ਕੋਟਕਪੂਰਾ, 14 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸ਼ਹਿਰ ਕੋਟਕਪੂਰਾ ਦੇ ਨਵੇਂ ਤਹਿਸੀਲ ਕੰਪਲੈਕਸ ਅਤੇ ਨਵੇਂ ਬੱਸ ਸਟੈਂਡ ਦੇ ਪ੍ਰਸਤਾਵਿਤ ਪ੍ਰੋਜੈਕਟਾਂ ਸਬੰਧੀ ਇੱਕ ਅਹਿਮ ਮੀਟਿੰਗ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਦੇ ਗ੍ਰਹਿ ਪਿੰਡ ਸੰਧਵਾਂ ਵਿਖੇ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਗੁਰਮੀਤ ਸਿੰਘ ਆਰੇਵਾਲਾ ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ, ਮਨਪ੍ਰੀਤ ਸਿੰਘ ਮਣੀ ਧਾਲੀਵਾਲ ਪੀ.ਆਰ.ਓ., ਗੁਰਪ੍ਰੀਤ ਸਿੰਘ ਗੈਰੀ ਵੜਿੰਗ ਅਤੇ ਸਾਧੂ ਰਾਮ ਕੁਸਲਾ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਗਿਆ ਕਿ ਜਗਾ ਦੀ ਨਿਸ਼ਾਨਦੇਹੀ, ਐਸਟੀਮੇਟ ਤਿਆਰ ਕਰਨ ਅਤੇ ਹੋਰ ਜ਼ਰੂਰੀ ਕਾਗਜ਼ੀ ਕਾਰਵਾਈ 15 ਦਿਨਾਂ ਦੇ ਅੰਦਰ ਮੁਕੰਮਲ ਕੀਤੀ ਜਾਵੇ, ਤਾਂ ਜੋ ਅਗਲੀ ਕਾਰਵਾਈ ਤੁਰਤ ਅਮਲ ਵਿੱਚ ਲਿਆਂਦੀ ਜਾ ਸਕੇ। ਮੀਟਿੰਗ ਦੌਰਾਨ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਇਸ ਸਬੰਧੀ ਅਗਲੀ ਮੀਟਿੰਗ ਸਪੀਕਰ ਸੰਧਵਾਂ ਵੱਲੋਂ ਚੰਡੀਗੜ੍ਹ ਵਿਖੇ ਸਬੰਧਤ ਮੰਤਰੀ ਅਤੇ ਸੈਕਟਰੀ ਸਾਹਿਬਾਨ ਨਾਲ ਕਰਕੇ ਪ੍ਰੋਜੈਕਟਾਂ ਨੂੰ ਤੀਵਰ ਗਤੀ ਨਾਲ ਅੱਗੇ ਵਧਾਇਆ ਜਾਵੇਗਾ। ਇਸ ਮੌਕੇ ਐਕਸੀਅਨ ਮੰਡੀ ਬੋਰਡ ਬਿਕਰਮਜੀਤ ਸਿੰਘ, ਐਕਸੀਅਨ ਪੀ.ਡਬਲਯੂ.ਡੀ. ਨਵੀਂਨ ਕੁਮਾਰ, ਈ.ਓ. ਅੰਮ੍ਰਿਤ ਲਾਲ, ਯੁਗਵੀਰ ਕੁਮਾਰ ਸੈਕਟਰੀ ਮਾਰਕੀਟ ਕਮੇਟੀ, ਚਮਕੌਰ ਸਿੰਘ ਡੀ.ਐਫ.ਓ., ਐਸ.ਡੀ.ਓ. ਇਕਬਾਲ ਸਿੰਘ, ਨਰਿੰਦਰ ਸਿੰਘ ਐਸ.ਡੀ.ਓ., ਸਰਬਜੀਤ ਸਿੰਘ (ਜੰਗਲਾਤ ਵਿਭਾਗ) ਸਮੇਤ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
