ਪਾਠ ਉਪਰੰਤ ਬੀਬੀਆਂ ਵੱਲੋਂ ਕੀਰਤਨ ਅਤੇ ਅਰਦਾਸ ਵੀ ਕੀਤੀ ਗਈ
ਕੋਟਕਪੂਰਾ, 20 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਬਾਬਾ ਫਰੀਦ ਜੀ ਨੂੰ ਸਮਰਪਿਤ ਆਗਮਨ-ਪੁਰਬ 2025 ਦੇ ਸਮਾਗਮਾਂ ਦੇ ਆਗਾਜ਼ ਹਰ ਸਾਲ ਵਾਂਗ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਵੱਲੋਂ ਗੁ. ਗੋਦੜੀ ਸਾਹਿਬ ਬਾਬਾ ਫਰੀਦ ਜੀ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਨ ਨਾਲ ਹੋਏ। ਪਾਠ ਉਪਰੰਤ ਬੀਬੀਆਂ ਵੱਲੋਂ ਕੀਰਤਨ ਅਤੇ ਅਰਦਾਸ ਵੀ ਕੀਤੀ ਗਈ। ਇਸ ਮੌਕੇ ਬਾਬਾ ਫਰੀਦ ਧਾਰਮਿਕ ਅਤੇ ਵਿਦਿਅਕ ਸੰਸਥਾਵਾਂ ਫ਼ਰੀਦਕੋਟ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਸੇਖੋਂ ਅਤੇ ਸਮੂਹ ਮੈਂਬਰ ਸ. ਚਰਨਜੀਤ ਸਿੰਘ ਸੇਖੋਂ, ਸ. ਦੀਪਇੰਦਰ ਸਿੰਘ ਸੇਖੋਂ, ਸ. ਗੁਰਜਾਪ ਸਿੰਘ ਸੇਖੋਂ, ਸ. ਸੁਰਿੰਦਰ ਸਿੰਘ ਰੋਮਾਣਾ, ਡਾ. ਗੁਰਇੰਦਰ ਮੋਹਨ ਸਿੰਘ, ਸ. ਕੁਲਜੀਤ ਸਿੰਘ ਮੋਂਗੀਆ ਅਤੇ ਸ. ਨਰਿੰਦਰ ਪਾਲ ਸਿੰਘ ਬਰਾੜ ਆਦਿ ਹਾਜ਼ਰ ਸਨ। ਪ੍ਰੈਜੀਡੈਂਟ ਸ. ਸਿਮਰਜੀਤ ਸਿੰਘ ਸੇਖੋਂ ਨੇ ਹਾਜ਼ਰ ਹੋਈਆਂ ਸਮੂਹ ਸੰਗਤਾਂ ਅਤੇ ਮਹਿਮਾਨਾਂ ਨੂੰ ਜੀ ਆਇਆ ਆਖਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿੱਚ ਦੇਸ਼ਾਂ-ਵਿਦੇਸ਼ਾਂ ਤੋਂ ਲੱਖਾਂ ਦੀ ਤਾਦਾਦ ਵਿੱਚ ਸੰਗਤਾਂ ਬਾਬਾ ਫ਼ਰੀਦ ਜੀ ਦੇ ਪਾਵਨ ਅਸਥਾਨਾਂ ‘ਤੇ ਨਤਮਸਤਕ ਹੁੰਦੀਆਂ ਹਨ ਅਤੇ ਗੁਰੂ-ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਦੀਆਂ ਹਨ। ਅੰਤ ਵਿੱਚ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਵੱਲੋਂ ਲੰਗਰ ਵੀ ਵਰਤਾਇਆ ਗਿਆ।