ਕੋਟਕਪੂਰਾ, 21 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਜ਼ਿਲ੍ਹਾ ਸਿੱਖਿਆ ਅਫਸਰ(ਸੈ. ਸਿ.) ਫਰੀਦਕੋਟ ਮੈਡਮ ਅੰਜਨਾ ਕੌਸ਼ਲ ਜੀ ਦੀ ਅਗਵਾਈ ਹੇਠ ‘ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਪ੍ਰੋਜੈਕਟ ਇਨੋਵੇਸ਼ਨ ਤਹਿਤ ਪਿਛਲੇ ਦਿਨੀਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਰੀਦਕੋਟ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿੱਚ ਸਰਕਾਰੀ ਹਾਈ ਸਕੂਲ ਔਲਖ ਦੇ ਵਿਦਿਆਰਥੀ ਲਖਵਿੰਦਰ ਸਿੰਘ ਨੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਸਕੂਲ ਦੇ ਮੁੱਖ ਅਧਿਆਪਕ ਜਗਜੀਵਨ ਸਿੰਘ ਨੇ ਦੱਸਿਆ ਹੈ ਕਿ ਇਸ ਪ੍ਰਾਪਤੀ ਵਿੱਚ ਸਕੂਲ ਦੇ ਸਾਇੰਸ ਅਧਿਆਪਕਾ ਰਾਜਵੀਰ ਕੌਰ ਦਾ ਅਹਿਮ ਯੋਗਦਾਨ ਰਿਹਾ, ਜਿਨ੍ਹਾਂ ਨੇ ਵਿਦਿਆਰਥੀ ਨੂੰ ਸਹੀ ਦਿਸ਼ਾ ਵਿੱਚ ਮਾਰਗ ਦਰਸ਼ਨ ਦਿੱਤਾ। ਸਕੂਲ ਇੰਚਾਰਜ ਦਵਿੰਦਰ ਸਿੰਘ ਗਿੱਲ ਨੇ ਗਾਈਡ ਅਧਿਆਪਕਾ ਅਤੇ ਵਿਦਿਆਰਥੀ ਨੂੰ ਵਧਾਈ ਦਿੰਦਿਆਂ ਮਾਣ ਮਹਿਸੂਸ ਕੀਤਾ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੂਲ ਅਧਿਆਪਕ ਨੀਰੂ ਸ਼ਰਮਾ, ਰੇਨੂੰ ਬਾਲਾ, ਗੁਰਵਿੰਦਰ ਸਿੰਘ, ਰੇਸ਼ਮ ਸਿੰਘ ਸਰਾਂ, ਡਾ. ਬਲਜੀਤ ਸਿੰਘ, ਹਰਜਿੰਦਰ ਕੌਰ, ਗੁਰਿੰਦਰ ਪਾਲ ਸਿੰਘ, ਨਵਲ ਕਿਸ਼ੋਰ, ਆਸ਼ੀਸ਼ ਲੋਹੀਆ , ਰਾਜੇਸ਼ ਕੁਮਾਰ, ਗੁਰਚਰਨ ਕੌਰ ਅਤੇ ਨਰਿੰਦਰਜੀਤ ਕੌਰ ਆਦਿ ਵੀ ਹਾਜ਼ਰ ਸਨ।

