ਆਖਿਆ! ਜਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਹੋਰ ਮਜਬੂਤ ਹੋਈ
ਕੋਟਕਪੂਰਾ, 25 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਵਿੱਚ ਹੋਈਆਂ ਚਾਰ ਜ਼ਿਮਨੀ ਚੋਣਾਂ ਵਿੱਚੋਂ ਤਿੰਨ ਸੀਟਾਂ ਆਮ ਆਦਮੀ ਪਾਰਟੀ ਦੀ ਝੋਲੀ ਪੈਣ ਦੀ ਖੁਸ਼ੀ ਵਿੱਚ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਸੰਦੀਪ ਸਿੰਘ ਕੰਮੇਆਣਾ ਨੇ ਕਿਹਾ ਕਿ ਇਹਨਾਂ ਚੋਣਾਂ ਦੌਰਾਨ ਇੱਕ ਵਾਰ ਫਿਰ ਪੰਜਾਬ ਦੇ ਸੂਝਵਾਨ ਲੋਕਾਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੀਆਂ ਨੀਤੀਆਂ ’ਤੇ ਮੋਹਰ ਲਾ ਕੇ ‘ਆਪ’ ਦੇ ਉਮੀਦਵਾਰਾਂ ਨੂੰ ਸ਼ਾਨਦਾਰ ਜਿੱਤ ਦਿਵਾਈ ਹੈ। ਸੰਦੀਪ ਕੰਮੇਆਣਾ ਨੇ ਆਖਿਆ ਕਿ ਭਗਵੰਤ ਮਾਨ ਸਰਕਾਰ ਨੇ ਹਮੇਸ਼ਾਂ ਲੋਕਪੱਖੀ ਨੀਤੀਆਂ ਬਣਾਈਆਂ, ਹਜਾਰਾਂ ਨੌਜਵਾਨਾਂ ਨੂੰ ਬਿਨਾਂ ਸਿਫਾਰਸ਼ ਅਤੇ ਰਿਸ਼ਵਤ ਦੇ ਨੌਕਰੀਆਂ ਦਿੱਤੀਆਂ, ਅਨੇਕਾਂ ਲੋਕਪੱਖੀ ਨੀਤੀਆਂ ਸ਼ੁਰੂ ਕੀਤੀਆਂ ਤੇ ਪੰਜਾਬ ਦੇ ਵਿਕਾਸ ਲਈ ਅਨੇਕਾਂ ਪ੍ਰੋਜੈਕਟ ਲੈ ਕੇ ਆਏ। ਸੰਦੀਪ ਕੰਮੇਆਣਾ ਨੇ ਕਿਹਾ ਕਿ ਵਿਰੋਧੀਆਂ ਵਲੋਂ ਕਈ ਤਰ੍ਹਾਂ ਦੇ ਡਰਾਮੇਬਾਜੀਆਂ ਅਤੇ ਪਖੰਡ ਕੀਤੇ ਜਾ ਰਹੇ ਸਨ, ਇਹਨਾਂ ਪਖੰਡਾਂ ਨੂੰ ਜ਼ਿਮਨੀ ਚੋਣਾਂ ਵਿੱਚ ‘ਆਪ’ ਦੀ ਜਿੱਤ ਨੇ ਸਿਰੋਂ ਹੀ ਨਕਾਰ ਦਿੱਤਾ ਹੈ| ਉਹਨਾਂ ਕਿਹਾ ਕਿ ਇਹ ਜਿੱਤ 2027 ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਨੀਂਹ ਪੱਥਰ ਹੈ ਤੇ 2027 ਵਿਚ ਹੋਰ ਵੱਡੇ ਬਹੁਮਤ ਨਾਲ ਜਿਤਾਂਗੇ| ਉਹਨਾਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਸਮੇਤ ਉਹਨਾਂ ਦੀ ਸਮੁੱਚੀ ਟੀਮ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਜਿਮਨੀ ਚੋਣਾ ਦੇ ਜੇਤੂ ‘ਆਪ’ ਵਿਧਾਇਕ ਤਨਦੇਹੀ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਲਈ ਯਤਨਸ਼ੀਲ ਰਹਿਣਗੇ। ਇਸ ਮੌਕੇ ਉਹਨਾਂ ਨਾਲ ਅਮਰੀਕ ਸਿੰਘ ਸਰਪੰਚ ਡੱਗੋਰੋਮਾਣਾ, ਚਮਕੌਰ ਸਿੰਘ ਸਰਪੰਚ ਹਰੀਏਵਾਲਾ, ਯਾਦਵਿੰਦਰ ਸਿੰਘ ਸਰਪੰਚ ਦਾਨਾਰੋਮਾਣਾ, ਗੁਰਦੀਪ ਸ਼ਰਮਾ ਬਲਾਕ ਪ੍ਰਧਾਨ ਅਤੇ ਜਗਦੀਪ ਸਿੰਘ ‘ਆਪ’ ਆਗੂ ਆਦਿ ਵੀ ਹਾਜਰ ਸਨ।