ਰੋਪੜ, 05 ਸਤੰਬਰ (ਗੁਰਬਿੰਦਰ ਸਿੰਘ ਰੋਮੀ/ਵਰਲਡ ਪੰਜਾਬੀ ਟਾਈਮਜ਼)
‘ਖੇਡਾਂ ਵਤਨ ਪੰਜਾਬ ਦੀਆਂ: 2024’ ਦੇ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ‘ਰਾਜਨ ਅਥਲੈਟਿਕਸ ਸੈਂਟਰ ਰੋਪੜ’ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 25 ਸੋਨੇ, 15 ਚਾਂਦੀ ਅਤੇ 07 ਕਾਂਸੀ ਦੇ ਕੁੱਲ 47 ਤਮਗੇ ਆਪਣੇ ਨਾਮ ਕੀਤੇ। ਜਿਸ ‘ਤੇ ਸੈਂਟਰ ਸੰਚਾਲਕ/ਕੋਚ ਰਾਜਨ ਕੁਮਾਰ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਭਵਿੱਖ ਵਿੱਚ ਹੋਣ ਵਾਲੇ਼ ਜਿਲ੍ਹਾ ਅਤੇ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਵੀ ਅਜਿਹਾ ਹੀ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਣ ਦੀ ਵਚਨਬੱਧਤਾ ਪ੍ਰਗਟਾਈ। ਇਸ ਮੌਕੇ ਜਗਜੀਵਨ ਸਿੰਘ ਜਿਲ੍ਹਾ ਖੇਡ ਅਫ਼ਸਰ, ਲਾਡੀ ਹਾਕੀ ਕੋਚ ਹਾਅਕਸ ਕਲੱਬ ਅਤੇ ਹਰਿੰਦਰ ਕੌਰ ਹਾਕੀ ਕੋਚ ਨੇ ਉਚੇਚੇ ਤੌਰ ‘ਤੇ ਪਹੁੰਚ ਕੇ ਇਹਨਾਂ ਜੇਤੂ ਬੱਚਿਆਂ ਸ਼ੁਭਕਾਮਨਾਵਾਂ ਦਿੱਤੀਆਂ।