ਫਰੀਦਕੋਟ , 30 ਜਨਵਰੀ (ਵਰਲਡ ਪੰਜਾਬੀ ਟਾਈਮਜ਼)
ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ ਮਾਣਯੋਗ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਕੋਟਕਪੂਰਾ ਦੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਚਾਰ ਵਿਦਿਆਰਥਣਾਂ ਨੂੰ ਪੰਜਾਬ ਮੈਰਿਟ ਸੂਚੀ ਵਿੱਚ ਆਉਣ ‘ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਦਸਵੀਂ ਜਮਾਤ ਦੀਆਂ ਦੋ ਵਿਦਿਆਰਥਣਾਂ ਕ੍ਰਿਤਿਕਾ ਸਪੁੱਤਰੀ ਸ੍ਰੀ ਰਾਜ ਕੁਮਾਰ, ਹਸ਼ਰਤਪ੍ਰੀਤ ਕੌਰ ਸਪੁੱਤਰੀ ਸ: ਰਾਜਾ ਸਿੰਘ ਅਤੇ ਬਾਰ੍ਹਵੀਂ ਜਮਾਤ ਦੀਆਂ ਦੋ ਵਿਦਿਆਰਥਣਾਂ ਜਸਪ੍ਰੀਤ ਕੌਰ ਸਪੁੱਤਰੀ ਸ: ਕੁਲਦੀਪ ਸਿੰਘ, ਮਿਸ਼ਿਤਾ ਜੋਸ਼ੀ ਸਪੁੱਤਰੀ ਸ੍ਰੀ ਰਾਕੇਸ਼ ਸ਼ਰਮਾ ਨੂੰ ਸਨਮਾਨਿਤ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਚੇਅਰਮੈਨ ਸ੍ਰੀ ਪ੍ਰਕਾਸ਼ ਚੰਦ ਸ਼ਰਮਾ ਜੀ ਨੇ ਦੱਸਿਆ ਕਿ ਇਨ੍ਹਾਂ ਵਿਦਿਆਰਥਣਾਂ ਨੇ ਪੰਜਾਬ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾ ਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ। ਵਿਦਿਆਰਥਣਾਂ ਦੀ ਇਸ ਵਧੀਆ ਕਾਰਗੁਜ਼ਾਰੀ ਤੇ ਉਨ੍ਹਾਂ ਸਕੂਲ ਸਟਾਫ ਅਤੇ ਮਾਪਿਆਂ ਨੂੰ ਵਧਾਈ ਦਿੱਤੀ। ਵਿਦਿਆਰਥਣਾਂ ਦੀ ਇਸ ਪ੍ਰਾਪਤੀ ਤੇ ਸਕੂਲ ਦੇ ਪ੍ਰਿੰਸੀਪਲ ਰਾਕੇਸ਼ ਸ਼ਰਮਾ ਨੇ ਵਿਦਿਆਰਥਣਾਂ ਦੀ ਅਣਥੱਕ ਮਿਹਨਤ ਦੀ ਪ੍ਰਸੰਸਾ ਕਰਦਿਆਂ ਵਧਾਈ ਦਿੱਤੀ ਅਤੇ ਅੱਗੇ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਸਮਾਗਮ ਵਿੱਚ ਹਲਕਾ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਜੈਤੋ ਦੇ ਵਿਧਾਇਕ ਅਮੋਲਕ ਸਿੰਘ, ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ, ਪ੍ਰਸ਼ਾਸਨ ਦੇ ਸਮੂਹ ਟੀਮ ਮੈਂਬਰ, ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਨੁਮਾਇੰਦੇ ਸ਼ਹਿਰ ਦੇ ਪਤਵੰਤੇ ਸੱਜਣ, ਵੱਖ-ਵੱਖ ਸਕੂਲਾਂ ਦੇ ਚੇਅਰਮੈਨ ਅਤੇ ਪ੍ਰਿੰਸੀਪਲ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ।