ਗਿਣਤੀਕਾਰ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਘਰ-ਘਰ ਜਾ ਕੇ ਕਰਨਗੇ ਜਨਗਣਨਾ : ਬਰਾੜ
ਕੋਟਕਪੂਰਾ, 27 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਨਾਇਬ ਤਹਿਸੀਲਦਾਰ-ਕਮ-ਸੈਂਸਜ਼ ਚਾਰਜ ਅਫਸਰ ਕੋਟਕਪੂਰਾ ਸ੍ਰ. ਗੁਰਚਰਨ ਸਿੰਘ ਬਰਾੜ ਦੀ ਅਗਵਾਈ ਵਾਲੀ ਸਮੁੱਚੀ ਸੈਂਸਜ਼ ਟੀਮ ਵੱਲੋਂ ਜਨਗਣਨਾ-2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਤਹਿਤ ਸਮੂਹ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਨੂੰ ਲੋੜੀਂਦੀਆਂ ਕਿੱਟਾਂ ਦੀ ਵੰਡ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਚਰਨ ਸਿੰਘ ਬਰਾੜ ਨੇ ਦੱਸਿਆ ਕਿ ਅੱਜ ਜਨਗਣਨਾ-2027 ਦੇ ਦੂਜੇ ਪੜਾਅ ਲਈ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਨੂੰ ਕਿੱਟਾਂ ਦੀ ਵੰਡ ਮੁਕੰਮਲ ਪ੍ਰਾਪਤ ਹੋਈਆਂ ਸਨ। ਤਹਿਸੀਲ ਦਫਤਰ ਕੋਟਕਪੂਰਾ ਦੀ ਟੀਮ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਸੈਂਸਜ਼ ਕਿੱਟਾਂ ਸਬੰਧਤ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਨੂੰ ਵੰਡੀਆਂ ਗਈਆਂ। ਇਸੇ ਤਰ੍ਹਾਂ ਤਹਿਸੀਲ ਦਫਤਰ ਕੋਟਕਪੂਰਾ ਦੀ ਟੀਮ ਦੇ ਸਾਂਝੇ ਯਤਨਾਂ ਸਦਕਾ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਤੱਕ ਲੋੜੀਂਦੀ ਸਮੱਗਰੀ ਪਹੁੰਚਾਉਣ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ। ਇਸ ਮੌਕੇ ਚਾਰਜ ਕਲਰਕ ਸੁਖਦੇਵ ਸਿੰਘ ਮਾਨ ਅਤੇ ਟੈਕਨੀਕਲ ਅਸਿਸਟੈਂਟ ਟਿੰਕੂ ਕੁਮਾਰ ਆਦਿ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਇਸ ਪ੍ਰਬੰਧ ਨਾਲ ਜਨਗਣਨਾ ਦੇ ਦੂਜੇ ਪੜਾਅ ਦੌਰਾਨ ਫੀਲਡ ‘ਚ ਕੰਮ ਕਰਨ ਵਾਲੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਲੋੜੀਂਦੀ ਸਮੱਗਰੀ ਸਮੇਂ ਸਿਰ ਮੁਹੱਈਆ ਗਈ ਹੈ, ਜਿਸ ਨਾਲ ਜਨਗਣਨਾ ਦੇ ਕੰਮ ਨੂੰ ਸੁਚਾਰੂ, ਪ੍ਰਭਾਵਸ਼ਾਲੀ ਅਤੇ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ‘ਚ ਮਦਦ ਮਿਲੇਗੀ।ਉਹਨਾਂ ਦੱਸਿਆ ਕਿ ਤਹਿਸੀਲ ਦਫਤਰ ਕੋਟਕਪੂਰਾ ਦੀ ਟੀਮ ਵੱਲੋਂ ਜਨਗਣਨਾ-2027 ਦੇ ਦੂਜੇ ਪੜਾਅ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਪੂਰੀ ਤਨਦੇਹੀ, ਆਪਸੀ ਤਾਲਮੇਲ ਅਤੇ ਜ਼ਿੰਮੇਵਾਰੀ ਨਾਲ ਕੰਮ ਕੀਤਾ ਜਾ ਰਿਹਾ ਹੈ। ਗੁਰਚਰਨ ਸਿੰਘ ਬਰਾੜ ਨੇ ਦੱਸਿਆ ਕਿ ਜਨਗਣਨਾ ਦਾ ਦੂਜਾ ਪੜਾਅ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਚੱਲੇਗਾ, ਜਦਕਿ 16 ਨਵੰਬਰ 2026 ਤੋਂ 30 ਨਵੰਬਰ 2026 ਤੱਕ ਹਰ ਨਾਗਰਿਕ ਸਰਕਾਰੀ ਪੋਰਟਲ ‘ਤੇ ਆਪਣੇ ਪਰਿਵਾਰ ਦੀ ਜਾਣਕਾਰੀ ਖ਼ੁਦ ਵੀ ਭਰ ਸਕਦਾ ਹੈ।
ਫੋਟੋ ਕੈਪਸ਼ਨ :- ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਨੂੰ ਕਿੱਟਾਂ ਵੰਡਦੇ ਹੋਏ ਨਾਇਬ ਤਹਿਸੀਲਦਾਰ ਗੁਰਚਰਨ ਸਿੰਘ ਬਰਾੜ।
