮਾਰ, ਗੁਰਤੇਜ ਸਿੰਘ ਖਹਿਰਾ ਅਤੇ ਵੀਰਇੰਦਰਜੀਤ ਸਿੰਘ ਪੁਰੀ ਨੇ ਦੱਸਿਆ ਕਿ ਇਹ ਪ੍ਰੋਗਰਾਮਾਂ ਦਾ ਫੈਸਲਾ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ ਫੈਡਰੇਸ਼ਨ ਦੀ ਬੀਤੇ ਦਿਨੀਂ ਉਤਰ ਪ੍ਰਦੇਸ਼ ਦੇ ਸ਼ਹਿਰ ਕਾਨਪੁਰ ਸ਼ਹਿਰ ਵਿਖੇ ਹੋਈ ਮੀਟਿੰਗ ਵਿੱਚ ਕੀਤਾ ਗਿਆ ਸੀ। ਇਹ ਧਰਨਿਆਂ ਅੰਦਰ ਪੀ.ਐਫ.ਆਰ.ਡੀ.ਏ. ਨੂੰ ਰੱਦ ਕਰਕੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਸਾਰੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਕੀਤਾ ਜਾਵੇ, ਜਨਤਕ ਅਦਾਰਿਆਂ ਦਾ ਨਿੱਜੀਕਰਨ/ਨਿਗਮੀਕਰਨ ਅਤੇ ਸਰਕਾਰੀ ਵਿਭਾਗਾਂ ਦੀ ਆਕਾਰ ਘਟਾਈ ਬੰਦ ਕੀਤੀ ਜਾਵੇ, ਅੱਠਵੇਂ ਤਨਖਾਹ ਕਮਿਸ਼ਨ ਦਾ ਗਠਨ ਕੀਤਾ ਜਾਵੇ, ਪੈਡਿੰਗ ਡੀ ਏ ਦੀਆ ਕਿਸ਼ਤਾਂ ਅਤੇ ਜ਼ਬਤ ਕੀਤੇ ਗਏ ਡੀਏ ਦੇ ਬਿਕਾਏ ਜਾਰੀ ਕੀਤੇ ਜਾਣ, ਠੇਕਾ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮੁਲਾਜ਼ਮਾਂ ਲਈ ਸਭ ਹਸਪਤਾਲਾਂ ਵਿੱਚ ਕੈਸ਼ਲਸ ਯਕੀਨ ਬਣਾਉਣ ਲਈ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਜਾਵੇ, ਕੌਮੀ ਸਿੱਖਿਆ ਨੀਤੀ ਐਨ ਈ ਪੀ ਵਾਪਸ ਕੀਤੀ ਜਾਵੇ। ਸੰਵਿਧਾਨ ਦੀਆਂ ਧਾਰਾ 310 ਅਤੇ 311( 2) ਨੂੰ ਰੱਦ ਕੀਤਾ ਜਾਵੇ, ਸੰਵਿਧਾਨ ਵਿੱਚ ਦਰਜ ਧਰਮ ਨਿਰਪੱਖਤਾ ਦੀ ਰਾਖੀ ਕੀਤੀ ਜਾਵੇ। ਕੇਂਦਰ ਰਾਜ ਨੀਤੀ ਸਬੰਧਾਂ ਨੂੰ ਮੁੜ ਪ੍ਰਭਾਸ਼ਿਤ ਕੀਤਾ ਜਾਵੇ। ਇਨਕਮ ਟੈਕਸ ਦੀ ਛੋਟ ਹੱਦ ਵਧਾ ਕੇ 15 ਲੱਖ ਤੱਕ ਦਿੱਤੀ ਜਾਵੇ। ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਆਗੂਆਂ ਨੇ ਕਿਹਾ ਕਿ ਪ ਸ ਸ ਫ ਜ਼ਿਲਾ ਫਰੀਦਕੋਟ ਦੀ ਸਮੁੱਚੀ ਲੀਡਰਸ਼ਿਪ ਦੀ ਪ੍ਰਧਾਨਗੀ ਹੇਠ ਵੱਡੀ ਗਿਣਤੀ ਵਿੱਚ ਮੁਲਾਜ਼ਮ ਭਾਗ ਲੈਣਗੇ ਮੀਟਿੰਗ ਦੌਰਾਨ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਉਲੀਕੇ ਗਏ ਪ੍ਰੋਗਰਾਮਾਂ ਤਹਿਤ 16 ਫਰਵਰੀ ਨੂੰ ਜ਼ਿਲ੍ਹੇ ਦੇ ਸਮੂਹ ਵਿਧਾਇਕਾਂ ਨੂੰ ਦਿੱਤੇ ਜਾਣ ਵਾਲੇ ਮੰਗ ਪੱਤਰ ਸਮੇਂ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਉਪਰੋਕਤ ਤੋਂ ਇਲਾਵਾ ਸੂਰਤ ਸਿੰਘ ਮਾਹਲਾ, ਅਜੀਤ ਸਿੰਘ ਖਾਲਸਾ, ਸੁਖਮੰਦਰ ਸਿੰਘ ਢਿਲਵਾਂ, ਲਾਭ ਸਿੰਘ, ਰਣਜੀਤ ਸਿੰਘ, ਸ਼ਵਿੰਦਰ ਸਿੰਘ ਭੱਟੀ, ਕਰਮਜੀਤ ਸਿੰਘ, ਰਜਿੰਦਰ ਕੁਮਾਰ, ਬਲਵਿੰਦਰ ਸਿੰਘ, ਅਮਰ ਸਿੰਘ, ਪਰਮਜੀਤ ਸਿੰਘ, ਰਾਜੂ ਘੋਨੀ ਆਦਿ ਸਾਥੀ ਵੀ ਹਾਜ਼ਰ ਸਨ।