ਫ਼ਰੀਦਕੋਟ/ਸਾਦਿਕ, 22 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਆਮ ਆਦਮੀ ਪਾਰਟੀ (ਆਪ) ਵੱਲੋਂ ਸੰਗਠਨਾਤਮਕ ਵਾਧਾ ਕਰਦਿਆਂ ਮਾਰਕੀਟ ਕਮੇਟੀ ਸਾਦਿਕ ਦੇ ਚੇਅਰਮੈਨ ਸ੍ਰੀਮਤੀ ਨੀਤੂ ਕਪੂਰ ਸਿੰਗਲਾ ਜੀ ਨੂੰ ‘ਆਮ ਆਦਮੀ ਪਾਰਟੀ, ਪੰਜਾਬ’ ਦੀ ਟੀਵੀ ਪੈਨਲਿਸਟ/ਬੁਲਾਰਾ (TV Panellist/Spokesperson) ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਨਿਯੁਕਤੀ ਲਈ ਨੀਤੂ ਕਪੂਰ ਸਿੰਗਲਾ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਮਨੀਸ਼ ਸਸੋਦੀਆ, ਸਪੀਕਰ ਕੁਲਤਾਰ ਸਿੰਘ ਸੰਧਵਾਂ, ਪੰਜਾਬ ਪ੍ਰਧਾਨ ਅਮਨ ਅਰੋੜਾ ਅਤੇ ਪੰਜਾਬ ਦੇ ਜਨਰਲ ਸਕੱਤਰ ਤੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਮੀਡੀਆ ਨਾਲ ਗੱਲਬਾਤ ਕਰਦਿਆਂ ਨੀਤੂ ਕਪੂਰ ਸਿੰਗਲਾ ਨੇ ਕਿਹਾ, “ਮੈਂ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦੀ ਹਾਂ, ਜਿਨ੍ਹਾਂ ਨੇ ਮੇਰੇ ਉੱਤੇ ਇਹ ਵਿਸ਼ਵਾਸ ਜਤਾਇਆ। ਮੈਂ ਵਿਸ਼ਵਾਸ ਦਿਵਾਉਂਦੀ ਹਾਂ ਕਿ ਪੰਜਾਬ ਦੇ ਮੁੱਦਿਆਂ ਅਤੇ ਪਾਰਟੀ ਦੇ ਪੱਖ ਨੂੰ ਹਮੇਸ਼ਾ ਬੇਬਾਕ, ਤੱਥਾਂ ‘ਤੇ ਆਧਾਰਿਤ ਅਤੇ ਮਜ਼ਬੂਤ ਆਵਾਜ਼ ਵਿੱਚ ਲੋਕਾਂ ਸਾਹਮਣੇ ਰੱਖਾਂਗੀ। ਵਿਰੋਧੀਆਂ ਦੇ ਹਰ ਝੂਠੇ ਪ੍ਰਚਾਰ ਤੇ ਬਿਆਨ ਦਾ ਡੱਟ ਕੇ ਜਵਾਬ ਦਿੱਤਾ ਜਾਵੇਗਾ।” ਉਨ੍ਹਾਂ ਅੱਗੇ ਕਿਹਾ ਕਿ ਇਹ ਜ਼ਿੰਮੇਵਾਰੀ ਉਨ੍ਹਾਂ ਲਈ ਸਿਰਫ਼ ਇੱਕ ਅਹੁਦਾ ਨਹੀਂ, ਸਗੋਂ ਪੰਜਾਬ ਅਤੇ ਪਾਰਟੀ ਦੀ ਸੇਵਾ ਕਰਨ ਦਾ ਵੱਡਾ ਜ਼ਰੀਆ ਹੈ। ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਭਾਵਨਾ ਨਾਲ ਇਸ ਜ਼ਿੰਮੇਵਾਰੀ ਨੂੰ ਨਿਭਾਉਣ ਲਈ ਵਚਨਬੱਧ ਹਨ।
ਇਸ ਨਵੀਂ ਨਿਯੁਕਤੀ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਨੀਤੂ ਕਪੂਰ ਸਿੰਗਲਾ ਨੂੰ ਮੁਬਾਰਕਬਾਦ ਦੇਣ ਵਾਲਿਆਂ ਵਿੱਚ ਗੁਰਦਿੱਤ ਸਿੰਘ ਸੇਖੋਂ ਹਲਕਾ ਵਿਧਾਇਕ, ਫਰੀਦਕੋਟ, ਗੁਰਤੇਜ ਸਿੰਘ ਖੋਸਾ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ, ਜ਼ਿਲ੍ਹਾ ਯੋਜਨਾ ਬੋਰਡ, ਫਰੀਦਕੋਟ,
ਅਮਨਦੀਪ ਸਿੰਘ ਬਾਬਾ ਚੇਅਰਮੈਨ, ਮਾਰਕੀਟ ਕਮੇਟੀ ਫਰੀਦਕੋਟ, ਗਗਨਦੀਪ ਸਿੰਘ ਧਾਲੀਵਾਲ ਚੇਅਰਮੈਨ, ਇੰਪਰੂਵਮੈਂਟ ਟਰੱਸਟ ਫਰੀਦਕੋਟ, ਗੁਰਮੀਤ ਸਿੰਘ ਆਰੇਵਾਲਾ ਚੇਅਰਮੈਨ, ਮਾਰਕੀਟ ਕਮੇਟੀ ਕੋਟਕਪੂਰਾ, ਨਰੇਸ਼ ਸਿੰਗਲਾ ਚੇਅਰਮੈਨ, ਮਨਜੀਤ ਸ਼ਰਮਾ ਜ਼ਿਲ੍ਹਾ ਜਨਰਲ ਸਕੱਤਰ, ਜਸਵਿੰਦਰ ਸਿੰਘ ਬੱਬੂ ਹਲਕਾ ਕੋਆਰਡੀਨੇਟਰ, ਕੋਟਕਪੂਰਾ ਆਦਿ ਵੀ ਹਾਜਰ ਸਨ। ਇਹਨਾਂ ਸਾਰਿਆਂ ਨੇ ਆਸ ਪ੍ਰਗਟਾਈ ਕਿ ਨੀਤੂ ਕਪੂਰ ਸਿੰਗਲਾ ਆਪਣੀ ਇਸ ਨਵੀਂ ਜ਼ਿੰਮੇਵਾਰੀ ਨੂੰ ਬਹੁਤ ਹੀ ਸੁਚੱਜੇ ਢੰਗ ਨਾਲ ਨਿਭਾਉਂਦੇ ਹੋਏ ਪਾਰਟੀ ਦੀ ਆਵਾਜ਼ ਨੂੰ ਘਰ-ਘਰ ਤੱਕ ਪਹੁੰਚਾਉਣਗੇ।

