*ਕਿਸਾਨਾਂ ਨੂੰ ਸੁਚਾਰੂ, ਜਲਦੀ ਅਤੇ ਮੁਸ਼ਕਲ ਰਹਿਤ ਖਰੀਦ ਦਾ ਦਿੱਤਾ ਭਰੋਸਾ*
*ਚੇਅਰਮੈਨ ਗਿੱਲ ਨੇ ਕਣਕ ਦੇ ਹਰੇਕ ਦਾਣੇ ਦੀ ਖਰੀਦ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ*
ਲੁਧਿਆਣਾ, 11 ਅਪ੍ਰੈਲ (ਵਰਲਡ ਪੰਜਾਬੀ ਟਾਈਮਜ਼)
ਚੇਅਰਮੈਨ ਮਾਰਕੀਟ ਕਮੇਟੀ ਅਤੇ ਸਟੇਟ ਸਕੱਤਰ ਕਿਸਾਨ ਵਿੰਗ ਪੰਜਾਬ ਸ. ਗੁਰਜੀਤ ਸਿੰਘ ਗਿੱਲ ਨੇ ਅੱਜ ਨੂੰ ਲੁਧਿਆਣਾ ਅਨਾਜ ਮੰਡੀ ਵਿਖੇ ਚੱਲ ਰਹੇ ਕਣਕ ਦੀ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਪ੍ਰਬੰਧਾਂ ‘ਤੇ ਤਸੱਲੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਸੁਚਾਰੂ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਸਾਰੇ ਜ਼ਰੂਰੀ ਉਪਾਅ ਲਾਗੂ ਕੀਤੇ ਗਏ ਹਨ। ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਅੱਗੇ ਕਿਹਾ ਕਿ ਸਾਰੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਜਾਰੀ ਹੈ।
ਚੇਅਰਮੈਨ ਗਿੱਲ ਅਤੇ ਸੈਕਟਰੀ ਹਰਿੰਦਰ ਸਿੰਘ ਗਿੱਲ ਨੇ ਅੱਗੇ ਦੱਸਿਆ ਕਿ ਖਰੀਦ ਕੀਤੀ ਕਣਕ ਦੀ ਅਦਾਇਗੀ ਸਿੱਧੇ ਤੌਰ ‘ਤੇ ਆਨਲਾਈਨ ਪ੍ਰਣਾਲੀਆਂ ਰਾਹੀਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਮੇਂ ਸਿਰ ਟ੍ਰਾਂਸਫਰ ਕੀਤੀ ਜਾ ਰਹੀ ਹੈ। ਕੁਸ਼ਲ ਪ੍ਰਬੰਧਨ ‘ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਢੋਆ-ਢੁਆਈ, ਭੁਗਤਾਨ ਜਾਂ ਲੌਜਿਸਟਿਕਸ ਨਾਲ ਸਬੰਧਤ ਕਿਸੇ ਵੀ ਮੁੱਦੇ ਤੋਂ ਬਚਣ ਲਈ ਸਖ਼ਤੀ ਨਾਲ ਨਿਰਦੇਸ਼ ਦਿੱਤੇ ਗਏ ਹਨ।
ਖਰੀਦ ਸੀਜ਼ਨ ਦੌਰਾਨ ਕਿਸਾਨਾਂ ਲਈ ਆਰਾਮਦਾਇਕ ਮਾਹੌਲ ਪ੍ਰਦਾਨ ਕਰਨ ਲਈ ਸਾਫ਼ ਪੀਣ ਵਾਲਾ ਪਾਣੀ, ਲੋੜੀਂਦੀ ਰੋਸ਼ਨੀ, ਬੈਠਣ ਦੀ ਵਿਵਸਥਾ ਅਤੇ ਸੈਨੀਟੇਸ਼ਨ ਵਰਗੀਆਂ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਇਆ ਗਿਆ ਹੈ।
——-
