ਕੋਟਕਪੂਰਾ, 27 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਟਿੱਲਾ ਬਾਬਾ ਫ਼ਰੀਦ ਜੀ ਵਿਖੇ ਕੈਬਿਨੇਟ ਮੰਤਰੀ ਸੰਜੀਵ ਅਰੋੜਾ ਅਸ਼ੀਰਵਾਦ ਲੈਣ ਲਈ ਪੰਹੁਚੇ। ਜਿਨ੍ਹਾਂ ਦਾ ਸਵਾਗਤ ਸਰਦਾਰ ਸਿਮਰਜੀਤ ਸਿੰਘ ਸੇਖੋਂ ਪ੍ਰਧਾਨ ਬਾਬਾ ਫਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਫ਼ਰੀਦਕੋਟ ਜੀ ਦੀ ਰਹਿਨੁਮਾਈ ਹੇਠ ਜਨਰਲ ਸਕੱਤਰ ਸੁਰਿੰਦਰ ਸਿੰਘ ਰੋਮਾਣਾ, ਖਜਾਨਚੀ ਗੁਰਿੰਦਰ ਮੋਹਨ ਸਿੰਘ, ਮੈਂਬਰ ਕੁਲਜੀਤ ਸਿੰਘ ਮੋਂਗੀਆ ਅਤੇ ਨਰਿੰਦਰ ਪਾਲ ਸਿੰਘ ਬਰਾੜ ਵੱਲੋਂ ਕੀਤਾ ਗਿਆ। ਇਸ ਤੋਂ ਉਪਰੰਤ ਹੈੱਡ ਗ੍ਰੰਥੀ ਸਾਹਿਬਾਨ ਵੱਲੋਂ ਸਿਰੋਪਾ ਭੇਂਟ ਕੀਤਾ ਗਿਆ ਅਤੇ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਫ਼ਰੀਦ ਸੰਸਥਾਵਾਂ ਦੇ ਸੰਸਥਾਪਕ ਸਵ. ਇੰਦਰਜੀਤ ਸਿੰਘ ਖ਼ਾਲਸਾ ਦੀਆਂ ਬਾਬਾ ਫ਼ਰੀਦ ਸਾਹਿਬ ਜੀ ਦੀ ਜੀਵਨੀ ਤੇ ਲਿਖਤ ਕਿਤਾਬਾਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੇਅੰਤ ਕੌਰ ਧਰਮਪਤਨੀ ਗੁਰਦਿੱਤ ਸਿੰਘ ਵਿਧਾਇਕ ਫਰੀਦਕੋਟ, ਸੰਦੀਪ ਸਿੰਘ, ਆਰ.ਟੀ.ਆਈ. ਕਮਿਸ਼ਨਰ, ਸੁਖਮੰਦਰ ਸਿੰਘ ਰੇਖੀ, ਵਧੀਕ ਰਜਿਸਟਰਾਰ ਆਫ ਸੋਸਾਇਟੀਜ਼ ਪੰਜਾਬ ਫ਼ਰੀਦਕੋਟ, ਗਗਨਦੀਪ ਸਿੰਘ ਧਾਲੀਵਾਲ ਚੈਅਰਮੈਨ ਇੰਪਰੂਵਮੈਂਟ ਟਰੱਸਟ ਫ਼ਰੀਦਕੋਟ, ਗੁਰਤੇਜ ਸਿੰਘ ਖੋਸਾ ਚੈਅਰਮੈਨ ਜਿਲਾ ਯੋਜਨਾ ਬੋਰਡ ਫ਼ਰੀਦਕੋਟ ਵੀ ਹਾਜ਼ਰ ਸਨ।
