ਕੋਟਕਪੂਰਾ, 2 ਅਪ੍ਰੈਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਰਕਾਰੀ ਹਾਈ ਸਕੂਲ ਭਾਣਾ ਦੇ ਸਾਇੰਸ ਮਾਸਟਰ ਗੁਰਿੰਦਰ ਸਿੰਘ ਮਨੀ, ਸਿੱਖਿਆ ਵਿਭਾਗ ਪੰਜਾਬ ਵਿੱਚ ਲਗਭਗ 30 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ 31 ਮਾਰਚ ਨੂੰ ਸੇਵਾਮੁਕਤ ਹੋ ਗਏ ਹਨ। ਉਹਨਾਂ ਦੇ ਪਰਿਵਾਰ ਵੱਲੋਂ ਇਸ ਖੁਸ਼ੀ ਦੇ ਮੌਕੇ ਵਾਹਿਗੁਰੂ ਦੇ ਸ਼ੁਕਰਾਨੇ ਵਜੋਂ ਸਥਾਨਕ ਗੁਰਦੁਆਰਾ ਸਾਹਿਬ ਗਰੀਨ ਐਵਨਿਊ ਵਿਖੇ ਸੁਖਮਣੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਭੋਗ ਉਪਰੰਤ ਅਰਦਾਸ ਅਤੇ ਹੁਕਮਨਾਮਾ ਸਾਹਿਬ ਸਰਵਣ ਕੀਤਾ ਗਿਆ। ਇਸ ਤੋਂ ਬਾਅਦ ਹਾਜ਼ਰੀਨ ਨੂੰ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਸਲਾਹਕਾਰ ਪ੍ਰੇਮ ਚਾਵਲਾ, ਸਹਿਯੋਗੀ ਅਧਿਆਪਕ ਸ਼ਮਸੇਰ ਸਿੰਘ ਤੇ ਕਰਮਜੀਤ ਸਿੰਘ ਲੈਕਚਰਾਰ ਅਤੇ ਪਰਿਵਾਰ ਦੇ ਨਜ਼ਦੀਕੀ ਰਿਸ਼ਤੇਦਾਰ ਪਰਮਜੀਤ ਕੌਰ ਨੇ ਸੰਬੋਧਨ ਕਰਦਿਆਂ ਗੁਰਿੰਦਰ ਸਿੰਘ ਮਨੀ ਵੱਲੋਂ ਆਪਣੀ ਸੇਵਾ ਦੌਰਾਨ ਅਧਿਆਪਨ ਕਾਰਜ ਵਧੀਆ ਢੰਗ ਨਾਲ ਨਿਭਾਉਣ, ਅਧਿਆਪਕ ਅਤੇ ਮੁਲਾਜ਼ਮ ਹਿੱਤਾਂ ਲਈ ਹੋਏ ਸੰਘਰਸ਼ਾਂ ਵਿੱਚ ਯੋਗਦਾਨ ਪਾਉਣ ਅਤੇ ਸਰੀਰਕ ਤੰਦਰੁਸਤੀ ਲਈ ਬੈਡਮਿੰਟਨ ਖੇਡ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਗਏ ਕੰਮਾਂ ਦੀ ਪ੍ਰਸੰਸਾ ਕੀਤੀ ਗਈ। ਵੱਖ ਵੱਖ ਬੁਲਾਰਿਆਂ ਨੇ ਉਹਨਾਂ ਦੀ ਚੰਗੀ ਸਿਹਤ ਅਤੇ ਸਮੁੱਚੇ ਪਰਿਵਾਰ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਵੱਖ ਵੱਖ ਸੰਸਥਾਵਾਂ ਦੇ ਮੁਖੀਆਂ, ਅਧਿਆਪਕਾਂ, ਜਥੇਬੰਦੀਆਂ ਅਤੇ ਬਾਬਾ ਫਰੀਦ ਬੈਡਮਿੰਟਨ ਕਲੱਬ ਫਰੀਦਕੋਟ ਦੇ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਵੱਲੋਂ ਗੁਰਿੰਦਰ ਸਿੰਘ ਮਨੀ ਨੂੰ ਯਾਦਗਾਰੀ ਚਿੰਨ੍ਹ ਅਤੇ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕੀਟ ਕਮੇਟੀ ਫਰੀਦਕੋਟ, ਐਡਵੋਕੇਟ ਲਲਿਤ ਮੋਹਨ ਗੁਪਤਾ, ਡਾਕਟਰ ਅਰਸ਼ ਬਰਾੜ, ਪ੍ਰਭਦੀਪ ਸਿੰਘ ਚਾਵਲਾ ਡਿਪਟੀ ਮਾਸ ਮੀਡੀਆ ਅਫ਼ਸਰ, ਰਵੀਜੀਤ ਸਿੰਘ ਢਿੱਲੋਂ, ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਸ਼ਿੰਦਰਪਾਲ ਸਿੰਘ ਢਿੱਲੋਂ, ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਸਹਿਦੇਵ, ਸੋਹਣ ਸਿੰਘ ਪੱਖੀ, ਰੇਸ਼ਮ ਸਿੰਘ ਖੀਵਾ, ਰਣਜੀਤ ਸਿੰਘ ਰਾਣਾ, ਪੰਜਾਬ ਪੈਨਸ਼ਨਰ ਯੂਨੀਅਨ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਕੁਲਵੰਤ ਸਿੰਘ ਚਾਨੀ, ਡੀਟੀਐਫ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ, ਗਗਨ ਪਾਹਵਾ, ਹਰਜਸਦੀਪ ਸਿੰਘ, ਲਵਕਰਨ ਸਿੰਘ, ਵਿਕਾਸ ਅਰੋੜਾ, ਗੌਰਮਿੰਟ ਟੀਚਰਜ਼ ਯੂਨੀਅਨ ਦੇ ਸਰਬਜੀਤ ਸਿੰਘ ਲੈਕਚਰਾਰ, ਡਾ. ਦੇਵਿੰਦਰ ਸੈਫ਼ੀ, ਸੁਰੇਸ਼ ਅਰੋੜਾ ਸੇਵਾਮੁਕਤ ਡਿਪਟੀ ਡੀਈਓ, ਪ੍ਰਿੰਸੀਪਲ ਪੰਨਾ ਲਾਲ, ਪ੍ਰਿੰਸੀਪਲ ਅਮਰਦੀਪ ਸਿੰਘ, ਪ੍ਰਿੰਸੀਪਲ ਦਰਸ਼ਨ ਸਿੰਘ, ਅਨੀਤਾ ਕੁਮਾਰੀ ਮੁੱਖ ਅਧਿਆਪਕਾ, ਜਸਵੀਰ ਸਿੰਘ ਸੰਧੂ ਸੇਵਾ ਮੁਕਤ ਮੁੱਖ ਅਧਿਆਪਕ, ਮੰਚ ਸੰਚਾਲਕ ਜਸਬੀਰ ਜੱਸੀ, ਸਿਕੰਦਰ ਸ਼ਰਮਾ ਲੈਕਚਰਾਰ, ਵਿਸ਼ਵਜੀਤ ਸਿੰਘ ਡੇਜੀ ਅਤੇ ਵੱਡੀ ਗਿਣਤੀ ਵਿੱਚ ਵੱਖ ਵੱਖ ਸਕੂਲਾਂ ਦੇ ਅਧਿਆਪਕ, ਸਤਿਕਾਰਯੋਗ ਪਿਤਾ ਡਾ. ਬਲਵਿੰਦਰ ਸਿੰਘ, ਗੁਰਿੰਦਰ ਸਿੰਘ ਦੇ ਜੀਵਨ ਸਾਥਣ ਮਨਜੀਤ ਕੌਰ, ਬੇਟਾ ਮੋਹਪ੍ਰੀਤ ਸਿੰਘ ਅਤੇ ਵੱਡੀ ਗਿਣਤੀ ਵਿੱਚ ਨਜ਼ਦੀਕੀ ਰਿਸ਼ਤੇਦਾਰ ਸ਼ਾਮਿਲ ਸਨ।

