ਕੋਟਕਪੂਰਾ, 22 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸੂਰਵੀਰ ਮਹਾਰਾਣਾ ਪ੍ਰਤਾਪ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਜਸਪਾਲ ਸਿੰਘ ਪੰਜਗਰਾਈਂ ਮੀਤ ਪ੍ਰਧਾਨ ਪੰਜਾਬ ਭਾਰਤੀ ਜਨਤਾ ਪਾਰਟੀ ਐਸ.ਸੀ. ਮੋਰਚਾ ਪੰਜਾਬ ਦੀ ਅਗਵਾਈ ਹੇਠ ਸਾਦਿਕ ਵਿਖੇ 12 ਲੱਖ ਰੁਪਏ ਤੋਂ ਜਿਆਦਾ ਦਾ ਸਨਮਾਨ ਵੰਡਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਪਾਲ ਸਿੰਘ ਪੰਜਗਰਾਈਂ ਨੇ ਦੱਸਿਆ ਕਿ ਹੁਣ ਤੱਕ ਲੋਕ ਸਭਾ ਹਲਕਾ ਫ਼ਰੀਦਕੋਟ ਵਿੱਚ ਡੇਢ ਕਰੋੜ ਦਾ ਸਮਾਨ ਵੰਡਿਆ ਗਿਆ। ਉਹਨਾਂ ਦੱਸਿਆ ਕਿ ਅੱਜ ਵੀ ਵਹੀਲ ਚੇਅਰ, ਖੁੰਡੀਆਂ, ਬੈਲਟਾਂ, ਗੋਡੇ, ਕੰਨਾਂ ਵਾਲੀਆਂ ਮਸ਼ੀਨਾਂ, ਵਾਕਰ ਸਮੇਤ ਹੋਰ ਸਮਾਨ ਵੰਡਿਆ ਗਿਆ। ਇਸ ਮੌਕਾ ਹੋਰਨਾਂ ਤੋਂ ਇਲਾਵਾ ਗੁਰਪ੍ਰਸਾਦ ਸਿੰਘ ਨੰਬਰਦਾਰ, ਗੁਰਜੀਤ ਸਿੰਘ, ਬਲਕਰਨ ਸਿੰਘ, ਹਰਦੀਪ ਸ਼ਰਮਾ ਬਾਹਮਣਵਾਲਾ, ਗਗਨ ਸੇਠੀ ਫਰੀਦਕੋਟ ਸਮੇਤ ਸਾਦਿਕ, ਮਾਨੀ ਸਿੰਘ ਵਾਲਾ, ਅਹਿਲ ਸੇਦੇਕੇ, ਚੰਨੀਆਂ, ਗੁਜਰ ਆਦਿ ਪਿੰਡਾਂ ਦੇ ਲੋਕ ਹਾਜ਼ਰ ਸਨ।