ਸਪੀਕਰ ਸੰਧਵਾਂ ਵੱਲੋਂ ਕੀਤੇ ਗਏ ਐਲਾਨ ਅਨੁਸਾਰ ਸਰਬਸੰਮਤੀ ਨਾਲ ਚੁਣੀ ਪੰਚਾਇਤ ਨੂੰ 5 ਲੱਖ ਰੁਪਏ ਦੇਣ ਦਾ ਐਲਾਨ
ਕੋਟਕਪੂਰਾ, 21 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਅੱਜ ਨੇੜਲੇ ਪਿੰਡ ਵਾਂਦਰ ਜਟਾਣਾ ਵਿਖੇ ਕੌਰ ਸਿੰਘ ਦੇ ਪਰਿਵਾਰ ਵੱਲੋਂ ਸਰਬਸੰਮਤੀ ਨਾਲ ਉਹਨਾਂ ਦੀ ਸੁਪਤਨੀ ਸ਼੍ਰੀਮਤੀ ਪਰਮਜੀਤ ਕੌਰ ਦੇ ਸਰਪੰਚ ਬਣਨ ਦੀ ਖੁਸ਼ੀ ਵਿੱਚ ਪਿੰਡ ਵਾਂਦਰ ਜਟਾਣਾ ਦੇ ਗੁਰਦੁਆਰਾ ਸਾਹਿਬ ਵਿੱਚ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਮੌਕੇ ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ, ਮਨਪ੍ਰੀਤ ਸਿੰਘ ਧਾਲੀਵਾਲ ਪੀ.ਆਰ.ਓ. ਸਪੀਕਰ ਕੁਲਤਾਰ ਸਿੰਘ ਸੰਧਵਾਂ, ਗੁਰਮੀਤ ਸਿੰਘ ਆਰੇਵਾਲਾ ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ ਅਤੇ ਸੁਖਵਿੰਦਰ ਸੁੱਖੀ ਜਿਲਾ ਪ੍ਰਧਾਨ ਡੀ.ਟੀ.ਐੱਫ. ਨੇ ਸ਼ਿਰਕਤ ਕੀਤੀ। ਪਰਮਿੰਦਰ ਸਿੰਘ ਪ੍ਰਧਾਨ ਵੱਲੋਂ ਆਏ ਮਹਿਮਾਨਾਂ ਅਤੇ ਨਗਰ ਨਿਵਾਸੀਆਂ ਦਾ ਸਵਾਗਤ ਕੀਤਾ ਗਿਆ। ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਨੇ ਇਸ ਮੌਕੇ ਖੁਸ਼ੀ ਪ੍ਰਗਟ ਕਰਦਿਆਂ ਪਿੰਡ ਵਾਸੀਆਂ ਨੂੰ ਸਰਬਸੰਮਤੀ ਨਾਲ ਸਰਪੰਚ ਚੁਨਣ ਲਈ ਵਧਾਈ ਦਿੱਤੀ। ਉਹਨਾਂ ਵੱਲੋਂ ਸਪੀਕਰ ਸੰਧਵਾਂ ਵੱਲੋਂ ਕੀਤੇ ਗਏ ਐਲਾਨ ਅਨੁਸਾਰ ਸਰਬਸੰਮਤੀ ਨਾਲ ਚੁਣੀ ਪੰਚਾਇਤ ਨੂੰ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਭਾਵੇਂ ਕਿ ਨੌਂ ਮੈਂਬਰਾਂ ਵਿੱਚੋਂ ਇੱਕ ਮੈਂਬਰ ਵੋਟਾਂ ਨਾਲ ਚੁਣਿਆ ਗਿਆ ਪਰ ਇਸ ਦੇ ਬਾਵਜੂਦ ਵੀ ਪਿੰਡ ਵੱਲੋਂ ਸਰਪੰਚ ਅਤੇ 8 ਮੈਂਬਰ ਸਰਬਸੰਮਤੀ ਨਾਲ ਚੁਣਨ ‘ਤੇ 5 ਲੱਖ ਦੇਣ ਦਾ ਐਲਾਨ ਕੀਤਾ। ਮਨਪ੍ਰੀਤ ਸਿੰਘ ਮਨੀ ਧਾਲੀਵਾਲ ਵੱਲੋਂ ਵੀ ਨਵੇਂ ਬਣੀ ਪੰਚਾਇਤ ਅਤੇ ਪਿੰਡ ਵਾਸੀਆਂ ਨੂੰ ਵਧਾਈ ਦਿੱਤੀ ਗਈ। ਡੀ.ਟੀ.ਐੱਫ ਪ੍ਰਧਾਨ ਸੁਖਵਿੰਦਰ ਸੁੱਖੀ ਵੱਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਜਟਾਣਾ, ਪ੍ਰਗਟ ਸਿੰਘ, ਰਾਜੂ ਖਾਲਸਾ, ਪਰਮਿੰਦਰ ਪਿੰਦਾ, ਪਿੰਡ ਦੀ ਪੁਰਾਣੀ ਪੰਚਾਇਤ ਅਤੇ ਮੋਹਤਬਰ ਵਿਅਕਤੀ ਵੀ ਹਾਜ਼ਰ ਹੋਏ।

