ਚੇਅਰਮੈਨ ਅਤੇ ਵਾਈਸ ਚੇਅਰਮੈਨ ਆਪਣੇ ਤਜਰਬੇ ਅਤੇ ਮਿਹਨਤ ਨਾਲ ਇਲਾਕੇ ਦੇ ਵਿਕਾਸ ਨੂੰ ਦੇਣਗੇ ਨਵੀਂ ਦਿਸ਼ਾ-ਮੰਤਰੀ ਮੁੰਡੀਆਂ
ਚੇਅਰਮੈਨ ਮਾਹਲਾ ਨੇ ਪਾਰਟੀ ਹਾਈ ਕਮਾਂਡ ਸਮੇਤ ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਕੀਤਾ ਧੰਨਵਾਦ
ਲੁਧਿਆਣਾ 11 ਅਪ੍ਰੈਲ:(ਵਰਲਡ ਪੰਜਾਬੀ ਟਾਈਮਜ਼)
ਲੁਧਿਆਣਾ ਬਲਾਕ ਸੰਮਤੀ ਬਲਾਕ 2 ਦੇ ਨਵੇਂ ਚੁਣੇ ਗਏ ਚੇਅਰਮੈਨ ਦਰਸ਼ਨ ਸਿੰਘ ਮਾਹਲਾ ਅਤੇ ਵਾਈਸ ਚੇਅਰਮੈਨ ਰਣਜੀਤ ਕੌਰ ਨੇ ਅੱਜ ਅਹੁਦਾ ਸੰਭਾਲਿਆ ਅਹੁਦਾ ਸੰਭਾਲਣ ਦੀ ਰਸਮ ਨੂੰ ਪੂਰਾ ਕਰਨ ਦੇ ਲਈ ਉਚੇਚੇ ਤੌਰ ਤੇ ਪੰਜਾਬ ਦੇ ਕੈਬਨਿਟ ਮੰਤਰੀ ਸਰਦਾਰ ਹਰਦੀਪ ਸਿੰਘ ਮੁੰਡੀਆਂ ਪਹੁੰਚੇ ਜਿੱਥੇ ਪਹੁੰਚਣ ਤੇ ਉਹਨਾਂ ਦਾ ਭਰਮਾ ਸਵਾਗਤ ਕੀਤਾ ਗਿਆ। ਮੰਤਰੀ ਮੁੰਡੀਆਂ ਨੇ ਚੇਅਰਮੈਨ ਅਤੇ ਵਾਈ ਚੇਅਰਮੈਨ ਨੂੰ ਕੁਰਸੀ ਤੇ ਬਿਠਾ ਕੇ ਅਹੁਦੇ ਦਾ ਚਾਰਜ ਸੰਭਾਲਿਆ ਗਿਆ। ਇਸ ਮੌਕੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੇ ਅਹੁਦਾ ਸੰਭਾਲਣ ਮੌਕੇ ਵੱਡੀ ਗਿਣਤੀ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਇਲਾਕਾ ਨਿਵਾਸੀ, ਬਲਾਕ ਸੰਮਤੀ ਮੈਂਬਰ ਸਾਹਿਬਾਨ, ਸਰਪੰਚ ਸਾਹਿਬਾਨ, ਬਲਾਕ ਪ੍ਰਧਾਨ ਸਾਹਿਬਾਨ ਆਦਿ ਹੋਰ ਪਾਰਟੀ ਦੇ ਸੀਨੀਅਰ ਆਗੂ ਵੱਡੀ ਗਿਣਤੀ ਵਿੱਚ ਪਹੁੰਚੇ ਹੋਏ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਸਰਦਾਰ ਦਰਸ਼ਨ ਸਿੰਘ ਮਾਹਲਾ ਅਤੇ ਵਾਈਸ ਚੇਅਰਮੈਨ ਸਮਤੀ ਲੁਧਿਆਣਾ ਤੋਂ ਅਹੁਦਾ ਸੰਭਾਲਣ ਤੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਚੇਅਰਮੈਨ ਆਪਣੇ ਤਜਰਬੇ ਅਤੇ ਮਿਹਨਤ ਨਾਲ ਇਲਾਕੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣਗੇ। ਇਲਾਕੇ ਅੰਦਰ ਵੱਡੇ ਪੱਧਰ ਤੇ ਵਿਕਾਸ ਕਾਰਜਾਂ ਦੇ ਕੰਮ ਚੱਲ ਰਹੇ ਹਲਕੇ ਨੂੰ ਵੱਡੇ ਪੱਧਰ ਤੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜੀ ਵੱਲੋਂ ਗਰਾਂਟਾਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਕਿਸੇ ਵੀ ਕੰਮ ਦੀ ਕੋਈ ਵੀ ਕਮੀ ਨਾ ਰਹੇ। ਉਨਾ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੀ ਇੱਕ ਅਜਿਹੀ ਪਹਿਲੀ ਪਾਰਟੀ ਹੈ ਜਿਸ ਨੇ ਪਹਿਲੇ ਚਾਰ ਸਾਲਾਂ ਦੌਰਾਨ ਹੀ ਪੰਜਾਬ ਦੇ ਲੋਕਾਂ ਨਾਲ ਕੀਤੇ ਹੋਏ ਸਾਰੇ ਵਾਅਦੇ ਪੂਰੇ ਕੀਤੇ ਹਨ। ਉਹਨਾਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂ ਸਾਨੂੰ ਬਦਨਾਮ ਕਰਨ ਦੀ ਕੋਸ਼ਿਸ਼ ਤਾਂ ਕਰ ਰਹੇ ਹਨ ਪਰ ਉਨਾਂ ਦੀ ਇੱਕ ਨਹੀਂ ਚੱਲ ਰਹੀ ਕਿਉਂਕਿ ਪੰਜਾਬ ਦਾ ਬੱਚਾ ਬੱਚਾ ਆਮ ਆਦਮੀ ਪਾਰਟੀ ਨੂੰ ਚਾਹੁੰਦਾ ਹੈ ਭਗਵੰਤ ਮਾਨ ਸਾਹਿਬ ਨੂੰ ਚਾਹੁੰਦਾ ਹੈ। ਉੱਥੇ ਹੀ ਦੂਜੇ ਪਾਸੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਮਾਹਲਾ ਨੇ ਆਖਿਆ ਜਿੱਥੇ ਮੈਂ ਅਰਵਿੰਦ ਕੇਜਰੀਵਾਲ ਜੀ, ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ, ਮਨੀਸ਼ ਸਿਸੋਦੀਆ ਜੀ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦਾ ਹਾਂ ਉੱਥੇ ਹੀ ਪੰਜਾਬ ਦੇ ਕੈਬਨਿਟ ਮੰਤਰੀ ਸਰਦਾਰ ਹਰਦੀਪ ਸਿੰਘ ਮੁੰਡੀਆਂ ਜੀ ਦਾ ਧੰਨਵਾਦ ਕਰਦਾ ਹਾਂ ਜਿਨਾਂ ਨੇ ਮੈਨੂੰ ਚੇਅਰਮੈਨ ਦਾ ਅਹੁਦਾ ਸੰਭਾਲਣ ਯੋਗ ਸਮਝਿਆ। ਉਹਨਾਂ ਕਿਹਾ ਕਿ ਪਾਰਟੀ ਹਾਈ ਕਮਾਂਡ ਨਾਲ ਵਾਅਦਾ ਕਰਦਾ ਹਾਂ ਕਿ ਪਿੰਡ ਦੇ ਵਿਕਾਸ ਕਾਰਜਾਂ ਦੇ ਕੰਮ ਵੱਡੇ ਪੱਧਰ ਤੇ ਕੀਤੇ ਜਾਣਗੇ। ਉਹਨਾਂ ਕਿਹਾ ਕਿ ਸਰਕਾਰ ਨੇ ਚੋਣਾਂ ਦੌਰਾਨ ਕੀਤੇ ਹੋਏ ਸਾਰੇ ਵਾਅਦੇ ਪੂਰੇ ਕੀਤੇ ਹਨ ਅਤੇ ਜਦੋਂ ਪਿੰਡਾਂ ਵਿੱਚ ਮੀਟਿੰਗਾਂ ਕਰਨ ਜਾਂਦੇ ਹਾਂ ਤਾਂ ਲੋਕਾਂ ਦੀ ਇੱਕੋ ਬਾਜ ਹੈ ਕਿ 2027 ਵਿੱਚ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਬਣੇਗੀ ਕਿਉਂਕਿ ਆਮ ਆਦਮੀ ਪਾਰਟੀ ਨੇ ਉਹ ਕੰਮ ਕਰਕੇ ਦਿਖਾ ਦਿੱਤੇ ਹਨ ਜੋ ਪਿਛਲੇ 75 ਸਾਲਾਂ ਦੌਰਾਨ ਕਿਸੇ ਵੀ ਸਰਕਾਰ ਨੇ ਨਹੀਂ ਕੀਤੇ।ਉੱਥੇ ਹੀ ਦਰਸ਼ਨ ਸਿੰਘ ਮਾਹਲਾ ਨੇ ਆਏ ਹੋਏ ਸਾਰੇ ਹੀ ਪਾਰਟੀ ਦੇ ਅਹੁਦੇਦਾਰ ਸਾਹਿਬਾਨਾਂ ਦਾ ਦਿਲ ਦੀਆ ਗਹਿਰਾਈਆਂ ਤੋਂ ਧੰਨਵਾਦ ਕੀਤਾ।

