ਵਾਰਡ ਨੰਬਰ 4 ਅਤੇ 21 ਤੋਂ ‘ਆਪ’ ਉਮੀਦਵਾਰਾਂ ਚੋਣ ਪ੍ਰਚਾਰ ’ਚ ਲਿਆਂਦੀ ਤੇਜੀ
ਕੋਟਕਪੂਰਾ, 18 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਨਗਰ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਅਖਾੜਾ ਪੂਰੀ ਤਰਾਂ ਭਖ ਚੁੱਕਿਆ ਹੈ ਤੇ ਹਰ ਇੱਕ ਪਾਰਟੀ ਦੇ ਉਮੀਦਵਾਰ ਵੱਲੋਂ ਚੋਣ ਪ੍ਰਚਾਰ ਵਿੱਚ ਤੇਜੀ ਲਿਆ ਜਾ ਰਹੀ ਹੈ। ਇਸੇ ਲੜੀ ਤਹਿਤ ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਦੋ ਵਾਰਡਾਂ 4 ਵਿੱਚ ਸਿਮਰਨਜੀਤ ਸਿੰਘ ਸਿਮਰਾ ਅਤੇ ਵਾਰਡ ਨੰਬਰ 21 ਵਿੱਚ ਅਰਜਨ ਸਿੰਘ ਦੀ ਚੋਣ ਮੁਹਿੰਮ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਸਿਖਰਾਂ ਨੂੰ ਛੂ ਰਹੀ ਹੈ, ਜਿਸ ਤਹਿਤ ਬਲਾਕ ਪ੍ਰਧਾਨ ਸੰਦੀਪ ਸਿੰਘ ਕੰਮੇਆਣਾ ਦੀ ਟੀਮ ਨੇ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰਕੇ ਉਨਾਂ ਦੇ ਹੱਕ ਵਿੱਚ ਵੋਟਾਂ ਮੰਗੀਆਂ। ਇਸ ਮੌਕੇ ਵਾਰਡ ਵਾਸੀਆਂ ਵੱਲੋਂ ਭਾਰੀ ਸਮਰਥਨ ਮਿਲਿਆ ਤੇ ਜਿਤਾਉਣ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਸੰਦੀਪ ਸਿੰਘ ਕੰਮੇਆਣਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਮਿਹਨਤੀ ਵਰਕਰਾਂ ਨੂੰ ਟਿਕਟ ਦੇ ਕੇ ਨਿਵਾਜਿਆ ਹੈ। ਸੰਦੀਪ ਸਿੰਘ ਕੰਮੇਆਣਾ ਨੇ ਦਾਅਵਾ ਕੀਤਾ ਕਿ ਇਨਾਂ ਚੋਣਾਂ ਵਿੱਚ ਆਮ ਆਦਮੀ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਵਿਰੋਧੀਆਂ ਦੇ ਭਰਮ ਭੁਲੇਖੇ ਦੂਰ ਕਰੇਗੀ। ਉਹਨਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣਾ। ਸੰਦੀਪ ਸਿੰਘ ਕੰਮੇਆਣਾ ਨੇ ਕਿਹਾ ਪਾਰਟੀ ਦੇ ਕਾਰਜਕਾਲ ਦੌਰਾਨ ਸ਼ਹਿਰ ਵਿੱਚ ਸੈਂਕੜੇ ਵਿਕਾਸ ਕਾਰਜ ਹੋਏ ਹਨ ਪਰ ਵਿਰੋਧੀ ਪਾਰਟੀਆਂ ਝੂਠਾ ਕੁੜ ਪ੍ਰਚਾਰ ਕਰ ਰਹੀਆਂ ਹਨ ਕਿ ਸ਼ਹਿਰ ਵਿੱਚ ਕੋਈ ਵਿਕਾਸ ਨਹੀਂ ਹੋਇਆ। ਉਹਨਾ ਆਖਿਆ ਕਿ ਵਾਰਡ ਨੰਬਰ 4 ਅਤੇ 21 ਤੋਂ ‘ਆਪ’ ਉਮੀਦਵਾਰਾਂ ਨੂੰ ਭਰਵਾਂ ਸਮਰਥਨ ਮਿਲ ਰਿਹਾ ਹੈ, ਉਹ ਉਕਤ ਸੀਟਾਂ ਵੱਡੀ ਲੀਡ ਨਾਲ ਜਿੱਤ ਕੇ ਪਾਰਟੀ ਦੀ ਝੋਲੀ ਪਾਉਣਗੇ। ਇਸ ਮੌਕੇ ਉਹਨਾਂ ਨਾਲ ਚਮਕੌਰ ਸਿੰਘ ਸਰਪੰਚ ਹਰੀਏਵਾਲਾ, ਅਮਰੀਕ ਸਿੰਘ ਡੱਗੋਰੋਮਾਣਾ, ਰਣਜੀਤ ਸਿੰਘ ਰਾਣਾ, ਸ਼ਿੰਦਾ ਠੇਕੇਦਾਰ, ਸੁਖਪਾਲ ਸਿੰਘ ਹਰੀਏਵਾਲਾ ਆਦਿ ਵੀ ਹਾਜਰ ਸਨ।
ਫੋਟੋ :- 02