ਕੋਟਕਪੂਰਾ, 2 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਡਾ. ਪ੍ਰਗਿਆ ਜੈਨ ਐਸ.ਐਸ.ਪੀ. ਦੀ ਅਗਵਾਈ ਵਿੱਚ ਫਰੀਦਕੋਟ ਪੁਲਿਸ ਵੱਲੋ ਲਗਾਤਾਰ ਚਾਈਨਾ ਡੋਰ ਵੇਚਣ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਤਹਿਤ ਇੱਕ ਹੋਰ ਸਫਲਤਾ ਹਾਸਿਲ ਕਰਦਿਆਂ ਇਕਬਾਲ ਸਿੰਘ ਸੰਧੂ ਡੀ.ਐਸ.ਪੀ. ਜੈਤੋ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਾਰਵਾਈ ਕਰਦਿਆਂ ਥਾਣਾ ਜੈਤੋ ਵੱਲੋ ਇੱਕ ਮੁਲਜਮ ਨੂੰ 90 ਗੱਟੂ ਚਾਈਨਾ ਡੋਰ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜਮ ਦੀ ਪਛਾਣ ਮੰਗਤ ਲਾਲ ਉਰਫ ਕਾਲਾ ਕਵਾੜੀਆ ਵਾਸੀ ਮੁਕਤਸਰ ਰੋਡ ਜੈਤੋ ਵਜੋ ਹੋਈ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਇੰਸ. ਨਵਪ੍ਰੀਤ ਸਿੰਘ ਮੁੱਖ ਅਫਸਰ ਥਾਣਾ ਜੈਤੋ ਦੀ ਨਿਗਰਾਨੀ ਹੇਠ ਏਐਸਆਈ ਗੁਰਮੁੱਖ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਤਾਂ ਉਹਨਾ ਨੂੰ ਇਤਲਾਹ ਮਿਲੀ ਕਿ ਮੁਲਜਮ ਮੰਗਤ ਲਾਲ ਉਰਫ ਕਾਲਾ ਕਵਾੜੀਆ ਜੋ ਆਪਣੇ ਮਕਾਨ ਵਿੱਚ ਚਾਈਨਾ ਡੋਰ (ਪਲਾਸਟਿਕ ਡੋਰ) ਵੇਚਣ ਦਾ ਕੰਮ ਕਰ ਰਿਹਾ ਹੈ। ਜਿਸ ਨਾਲ ਮਨੁੱਖੀ ਅਤੇ ਪਸ਼ੂ/ਪੰਛੀਆਂ ਦੀ ਜਾਨਾ ਨੂੰ ਖਤਰੇ ਵਿੱਚ ਪਾਉਦਾ ਹੈ। ਜਿਸ ਉਪਰੰਤ ਪੁਲਿਸ ਪਾਰਟੀ ਵੱਲੋ ਤੁਰਤ ਕਾਰਵਾਈ ਕਰਦਿਆਂ ਮੁਲਰਮ ਮੰਗਤ ਲਾਲ ਉਰਫ ਕਾਲਾ ਕਵਾੜੀਆ ਨੂੰ ਗ੍ਰਿਫਤਾਰ ਕੀਤਾ ਗਿਆ, ਜਿਸ ਪਾਸੋ ਚਾਈਨਾ ਡੋਰ ਦੇ 90 ਗੱਟੂ ਬਰਾਮਦ ਕੀਤੇ ਗਏ। ਇਸ ਸਬੰਧੀ ਥਾਣਾ ਜੈਤੋ ਵਿਖੇ ਬੀ.ਐਨ.ਐਸ. ਦੀ ਧਾਰਾ 223, 125 ਤਹਿਤ ਮੁਕੱਦਮਾ ਨੰਬਰ 217 ਮਿਤੀ 31.12.2025 ਦਰਜ ਰਜਿਸਟਰ ਕੀਤਾ ਗਿਆ ਹੈ। ਫਰੀਦਕੋਟ ਪੁਲਿਸ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋ ਕਰਨ ਵਾਲਿਆਂ ਖਿਲਾਫ ਲਗਾਤਾਰ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਕਿ ਅਸੀਂ ਦਿਨ ਰਾਤ ਇੱਕ ਕਰਕੇ ਸਮਾਜ ਨੂੰ ਸੁਰੱਖਿਅਤ ਬਣਾਉਣ ਲਈ ਯਤਨਸ਼ੀਲ ਹਾਂ।

