ਕੋਟਕਪੂਰਾ, 10 ਨਵੰਬਰ (ਗੁਰਿੰਦਰ ਸਿੰਘ/ਵਰਲਡ ਪੰਜਾਬੀ ਟਾਈਮਜ਼)
ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਫਰੀਦਕੋਟ ਦੇ ਚੇਅਰਮੈਨ ਗੁਰਤੇਜ ਸਿੰਘ ਖੋਸਾ ਨੇ ਆਮ ਆਦਮੀ ਪਾਰਟੀ ਮਹਿਲਾ ਵਿੰਗ ਫਰੀਦਕੋਟ ਦੀ ਹਲਕਾ ਕੋਆਰਡੀਨੇਟਰ ਐਡਵੋਕੇਟ ਸਰਬਜੀਤ ਕੌਰ ਬਰਾੜ ਨੂੰ ਉਹਨਾਂ ਦੇ ਜਨਮਦਿਨ ‘ਤੇ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।
ਚੇਅਰਮੈਨ ਗੁਰਤੇਜ ਸਿੰਘ ਖੋਸਾ ਨੇ ਐਡਵੋਕੇਟ ਸਰਬਜੀਤ ਕੌਰ ਬਰਾੜ ਨਾਲ ਮੁਲਾਕਾਤ ਕਰਕੇ ਉਹਨਾਂ ਦੀ ਲੰਮੀ ਉਮਰ, ਵਧੀਆ ਸਿਹਤ, ਤੰਦਰੁਸਤੀ ਅਤੇ ਸੁਖਾਵੀਂ ਜ਼ਿੰਦਗੀ ਲਈ ਅਰਦਾਸ ਕੀਤੀ। ਇਸ ਮੌਕੇ ਗੁਰਤੇਜ ਸਿੰਘ ਖੋਸਾ ਨੇ ਕਿਹਾ ਕਿ ਪਰਮਾਤਮਾ ਤੁਹਾਨੂੰ ਹਮੇਸ਼ਾ ਤੰਦਰੁਸਤੀ, ਖੁਸ਼ੀਆਂ ਅਤੇ ਉੱਚੀਆਂ ਤਰੱਕੀਆਂ ਬਖ਼ਸ਼ੇ। ਤੁਸੀਂ ਇਸੇ ਤਰ੍ਹਾਂ ਪਾਰਟੀ ਦੀ ਮਜ਼ਬੂਤੀ ਅਤੇ ਆਮ ਲੋਕਾਂ ਦੀ ਸੇਵਾ ਲਈ ਦਿਨ-ਰਾਤ ਮਿਹਨਤ ਨਾਲ ਕੰਮ ਕਰਦੇ ਰਹੋ ਅਤੇ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹੋ। ਉਹਨਾਂ ਐਡਵੋਕੇਟ ਬਰਾੜ ਵੱਲੋਂ ਪਾਰਟੀ ਅਤੇ ਸਮਾਜ ਸੇਵਾ ਵਿੱਚ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਹਿਲਾ ਆਗੂਆਂ ਦਾ ਪਾਰਟੀ ਨੂੰ ਮਜ਼ਬੂਤ ਕਰਨ ਵਿੱਚ ਬਹੁਤ ਵੱਡਾ ਰੋਲ ਹੈ। ਇਸ ਮੌਕੇ ਐਡਵੋਕੇਟ ਸਰਬਜੀਤ ਕੌਰ ਬਰਾੜ ਨੇ ਚੇਅਰਮੈਨ ਗੁਰਤੇਜ ਸਿੰਘ ਖੋਸਾ ਅਤੇ ਸਮੂਹ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕੀਤਾ।

