ਕੋਟਕਪੂਰਾ, 29 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ ਸ੍ਰੀ ਸੰਜੀਵ ਅਰੋੜਾ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ, ਊਰਜਾ ਮੰਤਰੀ ਅਤੇ ਮੈਡਮ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ, ਮੈਡਮ ਨਿਲਾਂਬਰੀ ਜਗਦਲੇ ਆਈ.ਜੀ., ਡਾ ਪ੍ਰਗਿਆ ਜੈਨ ਐਸਐਸਪੀ ਵੱਲੋਂ ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀਆਂ ਬਾਰ੍ਹਵੀਂ ਜਮਾਤ ਦੀਆਂ ਤਿੰਨ ਵਿਦਿਆਰਥਣਾਂ ਕੁਲਦੀਪ ਸ਼ਰਮਾ ਸਪੁੱਤਰੀ ਮਨਜਿੰਦਰ ਕੁਮਾਰ ਅਤੇ ਸਿਮਰਨਜੋਤ ਕੌਰ ਸਪੁੱਤਰੀ ਲਖਵਿੰਦਰਜੀਤ ਸਿੰਘ ਬਰਾੜ ਨੇ (496/500) ਅੰਕ ਪ੍ਰਾਪਤ ਕਰਕੇ ਪੰਜਾਬ ਵਿੱਚੋਂ ਚੌਥਾ ਸਥਾਨ ਅਤੇ ਖੁਸ਼ਦੀਪ ਕੌਰ ਸਪੁੱਤਰੀ ਜਗਮੋਹਨ ਸਿੰਘ ਨੇ (488/500) ਅੰਕ ਪ੍ਰਾਪਤ ਕਰਕੇਪੰਜਾਬ ਵਿੱਚੋਂ 12ਵਾਂ ਸਥਾਨ ਹਾਸਿਲ ਕਰਨ ਅਤੇ ਸਨਮਾਨਿਤ ਕੀਤਾ ਗਿਆ। ਸਕੂਲ ਦੇ ਚੇਅਰਮੈਨ ਸ੍ਰੀ ਪ੍ਰਕਾਸ਼ ਚੰਦ ਸ਼ਰਮਾ ਜੀ ਨੇ ਵਿਦਿਆਰਥਣਾਂ ਦੀ ਇਸ ਵਧੀਆ ਕਾਰਗੁਜ਼ਾਰੀ ਸਕੂਲ ਸਟਾਫ ਤੇ ਮਾਪਿਆਂ ਨੂੰ ਵਧਾਈ ਦਿੱਤੀ। ਵਿਦਿਆਰਥਣਾਂ ਦੀ ਇਸ ਪ੍ਰਾਪਤੀ ’ਤੇ ਸਕੂਲ ਦੇ ਪ੍ਰਿੰਸੀਪਲ ਰਾਕੇਸ਼ ਸ਼ਰਮਾ ਨੇ ਵਿਦਿਆਰਥਣਾਂ ਦੀ ਅਣਥੱਕ ਮਿਹਨਤ ਦੀ ਪ੍ਰਸੰਸਾ ਕਰਦਿਆਂ ਵਧਾਈ ਦਿੰਦਿਆਂ ਅੱਗੇ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਤੇਜ ਸਿੰਘ ਖੋਸਾ ਚੇਅਰਮੈਨ ਜਿਲਾ ਯੋਜਨਾ ਬੋਰਡ ਫਰੀਦਕੋਟ, ਗਗਨਦੀਪ ਸਿੰਘ ਧਾਲੀਵਾਲ ਚੇਅਰਮੈਨ ਇੰਪਰੂਵਮੈਂਟ ਟਰੱਸਟ ਫਰੀਦਕੋਟ ਸਮੇਤ ਬੇਅੰਤ ਕੌਰ ਸੇਖੋਂ ਧਰਮਪਤਨੀ ਗੁਰਦਿੱਤ ਸਿੰਘ ਸੇਖੋਂ ਵਿਧਾਇਕ ਫਰੀਦਕੋਟ ਆਦਿ ਵੀ ਹਾਜਰ ਸਨ।

