173 ਸਕੂਲਾਂ-ਕਾਲਜਾਂ ਦੇ 1 ਲੱਖ 8 ਹਜਾਰ 640 ਨੌਜਵਾਨਾਂ ਨੂੰ ਹਸਤਾਖ਼ਰ ਮੁਹਿੰਮ ਰਾਹੀਂ ਭਰੂਣ ਹੱਤਿਆ ਖ਼ਿਲਾਫ ਜਾਗਰੂਕ ਕੀਤਾ ਜਾ ਚੁੱਕਾ : ਡਾ.ਮਹਿਲ ਸਿੰਘ
ਅੰਮ੍ਰਿਤਸਰ 17 ਨਵੰਬਰ (ਵਰਲਡ ਪੰਜਾਬੀ ਟਾਈਮਜ਼)
ਕਈ ਕੌਮੀ,ਰਾਜ ਅਤੇ ਜ਼ਿਲ੍ਹਾ ਪੱਧਰੀ ਐਵਾਰਡ ਪ੍ਰਾਪਤ ਕਰਨ ਵਾਲੀ ਪੰਜਾਬ ਦੀ ਨਾਮਵਰ ਸਮਾਜ ਸੇਵੀ ਸੰਸਥਾ ‘ਮਾਣ ਧੀਆ ‘ਤੇ’ ਸਮਾਜ ਭਲਾਈ ਸੋਸਾਇਟੀ (ਰਜਿ) ਅੰਮ੍ਰਿਤਸਰ ਦੇ ਪ੍ਰਧਾਨ ਅਤੇ ਪ੍ਰਸਿੱਧ ਸਮਾਜ ਸੇਵਕ ਗੁਰਿੰਦਰ ਸਿੰਘ ਮੱਟੂ (ਇੰਡੀਆ ਬੁੱਕ ਰਿਕਾਰਡ ਹੋਲਡਰ) ਵੱਲੋਂ ਪਿੱਛਲੇ ਲੰਮੇ ਸਮੇਂ ਤੋਂ ਭਰੂਣ ਹੱਤਿਆ ਖ਼ਿਲਾਫ਼ ਚਲਾਈ ਗਈ ਹਸਤਾਖ਼ਰ ਮੁਹਿੰਮ ਤਹਿਤ ਨੌਜਵਾਨਾਂ ਨੂੰ ਜਾਗਰੂਕ ਕਰ ਰਹੀ ਹੈ । ਅੱਜ ਇਸ ਮੁਹਿੰਮ ਵਿੱਚ ਖਾਲਸਾ ਯੂਨੀਵਰਸਿਟੀ ਅੰਮ੍ਰਿਤਸਰ ਦੇ ਵਾਇਸ ਚਾਂਸਲਰ ਡਾ.ਮਹਿਲ ਸਿੰਘ,ਰਜਿਸਟਰਾਰ ਸ਼੍ਰੀ. ਖੁਸਵਿੰਦਰ ਕੁਮਾਰ ਅਤੇ ਖਾਲਸਾ ਕਾਲਜ ਇੰਜੀਨੀਅਰਿੰਗ ਅਤੇ ਤਕਨਾਲੋਜੀ ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾ.ਮੰਜੂ ਬਾਲਾ ਨੇ ਸਾਂਝੇ ਤੌਰ ਤੇ ਪੰਜਵੇਂ ਪੜਾਅ ਦਾ ਪੋਸਟਰ ਰਿਲੀਜ਼ ਕਰਦਿਆਂ ਕਿਹਾ ਕਿ ਇਹ ਸੰਸਥਾ ਜ਼ਿਲ੍ਹੇ ਦੇ ਸਕੂਲ ਮੁਖੀਆ, ਸਮਾਜ ਸੇਵਕਾ,ਖੇਡ ਪ੍ਰੇਮੀਆਂ ਅਤੇ ਹੋਰ ਪ੍ਰਸਿੱਧ ਸਖ਼ਸ਼ੀਅਤਾਂ ਨੂੰ ਇਕ ਮੰਚ ‘ਤੇ ਖੜ੍ਹੇ ਕਰ ਕੇ ਪਿੱਛਲੇ ਡੇਢ ਦਹਾਕੇ ਤੋਂ ਭਰੂਣ ਹੱਤਿਆ ਖ਼ਿਲਾਫ਼ ਅਤੇ ਬੇਟੀ ਬਚਾਓ,ਬੇਟੀ ਪੜ੍ਹਾਓ,ਮੁਹਿੰਮ ਤਹਿਤ ਮਹਿਲਾਵਾਂ ਅਤੇ ਧੀਆਂ ਦੇ ਹੱਕ ‘ਚ ਹਾਅ ਦਾ ਨਾਅਰਾ ਮਾਰਨ ਵਾਲੀ ਅਤੇ ਸਮਾਜ ਸੇਵਾ ਦੇ ਖੇਤਰ ‘ਚ ਵਿਲੱਖਣ ਪਛਾਣ ਬਣਾ ਕੇ ਇੰਡੀਆ ਬੁੱਕ ਵਿਚ ਨਾਅ ਦਰਜ ਕਰਵਾ ਚੁੱਕੀ ਹੈ। ਉਨ੍ਹਾਂ ਨੇ ਮਾਣ ਧੀਆਂ ‘ਤੇ ਸਮਾਜ ਭਲਾਈ ਸੋਸਾਇਟੀ (ਰਜਿ) ਅੰਮ੍ਰਿਤਸਰ ਦੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੂੰ ਵਧਾਈ ਦਿੰਦਿਆ ਬੜੀ ਸੰਜੀਦਗੀ ਤੇ ਸੁਹਿਰਦਤਾ ਨਾਲ ਦੇਖਿਆ ਤੇ ਜਾਚਣ ਤੋਂ ਬਾਅਦ ਖੁਸ਼ੀ ‘ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕਰਦੇ ਹੋਏ ਏਨੀ ਵੱਡੀ ਪ੍ਰਾਪਤੀ ਕਰਨ ਤੇ ਵਧਾਈ ਦਿੰਦਿਆਂ ਪਿੱਠ-ਥਾਪੜਾ ਦਿੱਤਾ ਅਤੇ ਅਗਾਂਹ ਸਮਾਜਿਕ ਬੁਰਾਈਆਂ ਦਾ ਡੱਟ ਕੇ ਸਾਹਮਣਾ ਕਰਨ ਦਾ ਹੌਸਲਾ ਵੀ ਦਿੱਤਾ। ਉਨ੍ਹਾ ਕਿਹਾ ਕਿ ਇਸ ਮੁਹਿੰਮ ਨਾਲ ਨੌਜਵਾਨ ਪੀੜ੍ਹੀ ‘ਚ ਔਰਤਾ ਖਿਲਾਫ ਸਮਾਜ ਵਿਚ ਫੈਲੀਆਂ ਕੁਰੀਤੀਆ ‘ਤੇ ਮੁਕੰਮਲ ਰੋਕ ਲਾਉਣ ਨਾਲ ਭਰੂਣ ਹੱਤਿਆ ਖਿਲਾਫ ਜਾਗਰੁਕਤਾ ਪੈਦਾ ਹੋਵੇਗੀ। ਆਖਿਰ ਵਿੱਚ
ਉਹਨਾਂ ਨੇ ਗੁਰਿੰਦਰ ਸਿੰਘ ਮੱਟੂ ਦੇ ਸਮਾਜ ਭਲਾਈ ਦੇ ਕੰਮਾਂ ਦੀ ਸ਼ਲਾਘਾ ਕਰਦਿਆ ਕਿਹਾ ਕਿ ਲੜਕੀਆਂ ਨੂੰ ਪੜ੍ਹਾਈ ਤੇ ਖੇਡਾਂ ਵਿੱਚ ਉਤਸ਼ਾਹਿਤ ਕਰਨਾ ਇੱਕ ਵਧੀਆ ਉਪਰਾਲਾ ਹੈ। ਆਖਿਰ ਵਿੱਚ ਸਮਾਜ ਸੇਵਕ ਗੁਰਿੰਦਰ ਸਿੰਘ ਮੱਟੂ ਨੇ ਵਧੇਰੇ ਜਾਣਕਾਰੀ ਦਿੰਦਿਆਂ ਕਿਹਾ ਕੇ ਅੱਜ ਤੱਕ 173 ਸਕੂਲਾਂ ਕਾਲਜਾਂ ਦੇ 1 ਲੱਖ 8 ਹਜਾਰ 640 ਨੌਜਵਾਨ ਵਿਦਿਆਰਥੀਆਂ ਨੂੰ ਹਸਤਾਖ਼ਰ ਮੁਹਿੰਮ ਰਾਹੀਂ ਭਰੂਣ ਹੱਤਿਆ ਖ਼ਿਲਾਫ ਜਾਗਰੂਕ ਕੀਤਾ ਜਾ ਚੁੱਕਾ ਹੈ ਅਤੇ ਅਗ੍ਹਾਹ ਇਹ ਮੁਹਿੰਮ ਨਿਰੰਤਰ ਜਾਰੀ ਰਹੇਗੀ I
ਫੋਟੋ ਕੈਪਸ਼ਨ
ਭਰੂਣ ਹੱਤਿਆ ਖ਼ਿਲਾਫ ਜਾਗਰੂਕਤਾ ਮੁਹਿੰਮ ਦੇ 5ਵੇਂ ਪੜ੍ਹਾਅ ਦਾ ਪੋਸਟਰ ਰਿਲਿਜ਼ ਕਰਦੇ ਖਾਲਸਾ ਯੂਨੀਵਰਸਿਟੀ ਅੰਮ੍ਰਿਤਸਰ ਦੇ ਵਾਇਸ ਚਾਂਸਲਰ ਡਾ.ਮਹਿਲ ਸਿੰਘ,ਰਜਿਸਟਰਾਰ ਡਾ.ਖੁਸਵਿੰਦਰ ਕੁਮਾਰ ਅਤੇ ਪ੍ਰਿੰ.ਡਾ.ਮੰਜੂ ਬਾਲਾ ਨਾਲ ਪ੍ਰਧਾਨ ਗੁਰਿੰਦਰ ਸਿੰਘ ਮੱਟੂ I

