
ਪਟਿਆਲਾ 19 ਮਈ (ਗੁਰਚਰਨ ਸਿੰਘ ਚੰਨ ਪਟਿਆਲ਼ਵੀ/ਵਰਲਡ ਪੰਜਾਬੀ ਟਾਈਮਜ਼)
ਗਿਆਨਦੀਪ ਸਾਹਿਤ ਸਾਧਨਾ ਮੰਚ (ਰਜਿ) ਪਟਿਆਲਾ ਵੱਲੋਂ ਭਾਸ਼ਾ ਵਿਭਾਗ ਪੰਜਾਬ ,ਪਟਿਆਲਾ ਦੇ ਸੈਮੀਨਾਰ ਹਾਲ ਵਿੱਚ ਮਹੀਨਾਵਾਰ ਇੱਕ ਸਾਹਿਤਕ ਸਮਾਗਮ ਅਤੇ ਕਵੀ ਦਰਬਾਰ ਮਿਤੀ 17/05/2026 ਨੂੰ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਕਰਦਿਆਂ ਮੰਚ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਚੰਨ ਪਟਿਆਲ਼ਵੀ ਨੇ ਸਾਰੇ ਸਾਹਿਤਕਾਰਾਂ ਦਾ ਸਵਾਗਤ ਕਰਦਿਆਂ ਕਵੀਆਂ ਨੂੰ ਆਪਣੀ ਰਚਨਾ ਪੇਸ਼ ਕਰਨ ਦਾ ਸੱਦਾ ਦਿੱਤਾ।ਪ੍ਰਧਾਨਗੀ ਭਾਸ਼ਣ ਦਿੰਦਿਆਂ ਡਾ. ਜੀ ਐੱਸ ਆਨੰਦ ਨੇ ਕਿਹਾ ਕਿ ਕਵੀ ਸਮਾਜ ਨੂੰ ਬਦਲਣ ਦੀ ਤਾਕਤ ਰੱਖਦੇ ਹਨ।ਸਾਡੀ ਅਸਲ ਤਾਕਤ ਸਾਡੀ ਕਲਮ ਹੈ।ਸਮਾਗਮ ਦੌਰਾਨ ਪੰਜਾਬੀ ਮੈਗਜ਼ੀਨ ‘ਗੁਸਈਆਂ’ ਦਾ ਮਈ ਅੰਕ ਲੋਕ ਅਰਪਣ ਕੀਤਾ ਗਿਆ। ਮੈਗਜ਼ੀਨ ਦੇ ਮੁੱਖ ਸੰਪਾਦਕ ਕੁਲਵੰਤ ਸਿੰਘ ਨਾਰੀਕੇ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਇਹ ਮੈਗਜ਼ੀਨ ਆਪ ਸਭ ਦੇ ਸਹਿਯੋਗ ਨਾਲ ਨਿਰੰਤਰ ਉੱਨੀ ਸਾਲ ਤੋਂ ਛਪ ਰਿਹਾ ਹੈ ਅਤੇ ਪੰਜਾਬੀ ਬੋਲੀ ਦੀ ਸੇਵਾ ਕਰ ਰਿਹਾ ਹੈ।
ਕਵਿਤਾ ਦੇ ਸੈਸ਼ਨ ਵਿੱਚ ਹਾਜ਼ਰ ਨਾਮਵਰ ਕਵੀਆਂ ਵਿੱਚੋਂ ਪਰਵਿੰਦਰ ਸੋਖ,ਸੁਖਵਿੰਦਰ ਸੇਖੋਂ,ਕੁਲਵੰਤ ਸੈਦੋਕੇ, ਬਚਨ ਸਿੰਘ ਗੁਰਮ ,ਗੁਰਦਰਸ਼ਨ ਗੁਸੀਲ,ਦਰਸ਼ਨ ਸਿੰਘ ਦਰਸ਼ ਪਸਿਆਣਾ, ਗੁਰਪ੍ਰੀਤ ਸਿੰਘ ਢਿੱਲੋਂ,ਅਵਤਾਰਜੀਤ,ਅੰਗਰੇਜ਼ ਵਿਰਕ,ਇੰਦਰਪਾਲ ਸਿੰਘ,ਜਸਵਿੰਦਰ ਖਾਰਾ,ਸੰਤ ਸਿੰਘ ਸੋਹਲ,ਜਸਵਿੰਦਰ ਕੌਰ, ਕੁਲਦੀਪ ਕੌਰ ਧੰਜੂ,ਬਲਬੀਰ ਸਿੰਘ ਦਿਲਦਾਰ,ਮੰਗਤ ਖਾਨ,ਗੁਰਚਰਨ ਸਿੰਘ ਧੰਜੂ,ਕ੍ਰਿਸ਼ਨ ਲਾਲ ਧੀਮਾਨ,ਰਾਮ ਸਿੰਘ ਬੰਗ,ਸਰੂਪ ਸਿੰਘ ਚੌਧਰੀ ਮਾਜਰਾ,ਅਮਨਦੀਪ ਸਿੰਘ ਪਟਿਆਲਾ, ਤਰਨ ਪਟਿਆਲ਼ਵੀ ਆਦਿ ਨੇ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ। ਨੈਬ ਸਿੰਘ ਅਤੇ ਗੁਰਦੀਪ ਸਿੰਘ ਸੱਗੂ ਆਦਿ ਸ਼ਖ਼ਸੀਅਤਾਂ ਵੀ ਹਾਜ਼ਰ ਰਹੀਆਂ।ਫੋਟੋਗ੍ਰਾਫੀ ਦੇ ਫਰਜ਼ ਦਰਸ਼ਨ ਸਿੰਘ ਦਰਸ਼ ਪਸਿਆਣਾ ਵੱਲੋਂ ਬਾਖੂਬੀ ਨਿਭਾਏ ਗਏ।

