ਕੋਟਕਪੂਰਾ ਬੱਸ ਸਟੈਂਡ ਨੇੜੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਸਪੀਕਰ ਵੱਲੋਂ ਮੌਕੇ ਦਾ ਦੌਰਾ

ਕੋਟਕਪੂਰਾ ਬੱਸ ਸਟੈਂਡ ਨੇੜੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਸਪੀਕਰ ਵੱਲੋਂ ਮੌਕੇ ਦਾ ਦੌਰਾ

ਲੋਕਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਸਮੱਸਿਆ ਦੇ ਪੱਕੇ ਹੱਲ ਲਈ ਤਿਆਰ ਹੋਵੇਗਾ ਪ੍ਰੋਜੈਕਟ

ਕੋਟਕਪੂਰਾ, 27 ਅਪ੍ਰੈਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਬੱਸ ਸਟੈਂਡ ਨੇੜੇ ਉਸ ਇਲਾਕੇ ਦਾ ਦੌਰਾ ਕੀਤਾ, ਜਿੱਥੇ ਪਿਛਲੇ ਕਰੀਬ 25 ਤੋਂ 30 ਸਾਲਾਂ ਤੋਂ ਬਰਸਾਤ ਦੇ ਦਿਨਾਂ ਵਿੱਚ ਪਾਣੀ ਖੜ੍ਹਾ ਰਹਿਣ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਮੌਕੇ ਸਪੀਕਰ ਸੰਧਵਾਂ ਨੇ ਸਬੰਧਤ ਅਧਿਕਾਰੀਆਂ ਨਾਲ ਮਿਲ ਕੇ ਇਲਾਕੇ ਦਾ ਸਰਵੇ ਕੀਤਾ ਅਤੇ ਸਮੱਸਿਆ ਦੇ ਹੱਲ ਲਈ ਤੁਰੰਤ ਅਤੇ ਲੰਬੇ ਸਮੇਂ ਦੀ ਯੋਜਨਾ ਉੱਤੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਬਰਸਾਤਾਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਤੁਰੰਤ ਪ੍ਰਭਾਵ ਨਾਲ ਇਲਾਕੇ ਦੀ ਸਫਾਈ ਅਤੇ ਪਾਣੀ ਦੀ ਨਿਕਾਸੀ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਦੱਸਿਆ ਕਿ ਇਸ ਸਮੱਸਿਆ ਦੇ ਪੱਕੇ ਹੱਲ ਲਈ ਇੱਕ ਵਿਸਥਾਰਪੂਰਵਕ ਪ੍ਰੋਜੈਕਟ ਤਿਆਰ ਕਰਕੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨੂੰ ਭੇਜਿਆ ਜਾਵੇਗਾ, ਤਾਂ ਜੋ ਕੋਟਕਪੂਰਾ ਵਾਸੀਆਂ ਨੂੰ ਇਸ ਲੰਬੇ ਸਮੇਂ ਤੋਂ ਚੱਲ ਰਹੀ ਸਮੱਸਿਆ ਤੋਂ ਸਦਾ ਲਈ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦਾ ਹੱਲ ਕਰਨਾ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਹਰ ਸਮੱਸਿਆ ਦਾ ਜ਼ਮੀਨੀ ਪੱਧਰ ’ਤੇ ਜਾਇਜ਼ਾ ਲੈ ਕੇ ਹੱਲ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਮੌਕੇ ਐਕਸੀਅਨ ਸੁਪਿੰਦਰ ਸਿੰਘ, ਐਕਸੀਅਨ ਨਵੀਨ ਕੁਮਾਰ, ਮਨਦੀਪ ਮੋਗਾ ਸੈਕਟਰੀ ਰੈਡ ਕ੍ਰਾਸ ਤੋਂ ਇਲਾਵਾ ਇਲਾਕਾ ਵਾਸੀ ਵੀ ਹਾਜ਼ਰ ਸਨ।

Comments

No comments yet. Why don’t you start the discussion?

Leave a Reply

Your email address will not be published. Required fields are marked *

This site uses Akismet to reduce spam. Learn how your comment data is processed.