ਕੋਟਕਪੂਰਾ, 6 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵਲੋਂ ਸੀਨੀਅਰ ਆਗੂ ਗੁਰਦੀਪ ਸ਼ਰਮਾ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਮੁੜ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਦਾ ਪਾਰਟੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀਂ ਹੈ। ਗੁਰਦੀਪ ਸ਼ਰਮਾ ਵਲੋਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਪ੍ਰਧਾਨ ਅਮਨ ਅਰੋੜਾ, ਮੁਨੀਸ਼ ਸਿਸੋਦੀਆ, ਪੰਜਾਬ ਦੀ ’ਆਪ’ ਹਾਈਕਮਾਂਡ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਹੈ ਕਿ ਉਹ ਅੱਗੇ ਤੋਂ ਹੋਰ ਵੀ ਵਧੇਰੇ ਜ਼ਿੰਮੇਵਾਰੀ ਨਾਲ ਪਾਰਟੀ ਲਈ ਦਿਨ-ਰਾਤ ਇਕ ਕਰਕੇ 2027 ਦੀ ਦੁਬਾਰਾ ਸਰਕਾਰ ਲਈ ਅਹਿਮ ਯੋਗਦਾਨ ਪਾਉਣਗੇ। ਜ਼ਿਕਰਯੋਗ ਹੈ ਗੁਰਦੀਪ ਸ਼ਰਮਾ ਆਮ ਆਦਮੀ ਪਾਰਟੀ ਦੇ ਇਮਾਨਦਾਰ ਆਗੂ ਹਨ ਅਤੇ ਉਹਨਾਂ ਵੱਲੋਂ ਪਹਿਲਾਂ ਵੀ ਪਾਰਟੀ ਦੀ ਮਜਬੂਤੀ ਅਤੇ ਗਤੀਵਿਧੀਆਂ ਨੂੰ ਘਰ-ਘਰ ਪੁੱਜਦਾ ਕਰਨ ਲਈ ਲਗਾਤਾਰ ਮਿਹਨਤ ਕੀਤੀ ਜਾ ਰਹੀਂ ਹੈ। ਗੁਰਦੀਪ ਸ਼ਰਮਾ ਦੇ ਆਖਿਆ ਪੰਜਾਬ ਦੇ ਲੋਕ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਖੁਸ਼ ਹਨ ਅਤੇ 2027 ਵਿਚ ਫਿਰ ਤੋਂ ਦੁਬਾਰਾ ਪੰਜਾਬ ਵਿਚ “ਆਪ” ਦੀ ਸਰਕਾਰ ਬਣਾਉਣ ਲਈ ਕਾਹਲੇ ਹਨ।