ਜਪਾਨ 12 ਮਈ (ਪੱਤਰ ਪ੍ਰੇਰਕ /ਵਰਲਡ ਪੰਜਾਬੀ ਟਾਈਮਜ਼)
ਗੀਤਕਾਰ ਰੁਪਿੰਦਰ ਜੋਧਾਂ ਜਪਾਨ ਦਾ ਲਿਖਿਆ ਤੇ ਗਾਇਕ ਗੁਰਮੀਤ ਫੌਜੀ ਦਾ ਗਾਇਆ ਗੀਤ ਵੋਟਾਂ ਵਾਲੇ ਦਿਨ ਰਿਲੀਜ਼ ਕੀਤਾ ਗਿਆ। ਪੰਜਾਬ ਦੀ ਨਾਮਵਰ ਕੈਸਿਟ ਕੰਪਨੀ ਜੋਧਾ ਰਿਕਾਰਡਜ਼ ਵਿੱਚ ਰਿਲੀਜ਼ ਹੋਏ ਗੀਤ ਵੋਟਾਂ ਵਾਲੇ ਦਿਨ ਬਾਰੇ ਜਾਣਕਾਰੀ ਦਿੰਦਿਆਂ ਮੀਡੀਆ ਇੰਚਾਰਜ ਜਗਦੇਵ ਸਿੰਘ ਗਰੇਵਾਲ ਨੇ ਦੱਸਿਆ ਕਿ ਇਸ ਗੀਤ ਨੂੰ ਪੰਜਾਬ ਦੇ ਮਸ਼ਹੂਰ ਗੀਤਕਾਰ ਰੁਪਿੰਦਰ ਜੋਧਾਂ ਜਪਾਨ ਨੇ ਲਿਖਿਆ ਹੈ ਜਦਕਿ ਇਸ ਗੀਤ ਨੂੰ ਆਪਣੀ ਸੁਰੀਲੀ ਤੇ ਬੁਲੰਦ ਆਵਾਜ਼ ਵਿੱਚ ਗਾਇਕ ਗੁਰਮੀਤ ਫੌਜੀ ਨੇ ਬਾਖੂਬੀ ਗਾਇਆ ਅਤੇ ਨਿਭਾਇਆ ਹੈ । ਉਨ੍ਹਾਂ ਦੱਸਿਆ ਕਿ ਇਸ ਗੀਤ ਦਾ ਮਿਊਜ਼ਿਕ ਸੁਰਿੰਦਰ ਬੱਬੂ ਨੇ ਬਹੁਤ ਹੀ ਮਿਹਨਤ ਨਾਲ ਤਿਆਰ ਕੀਤਾ ਹੈ। ਅੰਤਰਰਾਸ਼ਟਰੀ ਇਨਕਲਾਬੀ ਮੰਚ ਦੇ ਵਿਸ਼ੇਸ਼ ਸਹਿਯੋਗ ਨਾਲ ਰਿਲੀਜ਼ ਹੋਏ ਗੀਤ ਵੋਟਾਂ ਵਾਲੇ ਦਿਨ ਬਾਰੇ ਹੋਰ ਜਾਣਕਾਰੀ ਦਿੰਦਿਆਂ ਕੰਪਨੀ ਪ੍ਰਡਿਊਸਰ ਰੁਪਿੰਦਰ ਜੋਧਾ ਜਪਾਨ ਨੇ ਦੱਸਿਆ ਕਿ ਇਸ ਗੀਤ ਵਿੱਚ ਵੋਟਰਾਂ ਨੂੰ ਆਪਣੀ ਵੋਟ ਦੀ ਅਹਿਮੀਅਤ ਨੂੰ ਸਮਝਦਿਆਂ ਹੋਇਆਂ ਕਿਸੇ ਮੌਕਾਪ੍ਰਸਤ ਤੇ ਦਲਬਦਲੂ ਨੂੰ ਵੋਟ ਪਾਉਣ ਦੀ ਬਜਾਏ ਪੂਰੀ ਇਮਾਨਦਾਰੀ ਨਾਲ ਸਾਫ਼ ਸੁਥਰੇ ਤੇ ਚੰਗੇ ਕਿਰਦਾਰ ਵਾਲੇ ਉਮੀਦਵਾਰ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿ ਸਾਨੂੰ ਪੂਰੀ ਉਮੀਦ ਹੈ ਕਿ ਸਾਡੇ ਪਹਿਲੇ ਗੀਤਾਂ ਵਾਂਗ ਸਰੋਤੇ ਇਸ ਗੀਤ ਨੂੰ ਵੀ ਭਰਵਾਂ ਹੁੰਗਾਰਾ ਦੇ ਕੇ ਪਸੰਦ ਕਰਨਗੇ।