ਲੋਹੜੀ ਸਾਨੂੰ ਸਾਂਝ, ਖੁਸ਼ਹਾਲੀ ਅਤੇ ਸੰਸਕਾਰਾਂ ਨਾਲ ਜੋੜਦੀ ਹੈ : ਡਾ. ਧਵਨ ਕੁਮਾਰ
ਕੋਟਕਪੂਰਾ, 14 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਐਸ.ਬੀ.ਆਰ.ਐਸ. ਗੁਰੂਕੁਲ ਸਕੂਲ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਲੋਹੜੀ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ। ਸਮਾਰੋਹ ਦੀ ਸ਼ੁਰੂਆਤ ਸਕੂਲ ਮੁਖੀ ਡਾਇਰੈਕਟਰ ਪ੍ਰਿੰਸੀਪਲ ਡਾ. ਧਵਨ ਕੁਮਾਰ ਜੀ ਵੱਲੋਂ ਪ੍ਰਾਚੀਨ ਰੀਤੀਆਂ ਅਨੁਸਾਰ ਅੱਗ ਦਾ ਪ੍ਰਜਲਨ ਕਰਕੇ ਕੀਤੀ ਗਈ। ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਲੋਹੜੀ ਦੇ ਗੀਤ ਗਾ ਕੇ ਤਿਉਹਾਰ ਦੀ ਰੌਣਕ ਵਿੱਚ ਚਾਰ ਚੰਨ ਲਾ ਦਿੱਤੇ।
ਵਿਦਿਆਰਥੀਆਂ ਨੇ ਲੋਹੜੀ ਨਾਲ ਸਬੰਧਿਤ ਗੀਤਾਂ ਤੇ ਨਾਚ, ਭਾਸ਼ਣ ਪੇਸ਼ ਕਰਨ ਦੇ ਨਾਲ-ਨਾਲ ਭੰਗੜਾ ਤੇ ਗਿੱਧਾ ਪਾ ਕੇ ਸਭ ਦਾ ਮਨ ਮੋਹ ਲਿਆ। ਇਸ ਮੌਕੇ ਸਕੂਲ ਦੇ ਮੁਖੀ ਡਾ.ਧਵਨ ਕੁਮਾਰ ਜੀ ਨੇ ਵਿਦਿਆਰਥੀਆਂ ਨੂੰ ਲੋਹੜੀ ਦੇ ਇਤਿਹਾਸ ਅਤੇ ਇਸ ਤਿਉਹਾਰ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਲੋਹੜੀ ਸਾਨੂੰ ਸਾਂਝ, ਖੁਸ਼ਹਾਲੀ ਅਤੇ ਸੰਸਕਾਰਾਂ ਨਾਲ ਜੋੜਦੀ ਹੈ। ਉਹਨਾਂ ਦੁਆਰਾ ਸਮੂਹ ਅਧਿਆਪਕ ਸਾਹਿਬਾਨ ਵਿਦਿਆਰਥੀਆਂ ਅਤੇ ਸਾਰੇ ਕਰਮਚਾਰੀਆਂ ਨੂੰ ਲੋਹੜੀ ਤੇ ਮਾਗੀ ਦੀਆਂ ਸ਼ੁਭਕਾਵਨਾਵਾਂ ਭੇਟ ਕੀਤੀਆਂ ਗਈਆਂ। ਇਸ ਪ੍ਰੋਗਰਾਮ ਵਿੱਚ ਇਕੱਠੇ ਹੋਏ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ, ਮੂੰਗਫਲੀ ਅਤੇ ਮਠਿਆਈਆਂ ਵੰਡੀਆਂ ਗਈਆਂ। ਸਮਾਗਮ ਦਾ ਮਕਸਦ ਵਿਦਿਆਰਥੀਆਂ ਨੂੰ ਆਪਣੇ ਸੱਭਿਆਚਾਰ ਨਾਲ ਜੋੜਨਾ ਅਤੇ ਸਮੂਹਿਕ ਸਾਂਝ ਦੇ ਮਹੱਤਵ ਨੂੰ ਉਜਾਗਰ ਕਰਨਾ ਸੀ। ਸਕੂਲ ਦੇ ਪ੍ਰਿੰਸੀਪਲ ਨੇ ਅੰਤ ਵਿੱਚ ਸਾਰੇ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਦਾ ਧੰਨਵਾਦ ਕੀਤਾ ਅਤੇ ਲੋਹੜੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਸਮਾਰੋਹ ਪੂਰੀ ਰੌਣਕ ਅਤੇ ਉਤਸ਼ਾਹ ਨਾਲ ਖਤਮ ਹੋਇਆ।