ਫਰੀਦਕੋਟ, 19 ਸਤੰਬਰ (ਵਰਲਡ ਪੰਜਾਬੀ ਟਾਈਮਜ਼)
ਬੀਤੇ ਦਿਨੀਂ ਸੰਪੰਨ ਹੋਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਜਿਲਾ ਫਰੀਦਕੋਟ ਦੇ ਹੋਏ ਜਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ‘ਡੌਲਫਿਨ ਪਬਲਿਕ ਸਕੂਲ’ ਵਾੜਾਦਰਾਕਾ ਦੇ ਵਿਦਿਆਰਥੀਆਂ ਨੇ ਹਿੱਸਾ ਲੈਂਦਿਆਂ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਜਿੱਤਾਂ ਹਾਸਲ ਕੀਤੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ਰੰਸੀਪਲ ਮੈਡਮ ਸਤਿੰਦਰ ਕੌਰ ਨੇ ਦੱਸਿਆ ਕਿ ਉਹਨਾਂ ਦੇ ਸਕੂਲ ਦੀ ਵਿਦਿਆਰਥਣ ਜਸਮੀਨ ਕੌਰ ਪੁੱਤਰੀ ਬਲਵੰਤ ਸਿੰਘ ਨੇ ਕਿੱਕ ਬਾਕਸਿੰਗ ਉਮਰ ਗੁੱਟ ਅੰਡਰ-17 ਵੇਟ 45 ਕਿੱਲੋਂ ਵਿੱਚ ਗੋਲਡ ਮੈਡਲ, ਜਸਪ੍ਰੀਤ ਕੌਰ ਪੁੱਤਰੀ ਅੰਮ੍ਰਿਤਪਾਲ ਸਿੰਘ ਨੇ ਕਿੱਕ ਬਾਕਸਿੰਗ ਉਮਰ ਗੁੱਟ ਅੰਡਰ-17 ਭਾਰ 50 ਕਿੱਲੋ ਵਿੱਚ ਗੋਲਡ ਮੈਡਲ ਅਤੇ ਦਿਲਸ਼ਾਨ ਸਿੰਘ ਪੁੱਤਰ ਅਮਨਦੀਪ ਸਿੰਘ ਨੇ ਬੈਡਮਿੰਟਨ ਉਮਰ ਗੁੱਟ ਅੰਡਰ-14 ਵਿੱਚ ਤੀਜਾ ਸਥਾਨ ਹਾਸਲ ਕਰਕੇ ਆਪਣੇ ਮਾਤਾ-ਪਿਤਾ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਪਿ੍ਰੰਸੀਪਲ ਮੈਡਮ ਸਤਿੰਦਰ ਕੌਰ ਵੱਲੋਂ ਬੱਚਿਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੰਦਿਆਂ ਵਿਦਿਆਰਥੀਆਂ ਨੂੰ ਅੱਗੇ ਵਾਸਤੇ ਹੋਰ ਮਿਹਨਤ ਕਰਨ ਲਈ ਪ੍ਰੇਰਿਆ ਗਿਆ। ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ ਅਤੇ ਵਿਦਿਆਰਥੀ ਵੀ ਹਾਜਰ ਸਨ।