ਕੋਟਕਪੂਰਾ, 20 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਕੰਪਿਊਟਰ ਟੀਚਰਜ ਯੂਨੀਅਨ ਪੰਜਾਬ ਦੇ ਵਫਦ ਨੇ ਜਸਵਿੰਦਰ ਸਿੰਘ ਸਿੱਧੂ ਜਿਲਾ ਪ੍ਰਧਾਨ ਫਰੀਦਕੋਟ, ਸੂਬਾਈ ਆਗੂ ਹਰਜੀਤ ਸਿੰਘ ਸੰਧੂ ਜਿਲਾ ਫਿਰੋਜ਼ਪੁਰ, ਹਰਭਗਵਾਨ ਸਿੰਘ ਜਿਲਾ ਮੋਗਾ, ਜਗਸੀਰ ਸਿੰਘ ਬਰਾੜ ਅਤੇ ਹਰਮਿੰਦਰ ਸਿੰਘ ਸੰਧੂ ਦੀ ਅਗਵਾਈ ਵਿੱਚ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਜੀ ਨਾਲ ਕੰਪਿਊਟਰ ਅਧਿਆਪਕਾਂ ਦੇ ਲੰਬਿਤ ਮਸਲਿਆਂ ਦੇ ਸਬੰਧ ਵਿੱਚ ਮੀਟਿੰਗ ਕੀਤੀ। ਉਹਨਾ ਨੇ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਬਹੁਤ ਹੀ ਸੁਖਾਵੇਂ ਮਹੌਲ ਵਿੱਚ ਗੱਲਬਾਤ ਕੀਤੀ ਅਤੇ ਮੌਕੇ ’ਤੇ ਹੀ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੂੰ ਫੋਨ ਕਰਕੇ ਕੰਪਿਊਟਰ ਅਧਿਆਪਕਾਂ ਨਾਲ ਮੀਟਿੰਗ ਕਰਨ ਅਤੇ ਮਸਲੇ ਜਲਦੀ ਹੱਲ ਕਰਨ ਬਾਰੇ ਕਿਹਾ। ਇਸ ਵਫਦ ਵਿੱਚ ਗਿਨੀਸ਼ ਪੱਬੀ ਮੀਤ ਪ੍ਰਧਾਨ ਜਿਲਾ ਮੋਗਾ, ਬਲਾਕ ਪ੍ਰਧਾਨ ਨਰਪਿੰਦਰਜੀਤ ਕੋਟਕਪੂਰਾ, ਜਸਵਿੰਦਰ ਸਿੰਘ ਫਰੀਦਕੋਟ, ਰਾਜਵਿੰਦਰ ਸਿੰਘ ਜੈਤੋ, ਨਵਨੀਤ ਸਿੰਘ, ਸੰਦੀਪ ਕੁਮਾਰ, ਗੁਰਦੀਪ ਸਿੰਘ ਸ਼ਾਮਿਲ ਸਨ।

