ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਸੜਕ ਦੀ ਪ੍ਰਗਤੀ ਦਾ ਲਿਆ ਜਾਇਜਾ
ਕੋਟਕਪੂਰਾ, 18 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਵਿਧਾਇਕ ਫ਼ਰੀਦਕੋਟ ਗੁਰਦਿੱਤ ਸਿੰਘ ਸੇਖੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਰੀਦਕੋਟ ਵਿਖੇ ਘਨੱਈਆ ਚੌਕ ਤੋਂ ਲੈ ਕੇ ਰੇਲਵੇ ਪੁੱਲ ’ਤੇ ਸੁਭਾਸ਼ ਚੌਂਕ, ਜੋ ਵੀ ਹਿੱਸਾ ਖਰਾਬ ਹੈ, ਉਸ ਉੱਤੇ ਲਗਭਗ ਦੋ ਕਰੋੜ ਰੁਪਏ ਦੀ ਲਾਗਤ ਨਾਲ 100 ਐਮ.ਐਮ ਦੀ ਲਾਕ ਟਾਇਲ ਲਾਈ ਜਾ ਰਹੀ ਹੈ। ਇਸ ਨਾਲ ਭਾਰੀ ਵਾਹਨਾਂ ਨੂੰ ਲੰਘਣ ਵਿੱਚ ਵੀ ਆਸਾਨੀ ਹੋਵੇਗੀ। ਇਸ ਤੋਂ ਇਲਾਵਾ ਬਰਸਾਤਾਂ ਦੇ ਮੱਦੇਨਜ਼ਰ ਸੇਮ ਨਾਲਿਆਂ ਦੀ ਸਫਾਈ ਵੀ ਕਰਵਾਈ ਜਾ ਰਹੀ ਹੈ, ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ। ਵਿਧਾਇਕ ਸੇਖੋਂ ਨੇ ਦੱਸਿਆਂ ਕਿ ਪੰਜਾਬ ਸਰਕਾਰ ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਕਾਰਜਾਂ ਪ੍ਰਤੀ ਪੂਰੀ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦਾ ਇਕੋ ਇਕ ਸੁਪਨਾ ਕਿ ਸੂਬੇ ਦੇ ਸਰਵਪੱਖੀ ਵਿਕਾਸ ਕਰਨਾ ਹੈ, ਜਿਸ ਦੀ ਪੂਰਤੀ ਲਈ ਵੱਡੀ ਪੱਧਰ ’ਤੇ ਗ੍ਰਾਂਟਾ ਦਿੱਤੀਆਂ ਜਾ ਰਹੀਆਂ ਹਨ। ਜਿਸ ਦਾ ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਫ਼ਰੀਦਕੋਟ ਸ਼ਹਿਰ ਵਿੱਚ ਕੁਲ ਲਗਭਗ ਦੋ ਕਰੋੜ ਰੁਪਏ ਦੇ ਕਰੀਬ ਕੇਵਲ ਘੰਟਾ ਘਰ ਫਰੀਦਕੋਟ ਦੀਆਂ ਸੜਕਾਂ ਦੀ ਉਸਾਰੀ ਉੱਪਰ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਕੰਮ ਪ੍ਰਤੀ ਕੁਤਾਹੀ ਨਾ ਵਰਤਨ ਦੀ ਹਦਾਇਤ ਕਰਦਿਆਂ ਕਿਹਾ ਕਿ ਇਨ੍ਹਾਂ ਕੰਮਾਂ ਵਿੱਚ ਹੋਰ ਤੇਜੀ ਲਿਆਂਦੀ ਜਾਵੇ। ਇਸ ਮੌਕੇ ਸਵਰਨਦੀਪ ਸਿੰਘ ਐਸ.ਡੀ.ਓ, ਜਸਵਿੰਦਰ ਸਿੰਘ ਜੇ.ਈ., ਵਿਜੈ ਛਾਬੜਾ, ਐਮ.ਸੀ. ਕਮਲਜੀਤ ਸਿੰਘ ਆਦਿ ਵੀ ਹਾਜ਼ਰ ਸਨ।