ਕੋਟਕਪੂਰਾ, 28 ਅਪੈ੍ਰਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਨੇੜਲੇ ਪਿੰਡ ਹਰੀ ਨੌ ਵਿਖੇ ਮੱਸਿਆ ਦੇ ਸ਼ੁੱਭ ਦਿਹਾੜੇ ’ਤੇ ਗੁਰਦੁਆਰਾ ਬਾਬਾ ਭਾਈ ਸਾਂਈ ਦਾਸ ਜੀ ਦੀ ਪ੍ਰਬੰਧਕ ਕਮੇਟੀ ਦੀ ਚੋਣ ਕੀਤੀ ਗਈ। ਹਰ ਸਾਲ ਦੀ ਤਰ੍ਹਾਂ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਚੋਣ ਕੀਤੀ ਜਾਂਦੀ ਹੈ। ਜਿਸ ਵਿੱਚ ਕੁਲਦੀਪ ਸਿੰਘ ਸਿੱਧੂ ਨੂੰ ਪ੍ਰਧਾਨ, ਗੁਰਜੰਟ ਸਿੰਘ, ਸੁਖਦੇਵ ਸਿੰਘ ਅਤੇ ਇਕੱਤਰ ਸਿੰਘ ਨੂੰ ਪ੍ਰਬੰਧਕ ਕਮੇਟੀ ਦੇ ਮੈਂਬਰ ਚੁਣੇ ਗਏ। ਪੁਰਾਣੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ ਸਿਰਪਾਓ ਪਾ ਕੇ ਸਨਮਾਨਿਤ ਕੀਤਾ ਗਿਆ, ਜਿੰਨ੍ਹਾਂ ਵਿੱਚ ਫਤਿਹ ਸਿੰਘ ਹਕੀਮ, ਗੁਰਤੇਜ ਸਿੰਘ ਪ੍ਰਧਾਨ ਅਤੇ ਸੋਹਣ ਸਿੰਘ ਸਨ। ਇੱਥੇ ਹਰ ਮਹੀਨੇ ਮੱਸਿਆ ਦਾ ਦਿਹਾੜਾ ਵੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਣਜੀਤ ਸਿੰਘ, ਸੇਵਾਦਾਰ ਕਾਲਾ ਸਿੰਘ, ਸੇਵਕ ਸਿੰਘ, ਮਾਸਟਰ ਗੇਜ ਰਾਮ ਭੌਰਾ, ਸਾਬਕਾ ਸਰਪੰਚ ਬਲਵਿੰਦਰ ਸਿੰਘ, ਬੋਹੜ ਸਿੰਘ, ਮਲਕੀਤ ਸਿੰਘ ਗ੍ਰੰਥੀ, ਲਖਵੀਰ ਸਿੰਘ ਗ੍ਰੰਥੀ, ਮਾਸਟਰ ਬਲੌਰ ਸਿੰਘ ਅਤੇ ਜੋਗਾ ਸਿੰਘ ਖਾਲਸਾ ਸਮੇਤ ਸਮੂਹ ਸੰਗਤਾਂ ਵੀ ਹਾਜ਼ਰ ਸਨ।