ਕੋਟਕਪੂਰਾ, 1 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸੂਰਵੀਰ ਮਹਾਰਾਣਾ ਪ੍ਰਤਾਪ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਜਸਪਾਲ ਸਿੰਘ ਪੰਜਗਰਾਈ ਮੀਤ ਪ੍ਰਧਾਨ ਪੰਜਾਬ ਭਾਰਤੀ ਜਨਤਾ ਪਾਰਟੀ ਐਸ.ਸੀ. ਮੋਰਚਾ ਪੰਜਾਬ ਵੱਲੋਂ ਵਿਧਾਨ ਸਭਾ ਹਲਕਾ ਜੈਤੋ ਦੇ ਵੱਖ-ਵੱਖ ਪਿੰਡਾਂ ਵਿੱਚ ਲੋੜਵੰਦ ਬਜ਼ੁਰਗ ਵਿਅਕਤੀਆਂ ਨੂੰ ਕੰਨਾ ਵਾਲੀਆਂ ਮਸ਼ੀਨਾਂ, ਗੋਡੇ-ਬੈਲਟਾਂ, ਕੁੰਡੀਆਂ, ਵੀਲ ਚੇਅਰ ਆਦਿ ਵੰਡੇ ਗਏ। ਇਸ ਸਮੇਂ ਉਹਨਾਂ ਕਿਹਾ ਕਿ ਬਜ਼ੁਰਗਾਂ ਦੀ ਸੇਵਾ ਲਈ ਹਮੇਸ਼ਾਂ ਲਈ ਮੈਂ ਤਿਆਰ ਹਾਂ, ਕਿਸੇ ਤਰ੍ਹਾਂ ਦਾ ਕੋਈ ਵੀ ਲੋੜਵੰਦ ਵਿਅਕਤੀ ਨੂੰ ਇਸ ਸਮਾਨ ਤੋਂ ਵਾਂਝਾ ਨਹੀਂ ਰਹਿਣ ਦਿੱਤਾ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਦੇ ਸਮਾਜਿਕ ਅਤੇ ਨਿਆ ਮੰਤਰਾਲਾ ਵੱਲੋਂ ਹਰ ਇੱਕ ਅੰਗਹੀਣ ਅਤੇ ਬਜ਼ੁਰਗਾਂ ਜਿੰਨਾ ਵੀ ਕੋਈ ਲੋੜੀ ਦਾ ਸਮਾਨ ਹੋਵੇਗਾ ਲਿਆ ਕੇ ਵੰਡਿਆ ਜਾਵੇ। ਉਹਨਾਂ ਕਿਹਾ ਕਿ ਮੈਂ ਹਮੇਸ਼ਾ ਰਾਜਨੀਤੀ ਤੋਂ ਉੱਪਰ ਉੱਠ ਕੇ ਮਨੁੱਖਤਾ ਦੀ ਭਲਾਈ ਲਈ ਹਮੇਸ਼ਾਂ ਸਮਾਜ ਸੇਵਾ ਨੂੰ ਪਹਿਲ ਦਿੱਤੀ। ਉਹਨਾਂ ਕਿਹਾ ਕਿ ਸਾਨੂੰ ਮਨੁੱਖਤਾ ਦੀ ਭਲਾਈ ਲਈ ਕੰਮ ਕਰਨਾ ਚਾਹੀਦਾ ਹੈ। ਪ੍ਰਮਾਤਮਾ ਵੱਲੋਂ ਇਹ ਜੀਵਨ ਸਮਾਜ ਦੀ ਭਲਾਈ ਅਤੇ ਮਨੁੱਖਤਾ ਦੀ ਸੇਵਾ ਲਈ ਦਿੱਤਾ ਹੈ। ਉਹਨਾਂ ਕਿਹਾ ਕਿ ਉਹਨਾਂ ਨੂੰ ਹਮੇਸ਼ਾ ਜਿੰਦਗੀ ਵਿੱਚ ਸਮਾਜ ਸੇਵਾ ਅਤੇ ਮਨੁੱਖਤਾ ਦੀ ਭਲਾਈ ਲਈ ਕੀਤੇ ਕੰਮ ਕਰਕੇ ਸ਼ਾਂਤੀ ਅਤੇ ਮਾਨ ਮਹਿਸੂਸ ਹੁੰਦਾ ਹੈ। ਇਸ ਸਮੇਂ ਉਹਨਾਂ ਨਾਲ ਹਰਪ੍ਰੀਤ ਸਿੰਘ, ਨਸੀਬ ਸਿੰਘ ਔਲਖ, ਵਕੀਲ ਸਿੰਘ, ਡਾ. ਬਲਵਿੰਦਰ ਸਿੰਘ ਬਰਗਾੜੀ, ਸ਼ੁਭਦੀਪ ਕੌਰ ਕੋਠੇ ਹਜੂਰਾ ਸਿੰਘ, ਸਰਬਜੀਤ ਕੌਰ ਕੋਠੇ ਦਰਜੀਆਂ, ਹਰਮੇਲ ਸਿੰਘ ਚਾਹਲ, ਰਮਨਦੀਪ ਰੋਮਾਣਾ, ਸ਼ਾਮ ਲਾਲ ਗੋਇਲ ਜੈਤੋ, ਗੁਰਮੀਤ ਸਿੰਘ ਰਾਮੇਆਣਾ ਆਦਿ ਆਗੂ ਵੀ ਹਾਜਰ ਸਨ।