ਕੋਟਕਪੂਰਾ, 27 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਐਸ.ਬੀ.ਆਰ.ਐਸ. ਗੁਰੂਕੁਲ ਸਕੂਲ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਮਲਟੀਵਰਸਿਟੀ ਅਤੇ ਐਜੂਕੇਸ਼ਨ ਪੰਜਾਬ ਪ੍ਰੋਜੈਕਟ ਵੱਲੋਂ ਕਰਵਾਏ ਗਏ ਗੁਰਮਤਿ ਮੁਕਾਬਲਿਆਂ ਵਿੱਚ ਹਿੱਸਾ ਲਿਆ। ਇਹ ਮੁਕਾਬਲੇ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਅਤੇ ਰੰਗਰੇਟਾ ਗੁਰੂ ਕਾ ਬੇਟਾ ਬਖਸ਼ਿਸ਼ ਦਿਵਸ ਦੇ 350 ਸਾਲਾਂ ਨੂੰ ਸਮਰਪਿਤ ਸਨ।ਜਿਨਾਂ ਵਿੱਚ ਵੱਖ-ਵੱਖ ਸਕੂਲਾਂ ਦੇ ਕਈ ਵਿਦਿਆਰਥੀਆਂ ਨੇ ਭਾਗ ਲਿਆ।ਇਹਨਾਂ ਮੁਕਾਬਲਿਆਂ ਵਿੱਚ ਜਿੱਤਣ ਵਾਲੇ ਵਿਦਿਆਰਥੀਆਂ ਲਈ ਅਲੱਗ ਅਲੱਗ ਤਰ੍ਹਾਂ ਦੇ ਇਨਾਮ ਰੱਖੇ ਗਏ ਸਨ। ਐਸ.ਬੀ.ਆਰ.ਐਸ. ਗੁਰੂਕੁਲ ਸਕੂਲ ਦੇ ਕੁੱਲ 25 ਵਿਦਿਆਰਥੀਆਂ ਨੇ ਇਹਨਾਂ ਮੁਕਾਬਲਿਆਂ ਵਿੱਚ ਭਾਗ ਲਿਆ ਜਿੰਨ੍ਹਾਂ ਵਿੱਚੋਂ 4 ਵਿਦਿਆਰਥੀਆਂ ਨੇ ਪਹਿਲੇ ਪੜਾਅ ਨੂੰ ਪਾਰ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।ਜਿਸ ਵਿੱਚ ਜਮਾਤ ਤੀਜੀ ਦੀ ਵਿਦਿਆਰਥਨ ਬਨਰੀਤ ਕੌਰ, ਜਮਾਤ ਛੇਵੀਂ ਦੀ ਸਹਿਜਪ੍ਰੀਤ ਕੌਰ ਅਤੇ ਜਮਾਤ ਸੱਤਵੀਂ ਵਿੱਚੋਂ ਹਰਨਾਜ ਕੌਰ ਜੀਵਨਪ੍ਰੀਤ ਕੌਰ ਅਤੇ ਅਮਾਨਤ ਕੌਰ ਨੇ ਜਿੱਤ ਪ੍ਰਾਪਤ ਕਰਕੇ ਮੁਕਾਬਲੇ ਦੇ ਦੂਜੇ ਭਾਗ ਵਿੱਚ ਪ੍ਰਵੇਸ਼ ਕੀਤਾ। ਸਤਿਕਾਰਯੋਗ ਪ੍ਰਿੰਸੀਪਲ ਸ਼੍ਰੀਮਤੀ ਡਾਕਟਰ ਨਸੀਮ ਬਾਨੋ ਦੀ ਅਗਵਾਈ ਹੇਠ ਚੱਲ ਰਹੀ ਇਹ ਸੰਸਥਾ ਹਮੇਸ਼ਾ ਹੀ ਵਿਦਿਆਰਥੀਆਂ ਵਿੱਚ ਚੰਗੇ ਗੁਣਾਂ ਨੂੰ ਭਰਨ ਅਤੇ ਉਹਨਾਂ ਨੂੰ ਸਮਾਜਿਕ ਭਲਾਈ ਅਤੇ ਧਾਰਮਿਕ ਗਤੀਵਿਧੀਆਂ ਨਾਲ ਜੁੜਨ ਲਈ ਪ੍ਰੇਰਿਤ ਕਰਦੀ ਹੈ। ਪ੍ਰਿੰਸੀਪਲ ਸਾਹਿਬਾ ਨੇ ਸਕੂਲ ਦੇ ਗੁਰਮਿਤ ਸਿੱਖਿਆ ਅਧਿਆਪਿਕਾ ਸ੍ਰੀਮਤੀ ਗੁਰਦੀਪ ਕੌਰ ਦੀ ਪ੍ਰਸ਼ੰਸਾ ਕਰਦੇ ਹੋਏ ਵਿਦਿਆਰਥੀਆਂ ਨੂੰ ਮੁਕਾਬਲੇ ਦੇ ਅਗਲੇ ਭਾਗ ਵਿੱਚ ਵੀ ਚੰਗਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਗੁਰੂ ਨਾਨਕ ਮਲਟੀਵਰਸਿਟੀ ਦੇ ਮੁਖੀ ਸ਼੍ਰੀਮਤੀ ਰਮਨਦੀਪ ਕੌਰ ਨੇ ਇਸ ਸਫਲਤਾ ਲਈ ਪ੍ਰਿੰਸੀਪਲ ਸਾਹਿਬਾ, ਵਿਦਿਆਰਥੀਆਂ ਅਤੇ ਮੈਡਮ ਗੁਰਦੀਪ ਕੌਰ ਨੂੰ ਵਧਾਈ ਦਿੱਤੀ। ਉਹਨਾਂ ਨੇ ਕਿਹਾ ਵਿਦਿਆਰਥੀਆਂ ਦੀ ਮਿਹਨਤ, ਸਕੂਲ ਦੀ ਅਗਵਾਈ ਅਤੇ ਮਾਪਿਆਂ ਦੀ ਪ੍ਰੇਰਨਾ ਹੀ ਬੱਚਿਆਂ ਨੂੰ ਕੋਈ ਚੰਗਾ ਕਰਨ ਲਈ ਪ੍ਰੇਰਿਤ ਕਰਦੀ ਹੈ।