ਪਿ੍ਰੰਸੀਪਲ ਨੇ ਵਿਦਿਆਰਥੀਆਂ ਨੂੰ ਜਿੰਦਗੀ ’ਚ ਚੰਗੇ ਮੁਕਾਮ ਹਾਸਲ ਕਰਨ ਲਈ ਪ੍ਰੇਰਿਆ
11ਵੀਂ ਜਮਾਤ ਦੇ ਵਿਦਿਆਰਥੀਆਂ ਨੇ 12ਵੀਂ ਦੇ ਵਿਦਿਆਰਥੀਆਂ ਨੂੰ ਤੋਹਫੇ ਭੇਟ ਕੀਤੇ
ਕੋਟਕਪੂਰਾ, 11 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਗੁਰੂਕੁਲ ਸਕੂਲ ਗ੍ਰੇਡ 11ਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਹ ਸਮਾਰੋਹ ਭਰਪੂਰ ਉਤਸ਼ਾਹ ਅਤੇ ਭਾਵੁਕ ਪਲਾਂ ਨਾਲ ਭਰਿਆ ਹੋਇਆ ਸੀ। ਕਾਰਜਕ੍ਰਮ ਦੀ ਸ਼ੁਰੂਆਤ ਡਾਇਰੈਕਟਰ/ਪ੍ਰਿੰਸੀਪਲ ਡਾ. ਧਵਨ ਕੁਮਾਰ ਅਤੇ ਸਤਿਕਾਰਯੋਗ ਅਧਿਆਪਕ ਸਾਹਿਬਾਨ ਦੀ ਉਪਸਥਿਤੀ ਨਾਲ ਹੋਈ, 11ਵੀਂ ਜਮਾਤ ਦੇ ਵਿਦਿਆਰਥੀਆਂ ਨੇ 12ਵੀਂ ਜਮਾਤ ਦੇ ਬੱਚਿਆਂ ਦੀ ਯਾਦਗਾਰ ਵਿੱਦਿਅਕ ਸਫ਼ਰ ਨੂੰ ਸਮਰਪਿਤ ਵਿਸ਼ੇਸ਼ ਪ੍ਰਸਤੁਤੀਆਂ ਪੇਸ਼ ਕੀਤੀਆਂ। ਵਿਦਿਆਰਥੀਆਂ ਵਲੋਂ ਗੀਤ, ਨਾਟਕ, ਭੰਗੜਾ, ਗਿੱਧਾ ਆਦਿ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ, ਜੋ ਕਿ ਸਮੂਹ ਹਾਜ਼ਰੀਨ ਲਈ ਮਨੋਰੰਜਨਕ ਅਤੇ ਯਾਦਗਾਰ ਬਣੇ। ਪ੍ਰਿੰਸੀਪਲ ਜੀ ਨੇ ਵਿਦਿਆਰਥੀਆਂ ਨੂੰ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ “ਇਹ ਸਮਾਂ ਵਿਦਿਆਰਥੀਆਂ ਦੀ ਜ਼ਿੰਦਗੀ ਦਾ ਇੱਕ ਮਹੱਤਵਪੂਰਨ ਮੋੜ ਹੈ, ਜਿੱਥੇ ਉਹ ਇੱਕ ਨਵੇਂ ਅਧਿਆਇ ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਇਮਾਨਦਾਰੀ, ਮਿਹਨਤ ਅਤੇ ਸੱਚਾਈ ਦੀ ਰਾਹ ’ਤੇ ਤੁਰਨ ਦੀ ਸਲਾਹ ਦਿੱਤੀ। ਇਸ ਮੌਕੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਪਣੇ ਅਨੁਭਵ ਸਾਂਝੇ ਕੀਤੇ ਅਤੇ ਅਧਿਆਪਕਾਂ ਅਤੇ ਦੋਸਤਾਂ ਨਾਲ ਬਿਤਾਏ ਗਏ ਸੋਹਣੇ ਪਲ ਯਾਦ ਕੀਤੇ। ਵਿਦਾਈ ਸਮਾਰੋਹ ਦੇ ਆਖਰੀ ਪਲ ਭਾਵੁਕਤਾ ਨਾਲ ਭਰੇ ਹੋਏ ਸਨ। ਇਸ ਉਪਰੰਤ ਵਿਦਿਆਰਥੀਆਂ ਨੇ ਅਧਿਆਪਕਾਂ ਦੀ ਹਾਜ਼ਰੀ ਵਿੱਚ ਇਕੱਠਿਆਂ ਦੁਪਹਿਰ ਦਾ ਖਾਣਾ ਸਾਂਝਾ ਕੀਤਾ। ਇਸ ਵਿਦਿਆ ਤੋਂ ਸਫ਼ਰ ਦੇ ਪਲਾਂ ਨੂੰ ਸਾਂਝੇ ਕਰਦਿਆਂ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਤੋਹਫੇ ਭੇਟ ਕੀਤੇ।